29.6 C
Patiāla
Monday, April 29, 2024

ਪੰਜਾਬੀਆਂ ਨੇ ਅਕਾਲੀ ਦਲ ਤੇ ਕਾਂਗਰਸ ਨੂੰ ਰਾਜ ਦੇ ਸਿਆਸੀ ਨਕਸ਼ੇ ’ਚੋਂ ਬਾਹਰ ਕੀਤਾ: ਧਾਲੀਵਾਲ

Must read


ਰਾਜਨ ਮਾਨ

ਰਾਮਦਾਸ, 29 ਜਨਵਰੀ

ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ ਪੰਜਾਬ ਵਾਸੀਆਂ ਨੇ ਅਕਾਲੀ ਦਲ ਅਤੇ ਕਾਂਗਰਸ ਨੂੰ ਰਾਜ ਦੇ ਸਿਆਸੀ ਨਕਸ਼ੇ ਤੋਂ ਖ਼ਤਮ ਕਰ ਦਿੱਤਾ ਹੈ, ਜਦਕਿ ਭਾਜਪਾ ਨੂੰ ਪਹਿਲਾਂ ਹੀ ਲੋਕਾਂ ਨੇ ਨਕਾਰਿਆ ਹੋਇਆ ਹੈ। ਅੱਜ ਇਥੇ ਸ੍ਰੀ ਧਾਲੀਵਾਲ ਨੇ ਕਿਹਾ ਕਿ ਆਪ ਚੋਣਾਂ ਵਿੱਚ ਜੋ ਵਾਅਦੇ ਕਰਕੇ ਸੱਤਾ ਵਿਚ ਆਈ ਸੀ, ਮੁੱਖ ਮੰਤਰੀ ਭਗਵੰਤ ਮਾਨ ਉਹ ਸਾਰੇ ਵਾਅਦੇ ਪੂਰੇ ਕਰ ਰਹੇ ਹਨ। ਆਜ਼ਾਦੀ ਤੋਂ ਬਾਅਦ ਕਾਂਗਰਸ ਅਤੇ ਅਕਾਲੀ ਦਲ ਦੀਆਂ ਸਰਕਾਰਾਂ ਨੇ ਸੂਬੇ ’ਤੇ ਰਾਜ ਕੀਤਾ ਹੈ ਪਰ ਲੋਕਾਂ ਦਾ ਵਿਕਾਸ ਕਰਨ ਦੀ ਬਜਾਏ ਆਪਣੇ ਪਰਿਵਾਰਾਂ ਦਾ ਵਿਕਾਸ ਕੀਤਾ ਹੈ। ਲੋਕ ਸਭਾ ਚੋਣਾਂ ਬਾਰੇ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਅਕਾਲੀ, ਭਾਜਪਾ ਅਤੇ ਕਾਂਗਰਸ ਨੂੰ ਮੂੰਂਹ ਨਹੀਂ ਲਾਉਣਗੇ ਅਤੇ ਆਮ ਆਦਮੀ ਪਾਰਟੀ ਵੱਡੀ ਜਿੱਤ ਪ੍ਰਾਪਤ ਕਰਕੇ ਨਵਾਂ ਇਤਿਹਾਸ ਸਿਰਜੇਗੀ। ਉਨ੍ਹਾਂ ਕਿਹਾ ਕਿ ਕਿਸੇ ਵੀ ਪਰਵਾਸੀ ਪੰਜਾਬੀ ਦੀ ਜਾਇਦਾਦ ਨੂੰ ਕੋਈ ਨੁਕਸਾਨ ਨਹੀਂ ਪਹੁੰਚਾਉਣ ਦਿੱਤਾ ਜਾਵੇਗਾ, ਜੇ ਕਿਸੇ ਪਰਵਾਸੀ ਪੰਜਾਬੀ ਨੂੰ ਕੋਈ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਜਦੋਂ ਮਰਜ਼ੀ ਉਨ੍ਹਾਂ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਉਧਰ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਬਲਜਿੰਦਰ ਸਿੰਘ ਥਾਂਦੇ ਨੇ ਅੱਜ ਅਜਨਾਲਾ ਹਲਕੇ ਦੇ ਪਾਰਟੀ ਵਰਕਰਾਂ ਨਾਲ ਮੀਟਿੰਗ ਕਰਕੇ ਲੋਕ ਸਭਾ ਚੋਣਾਂ ਲਈ ਤਿਆਰ ਰਹਿਣ ਦਾ ਸੱਦਾ ਦਿੱਤਾ ।



News Source link
#ਪਜਬਆ #ਨ #ਅਕਲ #ਦਲ #ਤ #ਕਗਰਸ #ਨ #ਰਜ #ਦ #ਸਆਸ #ਨਕਸ਼ #ਚ #ਬਹਰ #ਕਤ #ਧਲਵਲ

- Advertisement -

More articles

- Advertisement -

Latest article