27.2 C
Patiāla
Monday, April 29, 2024

ਭਤੀਜੇ ਦੇ ਕੈਨੇਡਾ ਦੀ ਜੇਲ੍ਹ ’ਚ ਬੰਦ ਹੋਣ ਦਾ ਡਰ ਦੇ ਕੇ 75 ਲੱਖ ਰੁਪਏ ਠੱਗੇ – Punjabi Tribune

Must read


ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 4 ਫਰਵਰੀ

ਇੱਥੋਂ ਦੇ ਸੈਕਟਰ-46 ਵਿੱਚ ਰਹਿਣ ਵਾਲੇ ਵਿਅਕਤੀ ਨੂੰ ਕਿਸੇ ਨੇ ਫੋਨ ’ਤੇ ਵਰਗਲਾ ਕੇ 75 ਲੱਖ ਰੁਪਏ ਦੀ ਧੋਖਾਧੜੀ ਕੀਤੀ ਹੈ। ਇਸ ਬਾਰੇ ਜਾਣਕਾਰੀ ਮਿਲਦਿਆਂ ਹੀ ਥਾਣਾ ਸਾਈਬਰ ਕ੍ਰਾਈਮ ਦੀ ਪੁਲੀਸ ਨੇ ਅਣਪਛਾਤੇ ਵਿਅਕਤੀ ਵਿਰੁੱਧ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਕੇਸ ਸੈਕਟਰ-46 ਵਿੱਚ ਰਹਿਣ ਵਾਲੇ ਭਾਗ ਸਿੰਘ ਤੇ ਉਸ ਦੀ ਪਤਨੀ ਦੀ ਸ਼ਿਕਾਇਤ ’ਤੇ ਦਰਜ ਕੀਤਾ ਹੈ। ਸ਼ਿਕਾਇਤਕਰਤਾ ਦਾ ਕਹਿਣਾ ਸੀ ਕਿ ਉਸ ਨੂੰ ਵਿਦੇਸ਼ ਦੇ ਨੰਬਰ ਤੋਂ ਫੋਨ ਆਇਆ। ਫੋਨ ’ਤੇ ਇਕ ਵਿਅਕਤੀ ਨੇ ਕਿਹਾ ਕਿ ਉਨ੍ਹਾਂ ਦਾ ਭਤੀਜਾ ਕੈਨੇਡਾ ਜੇਲ੍ਹ ਵਿੱਚ ਬੰਦ ਹੈ, ਜਿਸ ਨੂੰ ਛੁਡਵਾਉਣ ਲਈ 75 ਲੱਖ ਰੁਪਏ ਦੀ ਜ਼ਰੂਰਤ ਹੈ। ਉਨ੍ਹਾਂ ਨੇ ਤੁਰੰਤ ਉਸ ਵਿਅਕਤੀ ਨੂੰ 75 ਲੱਖ ਰੁਪਏ ਭੇਜ ਦਿੱਤੇ, ਪਰ ਬਾਅਦ ਵਿੱਚ ਪਤਾ ਲੱਗਾ ਕਿ ਕਿਸੇ ਵੱਲੋਂ ਉਨ੍ਹਾਂ ਨਾਲ ਧੋਖਾਧੜੀ ਕੀਤੀ ਗਈ ਹੈ। ਥਾਣਾ ਸਾਈਬਰ ਕ੍ਰਾਈਮ ਦੀ ਪੁਲੀਸ ਨੇ ਉਸ ਦੀ ਸ਼ਿਕਾਇਤ ’ਤੇ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

 

 



News Source link

- Advertisement -

More articles

- Advertisement -

Latest article