29.7 C
Patiāla
Monday, May 6, 2024

ਐਮਾਜ਼ੋਨ ਦੇ ਸਟੋਰ ਨੂੰ ਅੱਗ ਲੱਗੀ

Must read


ਰਮੇਸ਼ ਭਾਰਦਵਾਜ

ਲਹਿਰਾਗਾਗਾ, 4 ਫਰਵਰੀ

ਇੱਥੇ ਐਮਾਜ਼ੋਨ ਦੇ ਸਟੋਰ ਵਿੱਚ ਅੱਜ ਸ਼ਾਮ ਅੱਗ ਲੱਗਣ ਕਾਰਨ ਕਰੋੜਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ ਹੈ। ਘਟਨਾ ਦਾ ਪਤਾ ਲੱਗਣ ’ਤੇ ਵਿਧਾਇਕ ਐਡਵੋਕੇਟ ਬਰਿੰਦਰ ਗੋਇਲ ਮੌਕੇ ਉੱਪਰ ਪਹੁੰਚੇ ਜਿਨ੍ਹਾਂ ਨੇ ਘਟਨਾ ਉੱਪਰ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ,‘ਸਾਡੇ ਸ਼ਹਿਰ ਦੇ ਉੱਦਮੀ ਨੌਜਵਾਨਾਂ ਨੇ ਰਲ ਕੇ ਪੈਸੇ ਦਾ ਪ੍ਰਬੰਧ ਕਰਕੇ ਸ਼ਹਿਰ ਅੰਦਰ ਨਮੂਨੇ ਦੀ ਇਮਾਰਤ ਤਿਆਰ ਕਰ ਕੇ ਐਮਾਜ਼ੋਨ ਦਾ ਮਾਲ ਖੋਲ੍ਹਿਆ ਸੀ ਜਿਸ ਨਾਲ ਇਲਾਕੇ ਦੇ ਲੋਕਾਂ ਦੀਆਂ ਲੋੜਾਂ ਪੂਰੀਆਂ ਕੀਤੀਆਂ ਜਾਂਦੀਆਂ ਸਨ ਪਰ ਅੱਗ ਨੇ ਕਰੋੜਾਂ ਰੁਪਏ ਦਾ ਨੁਕਸਾਨ ਕਰ ਦਿੱਤਾ ਹੈ। ਜਦੋਂ ਵਿਧਾਇਕ ਨੂੰ ਸਰਕਾਰ ਵੱਲੋਂ ਕੋਈ ਆਰਥਿਕ ਮੱਦਦ ਦੇਣ ਸਬੰਧੀ ਪੁੱਛਿਆ ਤਾਂ ਉਨ੍ਹਾਂ ਕਿਹਾ ਕਿ ਉਹ ਸਰਕਾਰ ਨੂੰ ਬੇਨਤੀ ਕਰਨਗੇ ਕਿ ਕੁਦਰਤੀ ਆਫ਼ਤਾਂ ਰਾਹਤ ਫੰਡ ਵਿੱਚੋਂ ਇਨ੍ਹਾਂ ਨੂੰ ਵੀ ਰਾਹਤ ਦਿੱਤੀ ਜਾਵੇ। ਅੱਗ ਲੱਗਣ ਦੇ ਅਸਲ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਇਸ ਸਬੰਧੀ ਮਾਲ ਦੇ ਪ੍ਰੋਪਰਾਈਟਰ ਮੋਹਿਤ ਗੋਇਲ ਨੇ ਦੱਸਿਆ ਕਿ ਅੱਗ ਨੇ ਕਰੀਬ 5 ਕਰੋੜ ਰੁਪਏ ਦਾ ਨੁਕਸਾਨ ਕਰ ਦਿੱਤਾ।



News Source link

- Advertisement -

More articles

- Advertisement -

Latest article