30 C
Patiāla
Monday, April 29, 2024

ਸ਼੍ਰੋਮਣੀ ਕਮੇਟੀ ਰਾਜੋਆਣਾ ਨਾਲ ਮੁੜ ਕਰੇਗੀ ਮੁਲਾਕਾਤ – Punjabi Tribune

Must read


ਜਗਤਾਰ ਸਿੰਘ ਲਾਂਬਾ

ਅੰਮ੍ਰਿਤਸਰ, 25 ਜਨਵਰੀ

ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫ਼ੀ ਸਬੰਧੀ ਅਪੀਲ ਵਾਪਸ ਲੈਣ ਬਾਰੇ ਫੈਸਲਾ ਕਰਨ ਲਈ ਸ੍ਰੀ ਅਕਾਲ ਤਖ਼ਤ ਵੱਲੋਂ ਸ਼੍ਰੋਮਣੀ ਚ ਕਮੇਟੀ ਨੂੰ ਦਿੱਤਾ ਗਿਆ 27 ਜਨਵਰੀ ਤੱਕ ਦਾ ਸਮਾਂ ਖਤਮ ਹੋਣ ਵਾਲਾ ਹੈ। ਉਧਰ, ਕੇਂਦਰ ਸਰਕਾਰ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਮੁਲਾਕਾਤ ਲਈ ਸਮਾਂ ਦੇਣ ਲਈ ਹੁਣ ਤੱਕ ਕੋਈ ਹੁੰਗਾਰਾ ਨਹੀਂ ਮਿਲਿਆ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਨੇ ਬਲਵੰਤ ਸਿੰਘ ਰਾਜੋਆਣਾ ਨਾਲ ਇੱਕ ਹੋਰ ਮੁਲਾਕਾਤ ਕਰਨ ਲਈ ਸਮਾਂ ਮੰਗਿਆ ਹੈ। ਇਸ ਸਬੰਧ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਡੀਜੀਪੀ ਅਤੇ ਜੇਲ੍ਹ ਸੁਪਰਡੈਂਟ ਨੂੰ ਪੱਤਰ ਭੇਜੇ ਗਏ ਹਨ। ਇਸ ਦਾ ਖੁਲਾਸਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਉੱਚ ਪੱਧਰੀ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਤੱਕ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਮੁਲਾਕਾਤ ਸਬੰਧੀ ਕੋਈ ਹੁੰਗਾਰਾ ਨਹੀਂ ਮਿਲਿਆ ਹੈ। ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਧਾਨ ਮੰਤਰੀ ਦਫ਼ਤਰ ਨੂੰ ਪੱਤਰ ਭੇਜਿਆ ਗਿਆ ਸੀ ਅਤੇ ਪ੍ਰਧਾਨ ਮੰਤਰੀ ਦਫ਼ਤਰ ਨੇ ਕੇਂਦਰੀ ਗ੍ਰਹਿ ਮੰਤਰਾਲੇ ਨਾਲ ਸੰਪਰਕ ਕਰਨ ਲਈ ਕਿਹਾ ਸੀ। ਸ੍ਰੀ ਧਾਮੀ ਨੇ ਕਿਹਾ ਕਿ ਕੇਂਦਰ ਸਰਕਾਰ ਅਯੁੱਧਿਆ ਵਿਖੇ ਰਾਮ ਮੰਦਰ ਸਮਾਗਮ ਵਿੱਚ ਰੁੱਝੀ ਹੋਈ ਸੀ। ਇਸ ਤੋਂ ਇਲਾਵਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਭੈਣ ਦਾ ਦੇਹਾਂਤ ਹੋਣ ਕਾਰਨ ਉਨ੍ਹਾਂ ਨੂੰ ਸਦਮਾ ਪੁੱਜਿਆ ਹੈ। ਇਸੇ ਕਾਰਨ ਸ਼੍ਰੋਮਣੀ ਕਮੇਟੀ ਵੱਲੋਂ ਇਸ ਮਾਮਲੇ ਵਿੱਚ ਹੋਰ ਉਡੀਕ ਕੀਤੀ ਜਾ ਰਹੀ ਹੈ। ਸ਼੍ਰੋਮਣੀ ਕਮੇਟੀ ਵੱਲੋਂ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਮੁੜ ਯਾਦ ਪੱਤਰ ਵੀ ਭੇਜਿਆ ਗਿਆ ਹੈ। ਕਮੇਟੀ ਵੱਲੋਂ ਸਾਰੀ ਸਥਿਤੀ ਬਾਰੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਜਾਣੂ ਕਰਵਾ ਦਿੱਤਾ ਗਿਆ ਹੈ।

ਦਲ ਖ਼ਾਲਸਾ ਵੱਲੋਂ ਮੋਗਾ ਵਿੱਚ ਰੋਸ ਪ੍ਰਦਰਸ਼ਨ ਅੱਜ

ਦਲ ਖ਼ਾਲਸਾ ਨੇ ਭਾਜਪਾ ਨੂੰ ਹਿੰਦੂਤਵ ਦੀ ‘ਏ’ ਅਤੇ ‘ਆਪ’ ਨੂੰ ‘ਬੀ’ ਟੀਮ ਐਲਾਨਦਿਆਂ ਦੋਸ਼ ਲਾਇਆ ਕਿ ਦੋਵਾਂ ਨੇ ਮਿਲ ਕੇ ਪ੍ਰੋ. ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਵਿੱਚ ਅੜਿੱਕਾ ਪਾਇਆ ਹੈ। ਜਥੇਬੰਦੀ ਨੇ ਐਲਾਨ ਕੀਤਾ ਕਿ ਗ੍ਰਹਿ ਮੰਤਰੀ ਅਤੇ ਦਿੱਲੀ ਦੇ ਮੁੱਖ ਮੰਤਰੀ ਖ਼ਿਲਾਫ਼ 26 ਜਨਵਰੀ ਨੂੰ ਮੋਗਾ ਵਿਖੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਪਾਰਟੀ ਦੇ ਬੁਲਾਰੇ ਪਰਮਜੀਤ ਸਿੰਘ ਮੰਡ ਨੇ ਦੋਸ਼ ਲਾਇਆ ਕਿ ਦੋਵੇਂ ਪਾਰਟੀਆਂ ਇਕ ਸਿੱਕੇ ਦੇ ਦੋ ਪਾਸੇ ਹਨ। ਇਸ ਮੌਕੇ ਜਥੇਬੰਦੀ ਨੇ ਭੁੱਲਰ ਦੇ ਮਾਮਲੇ ਵਿੱਚ ਦੋਵਾਂ ਪਾਰਟੀਆਂ ਨੂੰ ਜ਼ਿੰਮੇਵਾਰ ਠਹਿਰਾਉਂਦਾ ਪੋਸਟਰ ਵੀ ਜਾਰੀ ਕੀਤਾ। ਇਸ ਮੌਕੇ ਜਨਰਲ ਸਕੱਤਰ ਪਰਮਜੀਤ ਸਿੰਘ ਟਾਂਡਾ ਵੀ ਮੌਜੂਦ ਸਨ। ਹਰਚਰਨਜੀਤ ਸਿੰਘ ਧਾਮੀ ਅਤੇ ਕੰਵਰਪਾਲ ਸਿੰਘ ਨੇ ਦੱਸਿਆ ਕਿ ਦਲ ਖਾਲਸਾ ਅਤੇ ਮਾਨ ਦਲ ਵੱਲੋਂ ਗਣਤੰਤਰ ਦਿਵਸ ਨੂੰ ਕਾਲਾ ਦਿਵਸ ਵਜੋਂ ਮਨਾਇਆ ਜਾਵੇਗਾ ਅਤੇ 26 ਜਨਵਰੀ ਨੂੰ ਮੋਗਾ ਵਿਖੇ ਸਖ਼ਤ ਵਿਰੋਧ ਪ੍ਰਗਟ ਕੀਤਾ ਜਾਵੇਗਾ।



News Source link

- Advertisement -

More articles

- Advertisement -

Latest article