35.2 C
Patiāla
Tuesday, April 23, 2024

ਕਿਸਾਨ ਦਾ ਇਕਲੌਤਾ ਪੁੱਤਰ ਨਸ਼ਿਆਂ ਦੀ ਭੇਟ ਚੜ੍ਹਿਆ

Must read


ਗੁਰਦੀਪ ਸਿੰਘ ਟੱਕਰ

ਮਾਛੀਵਾੜਾ, 5 ਫਰਵਰੀ

ਇਥੇ ਦੋ ਦਿਨ ਪਹਿਲਾਂ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ’ਤੇ ਇੱਕ ਨੌਜਵਾਨ ਦੀ ਲਾਸ਼ ਮਿਲੀ ਸੀ ਜਿਸ ਦੀ ਪੁਲੀਸ ਨੂੰ ਪਹਿਚਾਣ ਨਾ ਹੋ ਸਕੀ ਪਰ ਅੱਜ ਇਸ ਨੌਜਵਾਨ ਦੀ ਪਛਾਣ ਪਿੰਡ ਰਤੀਪੁਰ ਦੇ ਜਸ਼ਨਪ੍ਰੀਤ ਸਿੰਘ (28) ਵਜੋਂ ਹੋਈ ਹੈ। ਪਿੰਡ ਰਤੀਪੁਰ ਦੇ ਕਿਸਾਨ ਰਣਜੋਧ ਸਿੰਘ ਦਾ ਇਕਲੌਤਾ ਪੁੱਤਰ ਜਸ਼ਨਪ੍ਰੀਤ ਸਿੰਘ ਮਾੜੀ ਸੰਗਤ ਵਿਚ ਪੈਣ ਕਾਰਨ ਨਸ਼ੇ ਕਰਨ ਦਾ ਆਦੀ ਹੋ ਗਿਆ ਸੀ। ਇਹ ਨੌਜਵਾਨ ਨਸ਼ੇ ਛੱਡਣਾ ਚਾਹੁੰਦਾ ਸੀ ਜਿਸ ਕਾਰਨ ਉਸਦਾ ਨਸ਼ਾ ਛੁਡਾਓ ਕੇਂਦਰ ਵਿਚ ਇਲਾਜ ਵੀ ਚੱਲ ਰਿਹਾ ਸੀ। ਕੁਝ ਦਿਨ ਪਹਿਲਾਂ ਹੀ ਉਹ ਨਸ਼ਾ ਛੁਡਾਓ ਕੇਂਦਰ ਵਿਚ ਵਾਪਸ ਆਇਆ ਸੀ ਅਤੇ ਹੁਣ ਉਹ ਘਰੋਂ ਮਾਪਿਆਂ ਨੂੰ ਕਹਿ ਕੇ ਗਿਆ ਕਿ ਉਹ ਨਸ਼ੇ ਛੱਡਣਾ ਚਾਹੁੰਦਾ ਹੈ ਅਤੇ ਮੁੜ ਨਸ਼ਾ ਛੁਡਾਓ ਕੇਂਦਰ ਵਿਚ ਇਲਾਜ ਕਰਵਾਉਣ ਜਾ ਰਿਹਾ ਹੈ। ਪਰਿਵਾਰਕ ਮੈਂਬਰਾਂ ਨੇ ਪੁਲੀਸ ਕੋਲ ਬਿਆਨ ਦਰਜ ਕਰਵਾਏ ਕਿ ਉਨ੍ਹਾਂ ਦਾ ਲੜਕਾ ਘਰੋਂ ਨਸ਼ਾ ਛੁਡਾਓ ਕੇਂਦਰ ਜਾਣ ਦਾ ਕਹਿ ਕੇ ਗਿਆ ਸੀ ਪਰ ਉਸ ਦੀ ਲਾਸ਼ ਸਤਲੁਜ ਕਿਨਾਰਿਓਂ ਮਿਲੀ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਸ਼ੰਕਾ ਹੈ ਕਿ ਉਨ੍ਹਾਂ ਦੇ ਪੁੱਤਰ ਨੂੰ ਉਸ ਨਾਲ ਨਸ਼ਾ ਕਰਨ ਵਾਲੇ ਸਾਥੀਆਂ ਨੇ ਨਸ਼ਾ ਦੇ ਕੇ ਮਾਰ ਦਿੱਤਾ ਅਤੇ ਫਿਰ ਲਾਸ਼ ਨੂੰ ਸਤਲੁਜ ਦਰਿਆ ਕਿਨਾਰੇ ਸੁੱਟ ਦਿੱਤਾ।

ਵਿਦੇਸ਼ ਜਾਣ ਦੀ ਤਿਆਰੀ ਕਰ ਰਿਹਾ ਸੀ ਜਸ਼ਨਪ੍ਰੀਤ

ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਜਸ਼ਨਪ੍ਰੀਤ ਸਿੰਘ ਨਸ਼ਿਆਂ ਦੀ ਦਲਦਲ ’ਚੋਂ ਨਿਕਲ ਕੇ ਵਿਦੇਸ਼ ਜਾ ਕੇ ਸੈਟਲ ਹੋਣਾ ਚਾਹੁੰਦਾ ਸੀ। ਪਰਿਵਾਰ ਵਲੋਂ ਉਸ ਨੂੰ ਵਿਦੇਸ਼ ਭੇਜਣ ਦੀ ਕਿਸੇ ਏਜੰਟ ਕੋਲ ਫਾਈਲ ਵੀ ਲਗਾਈ ਹੋਈ ਸੀ ਪਰ ਉਸ ਦੀ ਮੌਤ ਨਾਲ ਪਰਿਵਾਰ ਉੱਪਰ ਦੁੱਖਾਂ ਦਾ ਪਹਾੜ ਟੁੱਟ ਗਿਆ।News Source link

- Advertisement -

More articles

- Advertisement -

Latest article