33.1 C
Patiāla
Tuesday, May 7, 2024

ਪੁਲੀਸ ਨੇ ਲੋਕਾਂ ਨੂੰ ਟਰੈਫਿਕ ਨਿਯਮਾਂ ਦਾ ਪਾਠ ਪੜ੍ਹਾਇਆ – Punjabi Tribune

Must read


ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 28 ਜਨਵਰੀ

ਚੰਡੀਗੜ੍ਹ ਟਰੈਫਿਕ ਪੁਲੀਸ ਵੱਲੋਂ ਸੜਕ ਸੁਰੱਖਿਆ ਮਹੀਨੇ ਤਹਿਤ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ’ਤੇ ਜਾਗਰੂਕਤਾ ਪ੍ਰੋਗਰਾਮ ਕੀਤੇ ਗਏ। ਇਸ ਮੌਕੇ ਟਰੈਫਿਕ ਪੁਲੀਸ ਦੇ ਮੁਲਾਜ਼ਮਾਂ ਨੇ ਸੈਕਟਰ-26 ਸਥਿਤ ਅਨਾਜ ਮੰਡੀ ਵਿਚ 125 ਰਿਕਸ਼ਾ ਅਤੇ 150 ਦੇ ਕਰੀਬ ਸਾਈਕਲਾਂ ’ਤੇ ਰਿਫਲੈਕਟਰ ਲਗਾਏ। ਇਸ ਦੇ ਨਾਲ ਹੀ ਸਾਈਕਲ ਚਾਲਕਾਂ ਨੂੰ ਸਾਈਕਲ ਟਰੈਕ ’ਤੇ ਹੀ ਸਾਈਕਲ ਚਲਾਉਣ ਦੀ ਅਪੀਲ ਕੀਤੀ ਗਈ। ਡੀਐਸਪੀ ਜਸਵਿੰਦਰ ਸਿੰਘ ਨੇ ਦੱਸਿਆ ਕਿ ਟਰੈਫਿਕ ਪੁਲੀਸ ਵੱਲੋਂ ਸੁਖਨਾ ਝੀਲ ’ਤੇ ਵੀ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਪੁਲੀਸ ਨੇ ਜਾਗਰੂਕਤਾ ਮੁਹਿੰਮ ਵਿੱਚ ਹਿੱਸਾ ਲੈਣ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਟਰੈਫਿਕ ਪੁਲੀਸ ਨੇ ਲੋਕਾਂ ਨੂੰ ਸੜਕੀ ਨਿਯਮਾਂ ਦੀ ਪਾਲਣਾ ਯਕੀਨੀ ਰੂਪ ਵਿੱਚ ਕਰਨ ਦੀ ਅਪੀਲ ਕੀਤੀ। ਇਸ ਮੌਕੇ ਟਰੈਫਿਕ ਪੁਲੀਸ ਦੇ ਅਧਿਕਾਰੀ ਭੁਪਿੰਦਰ ਸਿੰਘ ਨੇ ਵੀ ਹਾਜ਼ਰੀਨ ਨੂੰ ਟਰੈਫਿਕ ਨਿਯਮਾਂ ਦਾ ਪਾਠ ਪੜ੍ਹਾਇਆ।

 



News Source link

- Advertisement -

More articles

- Advertisement -

Latest article