26.6 C
Patiāla
Monday, April 29, 2024

ਯੂਥ ਕਾਂਗਰਸ ਵੱਲੋਂ ਕੱਢੀ ਜਾਵੇਗੀ ‘ਭਾਰਤ ਜੋੜੋ ਨਿਆਏ ਯਾਤਰਾ’

Must read


ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 25 ਜਨਵਰੀ

ਚੰਡੀਗੜ੍ਹ ਯੂਥ ਕਾਂਗਰਸ ਵੱਲੋਂ ਸਿਟੀ ਬਿਊਟੀਫੁੱਲ ਚੰਡੀਗੜ੍ਹ ਵਿੱਚ ‘ਭਾਰਤ ਜੋੜੋ ਨਿਆਏ ਯਾਤਰਾ’ ਸ਼ੁਰੂ ਕੀਤੀ ਜਾਵੇਗੀ। ਇਸ ਯਾਤਰਾ ਦੌਰਾਨ ਚੰਡੀਗੜ੍ਹੀਆਂ ਦੇ 10 ਅਹਿਮ ਮੁੱਦਿਆ ਨੂੰ ਜ਼ੋਰ ਸ਼ੋਰ ਨਾਲ ਚੁੱਕਿਆ ਜਾਵੇਗਾ। ਇਸ ਲਈ ਅੱਜ ਚੰਡੀਗੜ੍ਹ ਯੂਥ ਕਾਂਗਰਸ ਦੇ ਪ੍ਰਧਾਨ ਮਨੋਜ ਲੁਬਾਣਾ ਵੱਲੋਂ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਯੂਥ ਕਾਂਗਰਸ ਵੱਲੋਂ ਸ਼ਹਿਰ ਦੇ ਹਰ ਘਰ ਵਿੱਚ ਜਾਵੇਗੀ ਅਤੇ ਲੋਕਾਂ ਦੇ 10 ਅਹਿਮ ਮੁੱਦਿਆ ਦੀ ਮੌਜੂਦਾ ਸਥਿਤੀ ਬਾਰੇ ਫਾਰਮ ਭਰਾਏ ਜਾਣਗੇ। ਉਨ੍ਹਾਂ ਕਿਹਾ ਕਿ ਇਹ ਯਾਤਰਾ 28 ਜਨਵਰੀ ਨੂੰ ਪਿੰਡ ਮੌਲੀ ਜੱਗਰਾਂ ਤੋਂ ਸ਼ੁਰੂ ਕੀਤੀ ਜਾਵੇਗੀ। ਇਕ ਮਹੀਨਾਂ ਲਗਾਤਾਰ ਇਹ ਯਾਤਰਾ ਚੰਡੀਗੜ੍ਹ ਦੇ ਹਰ ਸੈਕਟਰ ਤੇ ਪਿੰਡ ਦੇ ਲੋਕਾਂ ਤੱਕ ਪਹੁੰਚ ਕਰੇਗੀ।

ਸ੍ਰੀ ਲੁਬਾਣਾ ਨੇ ਮੰਗ ਕੀਤੀ ਕਿ ਨੌਕਰੀਆਂ ਵਿੱਚ ਚੰਡੀਗੜ੍ਹ ਦੇ ਨੌਜਵਾਨਾਂ ਲਈ ਰਾਖਵਾਂਕਰਨ ਕੀਤਾ ਜਾਵੇ। ਬੁਢਾਪਾ ਪੈਨਸ਼ਨ ਨੂੰ ਇਕ ਹਜ਼ਾਰ ਰੁਪਏ ਤੋਂ ਵਧਾ ਕੇ ਤਿੰਨ ਹਜ਼ਾਰ ਰੁਪਏ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਲਾਲ ਡੋਰਾ ਖਤਮ ਕਰਕੇ ਹਾਉਸ ਟੈਕਸ ਵਿੱਚ ਕਟੌਤੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਵਿੱਚ ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ। ਖੇਡਾਂ ਦੇ ਖੇਤਰ ਵਿੱਚ ਚੰਡੀਗੜ੍ਹ ਦਾ ਨਾਮ ਕੌਮੀ ਜਾਂ ਕੌਮਾਂਤਰੀ ਪੱਧਰ ’ਤੇ ਚਮਕਾਉਣ ਵਾਲੇ ਖਿਡਾਰੀਆਂ ਨੂੰ ਪਹਿਲ ਦੇ ਆਧਾਰ ’ਤੇ ਨੌਕਰੀ ਦਿੱਤੀ ਜਾਵੇ। ਗੈਰ ਸੰਗਠਿਤ ਖੇਤਰ ਦੇ ਕਾਮਿਆਂ ਦੇ ਬੀਮਾ ਕੀਤਾ ਜਾਵੇ। ਇਸ ਤੋਂ ਇਲਾਵਾ ਕਲੋਨੀਆਂ ਵਿੱਚ ਮੁੜ ਵਸੇਬਾ ਸਕੀਮ ਅਧੀਨ ਰਹਿਣ ਵਾਲੇ ਲੋਕਾਂ ਨੂੰ ਮਕਾਨਾਂ ’ਤੇ ਮਾਲਿਕਾਨਾਂ ਹੱਕ ਦੇਣ ਅਤੇ ਦੇਸ਼ ਵਿੱਚ ਮਹਿੰਗਾਈ ਘਟਾਉਣ ਦੀ ਮੰਗ ਕੀਤੀ। ਚੰਡੀਗੜ੍ਹ ਯੂਥ ਕਾਂਗਰਸ ਦੇ ਪ੍ਰਧਾਨ ਨੇ ਕਿਹਾ ਕਿ ਭਾਜਪਾ ਵੱਲੋਂ ਪਿਛਲੇ 10 ਸਾਲਾਂ ਤੋਂ ਝੂਠੇ ਵਾਅਦੇ ਕਰਕੇ ਲੋਕਾਂ ਨੂੰ ਗੁਮਰਾਹ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਯੂਥ ਕਾਂਗਰਸ ਵੱਲੋਂ ਲੋਕਾਂ ਨੂੰ ਅਸਲ ਮੁੱਦਿਆ ਬਾਰੇ ਜਗਾਇਆ ਜਾਵੇਗਾ ਤਾਂ ਜੋ ਅਗਾਮੀ ਚੋਣਾਂ ਵਿੱਚ ਲੋਕ ਭਾਜਪਾ ਦੇ ਝੂਠੇ ਲਾਅਰਿਆਂ ਵਿੱਚ ਨਾ ਫਸ ਸਕਣ। ਸ੍ਰੀ ਲੁਬਾਣਾ ਨੇ ਕਿਹਾ ਕਿ ਚੰਡੀਗੜ੍ਹ ਦੇ ਲੋਕਾਂ ਨੂੰ ਇਨ੍ਹਾਂ 10 ਮੁੱਦਿਆ ’ਤੇ ਪਹਿਲਾਂ ਲੜਾਈ ਲੜਨ ਲਈ ਪ੍ਰੇਰਿਤ ਕੀਤਾ ਜਾਵੇਗਾ। ਇਸ ਲਈ ਯੂਥ ਕਾਂਗਰਸ ਵੱਲੋਂ ਸ਼ਹਿਰ ਵਿੱਚ ‘ਭਾਰਤ ਜੋੜੋ ਨਿਆਏ ਯਾਤਰਾ’ ਕੱਢ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਯਾਤਰਾ ਇਕ ਮਹੀਨੇ ਵਿੱਚ ਪੂਰੇ ਸ਼ਹਿਰ ਵਿੱਚੋਂ ਕੱਢੀ ਜਾਵੇਗੀ।



News Source link

- Advertisement -

More articles

- Advertisement -

Latest article