34.9 C
Patiāla
Saturday, April 27, 2024

ਵਿਆਹ ਸਮਾਗਮ ਦੌਰਾਨ ਗੋਲੀ ਚੱਲੀ; ਨੌਜਵਾਨ ਜ਼ਖਮੀ

Must read


 

ਨਿੱਜੀ ਪੱਤਰ ਪ੍ਰੇਰਕ

ਲੁਧਿਆਣਾ, 4 ਫਰਵਰੀ

ਸਥਾਨਕ ਪੱਖੋਵਾਲ ਰੋਡ-ਜਵੱਦੀ ਸਥਿਤ ਇੱਕ ਮੈਰਿਜ ਪੈਲੇਸ ਵਿੱਚ ਅੱਜ ਬਾਅਦ ਦੁਪਹਿਰ ਡੀਜੇ ’ਤੇ ਚੱਲ ਰਿਹਾ ਗਾਣਾ ਬਦਲਣ ਨੂੰ ਲੈ ਕੇ ਝਗੜੇ ਹੋ ਗਿਆ ਜਿਸ ਦੌਰਾਨ ਗੋਲੀ ਚੱਲੀ ਤੇ ਇੱਕ ਨੌਜਵਾਨ ਜ਼ਖਮੀ ਹੋ ਗਿਆ ਜਿਸ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ ਹੈ।

ਪਤਾ ਲੱਗਾ ਹੈ ਕਿ ਪੱਖੋਵਾਲ ਰੋਡ-ਜਵੱਦੀ ਸਥਿਤ ਮੈਰਿਜ ਪੈਲੇਸ ਵਿੱਚ ਪਿੰਡ ਲਿਤਰਾਂ ਤੋਂ ਇੱਕ ਬਰਾਤ ਆਈ ਸੀ। ਬਾਅਦ ਦੁਪਹਿਰ ਜਦੋਂ ਪਾਰਟੀ ਚੱਲ ਰਹੀ ਸੀ ਤਾਂ ਉੱਥੇ ਡੀਜੇ ’ਤੇ ਕੁੱਝ ਨੌਜਵਾਨ ਨੱਚ ਰਹੇ ਸਨ। ਇਸ ਦੌਰਾਨ ਸ਼ਰਾਬ ਦੇ ਨਸ਼ੇ ਵਿੱਚ ਇੱਕ ਨੌਜਵਾਨ ਨੇ ਡੀਜੇ ’ਤੇ ਕੋਈ ਗਾਣਾ ਬਦਲਣ ਦੀ ਮੰਗ ਕੀਤੀ। ਇਸ ’ਤੇ ਉਸ ਦੀ ਕੁੱਝ ਨੌਜਵਾਨਾਂ ਨਾਲ ਬਹਿਸ ਹੋ ਗਈ। ਇਸ ਦੌਰਾਨ ਇੱਕ ਨੌਜਵਾਨ ਨੇ ਗੁੱਸੇ ‘ਚ ਆ ਕੇ ਪਿਸਤੌਲ ਨਾਲ ਫਾਇਰਿੰਗ ਸ਼ੁਰੂ ਕਰ ਦਿੱਤੀ ਜਿਸ ਵਿੱਚੋਂ ਇੱਕ ਗੋਲੀ ਲੜਕੀ ਪਰਿਵਾਰ ਵੱਲੋਂ ਆਏ ਇੱਕ ਮਹਿਮਾਨ ਦੀ ਛਾਤੀ ਵਿੱਚ ਲੱਗੀ ਅਤੇ ਆਰ ਪਾਰ ਹੋ ਗਈ। ਕੁਝ ਗੋਲੀਆਂ ਪੈਲੇਸ ਦੀ ਛੱਤ ਉੱਪਰ ਵੀ ਲੱਗੀਆਂ ਦੱਸੀਆਂ ਜਾ ਰਹੀਆਂ ਹਨ। ਜ਼ਖ਼ਮੀ ਨੌਜਵਾਨ ਦੀ ਪਹਿਚਾਣ ਗੁਰਸੇਵਕ ਸਿੰਘ ਉਰਫ਼ ਵਿੱਕੀ ਵਜੋਂ ਕੀਤੀ ਗਈ ਹੈ। ਉਸ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਪਹੁੰਚਾਇਆ ਗਿਆ ਹੈ। ਘਟਨਾ ਤੋਂ ਤੁਰੰਤ ਬਾਅਦ ਮੈਰਿਜ ਪੈਲਸ ਦੇ ਪ੍ਰਬੰਧਕਾਂ ਵੱਲੋਂ ਕੰਟਰੋਲ ਰੂਮ ਨੂੰ ਸੂਚਨਾ ਦਿੱਤੀ ਗਈ ਜਿਸ ’ਤੇ ਦੁੱਗਰੀ ਥਾਣੇ ਦੀ ਪੁਲੀਸ ਮੌਕੇ ’ਤੇ ਪੁੱਜੀ। ਇਸ ਮੌਕੇ ਥਾਣਾ ਇੰਚਾਰਜ ਨੇ ਦੱਸਿਆ ਹੈ ਕਿ ਪੁਲੀਸ ਵੱਲੋਂ ਮੈਰਿਜ ਪੈਲੇਸ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਚੈੱਕ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੁਲੀਸ ਵੱਲੋਂ ਜਾਂਚ ਉਪਰੰਤ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ। ਪੁਲੀਸ ਵੱਲੋਂ ਪੈਲੇਸ ਨੂੰ ਸੀਲ ਕਰ ਦਿੱਤਾ ਗਿਆ ਹੈ। ਜ਼ਖ਼ਮੀ ਨੌਜਵਾਨ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ।



News Source link

- Advertisement -

More articles

- Advertisement -

Latest article