41.1 C
Patiāla
Sunday, May 5, 2024

ਪੰਜਾਬੀ ਸਾਹਿਤ ਅਕਾਦਮੀ ਵੱਲੋਂ ਅੱਠ ਲੇਖਕਾਂ ਦਾ ਸਨਮਾਨ

Must read


ਖੇਤਰੀ ਪ੍ਰਤੀਨਿਧ

ਲੁਧਿਆਣਾ, 5 ਫ਼ਰਵਰੀ

ਪੰਜਾਬੀ ਸਾਹਿਤ ਅਕਾਦਮੀ, ਲੁਧਿਆਣਾ ਵਲੋਂ ਪੰਜਾਬੀ ਭਵਨ, ਲੁਧਿਆਣਾ ਵਿੱਚ ਡਾ. ਸੁਰਜੀਤ ਪਾਤਰ ਦੀ ਪ੍ਰਧਾਨਗੀ ਹੇਠ ਸਨਮਾਨ ਸਮਾਗਮ ਕਰਵਾਇਆ ਗਿਆ। ਇਸ ਮੌਕੇ ਅੱਠ ਲੇਖਕਾਂ ਨੂੰ ਸਨਮਾਨਿਤ ਕੀਤਾ ਗਿਆ। ਪ੍ਰਧਾਨਗੀ ਮੰਡਲ ’ਚ ਅਕਾਡਮੀ ਦੇ ਪ੍ਰਧਾਨ ਡਾ. ਲਖਵਿੰਦਰ ਸਿੰਘ ਜੌਹਲ, ਸਾਬਕਾ ਪ੍ਰਧਾਨ ਪ੍ਰੋ. ਗੁਰਭਜਨ ਸਿੰਘ ਗਿੱਲ, ਪ੍ਰੋ. ਰਵਿੰਦਰ ਸਿੰਘ ਭੱਠਲ, ਰਘਬੀਰ ਸਿੰਘ ਸਿਰਜਣਾ ਅਤੇ ਅਕਾਡਮੀ ਦੇ ਜਨਰਲ ਸਕੱਤਰ ਡਾ. ਗੁਰਇਕਬਾਲ ਸਿੰਘ ਸ਼ਾਮਲ ਸਨ।

ਸਾਲ 2022 ਦੇ ਸਨਮਾਨਾਂ ਵਿਚ ਜਗਜੀਤ ਸਿੰਘ ਆਨੰਦ ਯਾਦਗਾਰੀ ਵਾਰਤਕ ਪੁਰਸਕਾਰ ਸਵ. ਸੁਰਜਨ ਜ਼ੀਰਵੀ ਦੇ ਭਤੀਜੇ ਮਿਹਰਬਾਨ ਸਿੰਘ ਜ਼ੀਰਵੀ ਨੇ ਪ੍ਰਾਪਤ ਕੀਤਾ। ਮੱਲ ਸਿੰਘ ਰਾਮਪੁਰੀ ਯਾਦਗਾਰੀ ਪੁਰਸਕਾਰ ਜੰਗ ਬਹਾਦਰ ਗੋਇਲ ਨੂੰ, ਡਾ. ਰਵਿੰਦਰ ਸਿੰਘ ਰਵੀ ਯਾਦਗਾਰੀ ਪੁਰਸਕਾਰ ਡਾ. ਸੁਰਜੀਤ ਸਿੰਘ ਭੱਟੀ ਨੂੰ, ਭਾਅ ਜੀ ਗੁਰਸ਼ਰਨ ਸਿੰਘ ਯਾਦਗਾਰੀ ਪੁਰਸਕਾਰ ਜਤਿੰਦਰ ਬਰਾੜ ਨੂੰ, ਜਗਜੀਤ ਸਿੰਘ ਲਾਇਲਪੁਰੀ ਯਾਦਗਾਰੀ ਪੁਰਸਕਾਰ ਸਤਪਾਲ ਭੀਖੀ ਨੂੰ ਦਿੱਤਾ ਗਿਆ। ਕਰਤਾਰ ਸਿੰਘ ਸ਼ਮਸ਼ੇਰ ਯਾਦਗਾਰੀ ਪੁਰਸਕਾਰ ਬਲਬੀਰ ਸਿੰਘ ਕੰਵਲ ਦਾ ਸਨਮਾਨ ਡਾ. ਜਸਬੀਰ ਕੌਰ ਨੇ ਪ੍ਰਾਪਤ ਕੀਤਾ। ਸਨਮਾਨਤ ਲੇਖਕਾਂ ਨੂੰ ਇੱਕੀ-ਇੱਕੀ ਹਜ਼ਾਰ ਰੁਪਏ, ਸ਼ੋਭਾ ਪੱਤਰ, ਦੋਸ਼ਾਲੇ ਅਤੇ ਪੁਸਤਕਾਂ ਦੇ ਸੈੱਟ ਭੇਟਾ ਕੀਤੇ ਗਏ। ਮਾਤਾ ਜਸਵੰਤ ਕੌਰ ਸਰਵੋਤਮ ਮੌਲਿਕ ਬਾਲ ਪੁਸਤਕ ਪੁਰਸਕਾਰ ਬਾਲ ਸਾਹਿਤ ਲੇਖਕ ਹਰੀ ਕ੍ਰਿਸ਼ਨ ਮਾਇਰ ਨੂੰ ਭੇਟਾ ਕੀਤਾ ਗਿਆ। ਉਨ੍ਹਾਂ ਨੂੰ ਦਸ ਹਜ਼ਾਰ ਰੁਪਏ, ਸ਼ੋਭਾ ਪੱਤਰ ਅਤੇ ਦੋਸ਼ਾਲਾ ਭੇਟਾ ਕੀਤਾ ਗਿਆ।

ਡਾ. ਪਾਤਰ ਨੇ ਕਿਹਾ ਕਿ ਸਨਮਾਨਿਤ ਸ਼ਖ਼ਸੀਅਤਾਂ ਦੀ ਸਾਹਿਤ ਅਤੇ ਸਮਾਜ ਪ੍ਰਤੀ ਜ਼ਿੰਮੇਵਾਰੀ ਹੋਰ ਵੀ ਵਧ ਗਈ ਹੈ ਕਿਉਂਕਿ ਅੱਜ ਸਾਡਾ ਸਮਾਜ ਜਿਸ ਚੁਰਾਹੇ ’ਤੇ ਖੜ੍ਹਾ ਹੈ ਉਸ ਨੂੰ ਲੇਖਕ ਹੀ ਸਹੀ ਦਿਸ਼ਾ ਪ੍ਰਦਾਨ ਕਰ ਸਕਦੇ ਹਨ।



News Source link

- Advertisement -

More articles

- Advertisement -

Latest article