28.6 C
Patiāla
Sunday, April 28, 2024

ਅਣਪਛਾਤੇ ਲੁਟੇਰਿਆਂ ਵੱਲੋਂ ਗੋਲੀ ਮਾਰ ਕੇ ਨੌਜਵਾਨ ਦੀ ਹੱਤਿਆ, ਕਾਰ ਲੈ ਕੇ ਹੋਏ ਫ਼ਰਾਰ – Punjabi Tribune

Must read


ਸਰਬਜੀਤ ਸਿੰਘ ਭੰਗੂ

ਪਟਿਆਲਾ, 28 ਜਨਵਰੀ

ਇਥੇ ਪਾਸੀ ਰੋਡ ’ਤੇ ਲੰਘੀ ਰਾਤ ਤਿੰਨ ਅਣਪਛਾਤੇ ਲੁਟੇਰਿਆਂ ਨੇ ਗੋਲੀ ਮਾਰ ਕੇ ਕਾਰ ਸਵਾਰ ਨੌਜਵਾਨ ਦੀ ਹੱਤਿਆ ਕਰ ਦਿੱਤੀ। ਇਸ ਮਗਰੋਂ ਉਹ ਕਾਰ ਲੈ ਕੇ ਫਰਾਰ ਹੋ ਗਏ, ਪਰ ਕੁਝ ਦੂਰ ਪਹੁੰਚਣ ’ਤੇ ਉਨ੍ਹਾਂ ਦੀ ਕਾਰ ਹਾਦਸਾਗ੍ਰਸਤ ਹੋ ਗਈ। ਉਪਰੰਤ ਉਹ ਕਾਰ ਛੱਡ ਕੇ ਫਰਾਰ ਹੋ ਗਏ। ਇਤਲਾਹ ਮਿਲਣ ’ਤੇ ਪੁੱਜੀ ਪੁਲੀਸ ਨੂੰ ਘਟਨਾ ਸਥਾਨ ਤੋਂ ਇੱਕ ਮੋਬਾਈਲ ਫੋਨ ਅਤੇ ਚੱਲੀਆਂ ਗੋਲੀਆਂ ਦੇ ਖਾਲੀ ਖੋਲ ਮਿਲੇ ਹਨ। ਐੱਸਪੀ ਸਿਟੀ ਸਰਫ਼ਰਾਜ ਆਲਮ ਅਤੇ ਥਾਣਾ ਸਿਵਲ ਲਾਈਨ ਦੇ ਐੱਸਐੱਚਓ ਹਰਜਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਮੁਲਜ਼ਮਾਂ ਦੀ ਤਲਾਸ਼ ਕੀਤੀ ਜਾ ਰਹੀ ਹੈ ਤੇ ਜਲਦੀ ਹੀ ਇਨ੍ਹਾਂ ਨੂੰ ਕਾਬੂ ਕਰ ਲਿਆ ਜਾਵੇਗਾ।



News Source link

- Advertisement -

More articles

- Advertisement -

Latest article