24 C
Patiāla
Friday, May 3, 2024

ਮੇਅਰ ਦੀ ਚੋਣ: ਨਗਰ ਨਿਗਮ ਦਫ਼ਤਰ ਅੱਗੇ ਪ੍ਰਦਰਸ਼ਨ ਕਰ ਰਹੇ ‘ਆਪ’ ਆਗੂਆਂ ਨੇ ਪੁਲੀਸ ਨੇ ਹਿਰਾਸਤ ’ਚ ਲਏ

Must read


ਆਤਿਸ਼ ਗੁਪਤਾ

ਚੰਡੀਗੜ੍ਹ, 4 ਫਰਵਰੀ

ਚੰਡੀਗੜ੍ਹ ਮੇਅਰ ਦੀ ਚੋਣ ਖ਼ਿਲਾਫ਼ ਆਮ ਆਦਮੀ ਪਾਰਟੀ (ਆਪ) ਕੌਂਸਲਰਾਂ ਤੇ ਪਾਰਟੀ ਵਰਕਰਾਂ ਵੱਲੋਂ ਅੱਜ ਵਰ੍ਹਦੇ ਮੀਂਹ ਵਿੱਚ ਚੰਡੀਗੜ੍ਹ ਨਗਰ ਨਿਗਮ ਅੱਗੇ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪੁਲੀਸ ਤੇ ਪ੍ਰਦਰਸ਼ਨਕਾਰੀਆਂ ਵਿੱਚਕਾਰ ਖਿੱਚ-ਧੂਹ ਵੀ ਹੋਈ। ਇਸ ਦੌਰਾਨ ਚੰਡੀਗੜ੍ਹ ‘ਆਪ’ ਦੇ ਸਹਿ-ਇੰਚਾਰਜ ਡਾ. ਸੰਨੀ ਆਹਲੂਵਾਲੀਆ ਦੀ ਪੱਗ ਲੱਥ ਗਈ ਅਤੇ ਸਿਰ ਵਿੱਚ ਮਾਮੂਲੀ ਸੱਟ ਵੀ ਵੱਜੀ ਹੈ। ਆਖੀਰ ਪੁਲੀਸ ਨੇ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲੈ ਲਿਆ, ਜਿਨ੍ਹਾਂ ਨੂੰ ਸ਼ਾਮ ਸਮੇਂ ਛੱਡਿਆ ਗਿਆ ਹੈ। ਇਸ ਮੌਕੇ ਚੰਡੀਗੜ੍ਹ ‘ਆਪ’ ਦੇ ਸਹਿ-ਇੰਚਾਰਜ ਨੇ ਐਲਾਨ ਕੀਤਾ ਕਿ ਸੈਕਟਰ-17 ਵਿੱਚ ਨਗਰ ਨਿਗਮ ਦਫ਼ਤਰ ਅੱਗੇ ਰੋਜ਼ਾਨਾ ‘ਆਪ’ ਪਾਰਟੀ ਦਾ ਇੱਕ ਕੌਂਸਲਰ ਤੇ ਚਾਰ ਵਾਲੰਟੀਅਰ ਭੁੱਖ ਹੜਤਾਲ ’ਤੇ ਬੈਠਿਆ ਕਰਨਗੇ।



News Source link

- Advertisement -

More articles

- Advertisement -

Latest article