29.6 C
Patiāla
Monday, April 29, 2024

ਭਰਾਜ ਨੇ ਪਿੰਡ ਆਲੋਅਰਖ ਤੇ ਭੱਟੀਵਾਲ ਕਲਾਂ ਵਿਖੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ

Must read


 

ਮੇਜਰ ਸਿੰਘ ਮੱਟਰਾਂ

ਭਵਾਨੀਗੜ੍ਹ, 5 ਫ਼ਰਵਰੀ

ਵਿਧਾਨ ਸਭਾ ਹਲਕਾ ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਅੱਜ ਪਿੰਡ ਚੰਨੋ ਵਿਖੇ 30 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਆਧੁਨਿਕ ਲਾਇਬ੍ਰੇਰੀ ਦਾ ਉਦਘਾਟਨ ਕੀਤਾ ਗਿਆ। ਇਸਦੇ ਨਾਲ ਹੀ ਉਨ੍ਹਾਂ ਵੱਲੋਂ ਪਿੰਡ ਆਲੋਅਰਖ ਤੇ ਭੱਟੀਵਾਲ ਕਲਾਂ ਵਿਖੇ 40-40 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਜਾਣ ਵਾਲੇ ਨਵੇਂ ਪੰਚਾਇਤ ਭਵਨਾਂ ਦੀ ਉਸਾਰੀ ਦੇ ਨੀਂਹ ਪੱਥਰ ਰੱਖੇ ਗਏ।

ਇਸ ਮੌਕੇ ਬੋਲਦਿਆਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਦਿਨ-ਰਾਤ ਇੱਕ ਕਰਕੇ ਕੰਮ ਕੀਤਾ ਜਾ ਰਿਹਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬੀਡੀਪੀਓ ਸੁਖਵਿੰਦਰ ਸਿੰਘ ਟਿਵਾਣਾ, ਐਸਡੀਓ ਪੰਚਾਇਤੀ ਰਾਜ ਪ੍ਰਭਜੋਤ ਕੌਰ, ਪ੍ਰਗਟ ਸਿੰਘ ਢਿੱਲੋਂ ਪ੍ਰਧਾਨ, ਗੁਰਪ੍ਰੀਤ ਸਿੰਘ ਆਲੋਅਰਖ, ਅਵਤਾਰ ਸਿੰਘ ਤਾਰੀ, ਭੁਪਿੰਦਰ ਸਿੰਘ ਕਾਕੜਾ, ਲਵਲੀ ਸ਼ਰਮਾ, ਸ਼ਿੰਦਰਪਾਲ ਕੌਰ, ਅਮਰਿੰਦਰ ਸਿੰਘ ਸੇਖੋਂ,ਸੁਖਵਿੰਦਰ ਸਿੰਘ ਸਰਪੰਚ ਆਦਿ ਹਾਜ਼ਰ ਸਨ। ਇਸੇ ਦੌਰਾਨ ਪਿੰਡ ਭੱਟੀਵਾਲ ਕਲਾਂ ਵਿਖੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂ ਅਮਨਦੀਪ ਸਿੰਘ ਭੱਟੀਵਾਲ ਨੇ ਰੋਸ ਜਾਹਰ ਕਰਦਿਆਂ ਕਿਹਾ ਕਿ ਜਿਸ ਥਾਂ ਤੇ ਪਹਿਲਾਂ ਹੀ ਲੋਕ ਸਭਾ ਮੈਂਬਰ ਸਿਮਰਨਜੀਤ ਸਿੰਘ ਮਾਨ ਦੇ ਕੋਟੇ ਨਾਲ ਪਾਰਕ ਦਾ ਕੰਮ ਚੱਲ ਰਿਹਾ ਹੈ, ਉਸੇ ਥਾਂ ਪੰਚਾਇਤ ਭਵਨ ਬਣਾਉਣ ਦੀ ਕੋਈ ਤੁਕ ਨਹੀਂ ਬਣਦੀ। ਉਨ੍ਹਾਂ ਪ੍ਰਸ਼ਾਸਨ ਤੇ ਧੱਕੇਸ਼ਾਹੀ ਕਰਨ ਦਾ ਦੋਸ਼ ਵੀ ਲਗਾਇਆ।

 



News Source link

- Advertisement -

More articles

- Advertisement -

Latest article