37.2 C
Patiāla
Sunday, May 5, 2024

ਕੈਨੇਡਾ: ਵੀਜ਼ਾ ਪ੍ਰੋਗਰਾਮ ਵਿੱਚ ਐਲਾਨੀਆਂ ਤਬਦੀਲੀਆਂ ਤੋਂ ਵਿਦਿਆਰਥੀ ਫ਼ਿਕਰਮੰਦ

Must read


ਸੁਰਿੰਦਰ ਮਾਵੀ

ਵਿਨੀਪੈਗ, 29 ਜਨਵਰੀ

ਪਿਛਲੇ ਦਿਨੀਂ ਇੰਟਰਨੈਸ਼ਨਲ ਸਟੂਡੈਂਟ ਪ੍ਰੋਗਰਾਮ ਵਿੱਚ ਐਲਾਨੀਆਂ ਗਈਆਂ ਤਬਦੀਲੀਆਂ ਨੂੰ ਲੈ ਕੇ ਵਿਦਿਆਰਥੀ ਪ੍ਰੇਸ਼ਾਨ ਹਨ। ਉਨ੍ਹਾਂ ਨੂੰ ਲੱਗ ਰਿਹਾ ਹੈ ਕਿ ਇੰਟਰਨੈਸ਼ਨਲ ਅੰਡਰ ਗ੍ਰੈਜੂਏਟ ਸਟੂਡੈਂਟਸ ਲਈ ਸਟੱਡੀ ਪਰਮਿਟ ਦੀ ਗਿਣਤੀ ਸੀਮਤ ਕੀਤੇ ਜਾਣ ਕਰਕੇ ਹੋਰਨਾਂ ਦੇਸ਼ਾਂ ਦੇ ਕਈ ਵਿਦਿਆਰਥੀਆਂ ਦੇ ਕੈਨੇਡਾ ਆ ਕੇ ਪੜ੍ਹਾਈ ਕਰਨ ਦੇ ਸੁਪਨੇ ਅੱਧ ਵਿਚਾਲੇ ਲਮਕ ਗਏ ਹਨ। ਹਾਲਾਂਕਿ ਹੋਰਨਾਂ ਵਿਦਿਆਰਥੀਆਂ ਦਾ ਮੰਨਣਾ ਹੈ ਕਿ ਕੈਨੇਡਾ ਸਰਕਾਰ ਵੱਲੋਂ ਇਹ ਸਹੀ ਕਦਮ ਚੁੱਕਿਆ ਗਿਆ ਹੈ ਕਿਉਂਕਿ ਇਸ ਨਾਲ ਸਰਕਾਰ ਨੂੰ ਇੰਟਰਨੈਸ਼ਨਲ ਸਟੂਡੈਂਟ ਪ੍ਰੋਗਰਾਮ ਨੂੰ ਕੰਟਰੋਲ ਕਰਨ ਵਿੱਚ ਮਦਦ ਮਿਲੇਗੀ।

ਮਾਰਕੀਟਿੰਗ ਪ੍ਰੋਗਰਾਮ ਦੀ ਪੜ੍ਹਾਈ ਕਰਨ ਆਈ ਵਿਦਿਆਰਥੀ ਦਾ ਕਹਿਣਾ ਹੈ ਕਿ ਇਨ੍ਹਾਂ ਤਬਦੀਲੀਆਂ ਨਾਲ ਕੈਨੇਡਾ ਆ ਕੇ ਸਿੱਖਿਆ ਲੈਣ ਦੇ ਚਾਹਵਾਨਾਂ ਦੇ ਸੁਪਨੇ ਟੁੱਟ ਗਏ ਹਨ। ਉਹ ਸਾਰੇ ਉਦਾਸ ਹਨ ਤੇ ਇਹ ਫ਼ੈਸਲਾ ਉਨ੍ਹਾਂ ਲਈ ਕਾਫ਼ੀ ਮਾੜਾ ਹੈ। ਬਿਜ਼ਨਸ ਤੇ ਪ੍ਰੋਸੈੱਸ ਮੈਨੇਜਮੈਂਟ ਦੀ ਪੜ੍ਹਾਈ ਕਰ ਰਹੀ ਵਿਦਿਆਰਥੀ ਨੇ ਆਖਿਆ ਕਿ ਇਨ੍ਹਾਂ ਤਬਦੀਲੀਆਂ ਕਾਰਨ ਉਸ ਦੇ ਭਾਰਤ ਸਥਿਤ ਕਈ ਜਾਣਕਾਰ ਵਿਦਿਆਰਥੀ ਨਿਰਾਸ਼ ਹੋ ਗਏ ਹਨ। ਉਸ ਨੇ ਕਿਹਾ ਕਿ ਕੈਨੇਡਾ ਨੂੰ ਇਸ ਪ੍ਰੋਗਰਾਮ ਨਾਲ ਜੁੜੀਆਂ ਸਮੱਸਿਆਵਾਂ ਨੂੰ ਜ਼ਰੂਰ ਹੱਲ ਕਰਨਾ ਚਾਹੀਦਾ ਹੈ। ਉਸ ਨੇ ਕਿਹਾ ਕਿ ਇੰਟਰਨੈਸ਼ਨਲ ਸਟੂਡੈਂਟਸ ਨੂੰ ਘਰ ਲੱਭਣ ਤੇ ਪਾਰਟ ਟਾਈਮ ਨੌਕਰੀਆਂ ਲੱਭਣ ਵਿੱਚ ਕਿੰਨੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਤੇ ਇਸ ਤੋਂ ਇਲਾਵਾ ਉਨ੍ਹਾਂ ਨੂੰ ਆਪਣੇ ਦੇਸ਼ ਦੇ ਵਿਦਿਆਰਥੀਆਂ ਨਾਲੋਂ ਵਧੇਰੇ ਟਿਊਸ਼ਨ ਫ਼ੀਸਾਂ ਦੇਣੀਆਂ ਪੈਂਦੀਆਂ ਹਨ। ਇਸ ਦੌਰਾਨ ਹੁਣ ਓਂਟਾਰੀਓ ਸਰਕਾਰ ਨੇ ਸਾਰੇ ਕਾਲਜਾਂ ਅਤੇ ਯੂਨੀਵਰਸਿਟੀਆਂ ਨੂੰ ਕਿਹਾ ਹੈ ਕਿ ਉਹ ਸਾਰੇ ਵਿਦੇਸ਼ੀ ਵਿਦਿਆਰਥੀਆਂ ਲਈ ਰਿਹਾਇਸ਼ ਦੀ ਗਾਰੰਟੀ ਦੇਣ। ਅੰਤਰਰਾਸ਼ਟਰੀ ਵਿਦਿਆਰਥੀ ਕੈਨੇਡੀਅਨ ਆਰਥਿਕਤਾ ਵਿੱਚ ਸਾਲਾਨਾ ਲਗਪਗ 22 ਬਿਲੀਅਨ ਕੈਨੇਡੀਅਨ ਡਾਲਰ ਦਾ ਯੋਗਦਾਨ ਪਾਉਂਦੇ ਹਨ ਅਤੇ ਉਨ੍ਹਾਂ ਨੂੰ ਵਿੱਦਿਅਕ ਸੰਸਥਾਵਾਂ ਲਈ ਮਹੱਤਵਪੂਰਨ ਨਿਵੇਸ਼ਕ ਵਜੋਂ ਦੇਖਿਆ ਜਾਂਦਾ ਹੈ।



News Source link

- Advertisement -

More articles

- Advertisement -

Latest article