41 C
Patiāla
Saturday, May 4, 2024

ਲੋਕ ਸਭਾ ਨੇ ਪ੍ਰੀਖਿਆਵਾਂ ’ਚ ਗੜਬੜੀਆਂ ਤੇ ਬੇਨਿਯਮੀਆਂ ਨਾਲ ਨਜਿੱਠਣ ਲਈ ਬਿੱਲ ਪਾਸ ਕੀਤਾ – Punjabi Tribune

Must read


ਨਵੀਂ ਦਿੱਲੀ, 6 ਫਰਵਰੀ

ਲੋਕ ਸਭਾ ਨੇ ਅੱਜ ਸਰਕਾਰੀ ਭਰਤੀ ਪ੍ਰੀਖਿਆਵਾਂ ਵਿੱਚ ਗੜਬੜੀਆਂ ਅਤੇ ਬੇਨਿਯਮੀਆਂ ਨਾਲ ਸਖ਼ਤੀ ਨਾਲ ਨਜਿੱਠਣ ਲਈ ਬਿੱਲ ਪਾਸ ਕਰ ਦਿੱਤਾ। ਇਸ ਵਿੱਚ ਦੋਸ਼ੀ ਨੂੰ ਵੱਧ ਤੋਂ ਵੱਧ 10 ਸਾਲ ਦੀ ਕੈਦ ਅਤੇ 1 ਕਰੋੜ ਰੁਪਏ ਤੱਕ ਦੇ ਜੁਰਮਾਨੇ ਦੀ ਵਿਵਸਥਾ ਹੈ। ਪਬਲਿਕ ਐਗਜ਼ਾਮੀਨੇਸ਼ਨ (ਪ੍ਰੀਵੈਨਸ਼ਨ ਆਫ ਫੇਅਰ ਮੀਨਜ਼) ਬਿੱਲ- 2024 ਬਾਰੇ ਕੇਂਦਰੀ ਮੰਤਰੀ ਜਤਿੰਦਰ ਸਿੰਘ ਨੇ ਕਿਹਾ ਕਿ ਪ੍ਰਸਤਾਵਿਤ ਕਾਨੂੰਨ ਹੋਣਹਾਰ ਵਿਦਿਆਰਥੀਆਂ ਅਤੇ ਉਮੀਦਵਾਰਾਂ ਦੇ ਹਿੱਤਾਂ ਦੀ ਰਾਖੀ ਲਈ ਹੈ। ਲੋਕ ਸਭਾ ਨੇ ਵਿਰੋਧੀ ਧਿਰ ਦੇ ਮੈਂਬਰਾਂ ਵੱਲੋਂ ਪ੍ਰਸਤਾਵਿਤ ਕੁਝ ਸੋਧਾਂ ਨੂੰ ਰੱਦ ਕਰਨ ਤੋਂ ਬਾਅਦ ਬਿੱਲ ਪਾਸ ਕਰ ਦਿੱਤਾ।



News Source link

- Advertisement -

More articles

- Advertisement -

Latest article