25.3 C
Patiāla
Sunday, April 28, 2024

ਗੈਂਗਸਟਰ ਗੋਲਡੀ ਬਰਾੜ ਦਾ ਸਾਥੀ ਗ੍ਰਿਫ਼ਤਾਰ

Must read


ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 6 ਫਰਵਰੀ

ਚੰਡੀਗੜ੍ਹ ਪੁਲੀਸ ਦੀ ਜ਼ਿਲ੍ਹਾ ਕ੍ਰਾਈਮ ਸੈੱਲ ਦੀ ਟੀਮ ਨੇ ਗੈਂਗਸਟਰ ਗੋਲਡੀ ਬਰਾੜ ਦੇ ਇੱਕ ਹੋਰ ਸਾਥੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਸਰਬਜੀਤ ਸਿੰਘ ਵਾਸੀ ਮੁਹਾਲੀ ਵਜੋਂ ਹੋਈ ਹੈ, ਜਿਸ ਤੋਂ ਪੁਲੀਸ ਨੇ ਦੋ ਕਾਰਤੂਸ ਬਰਾਮਦ ਕੀਤੇ ਹਨ। ਪੁਲੀਸ ਨੇ ਪਹਿਲਾਂ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਸ਼ੁਭਮ ਕੁਮਾਰ ਤੇ ਕਾਸ਼ੀ ਸਿੰਘ ਤੋਂ ਇਕ ਪਿਸਤੌਲ ਤੇ ਤਿੰਨ ਕਾਰਤੂਸ ਬਰਾਮਦ ਕੀਤੇ ਸਨ। ਪੁਲੀਸ ਦੇ ਬੁਲਾਰੇ ਨੇ ਕਿਹਾ ਕਿ ਸਰਬਜੀਤ ਸਿੰਘ ਵੀ 19 ਜਨਵਰੀ ਨੂੰ ਸੈਕਟਰ-5 ਵਿੱਚ ਵਪਾਰੀ ਦੇ ਘਰ ’ਤੇ ਗੋਲੀਆਂ ਚਲਾਉਣ ਦੀ ਵਾਰਦਾਤ ਵਿੱਚ ਸ਼ਾਮਲ ਸੀ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਪੁਲੀਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਸਰਬਜੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਵੱਲੋਂ ਮੁਲਜ਼ਮਾਂ ਤੋਂ ਪੁੱਛ-ਪੜਤਾਲ ਕੀਤੀ ਜਾ ਰਹੀ ਹੈ। ਦੱਸਣਯੋਗ ਹੈ ਕਿ ਚੰਡੀਗੜ੍ਹ ਦੇ ਸੈਕਟਰ-5 ਵਿੱਚ ਵਪਾਰੀ ਦੇ ਘਰ ’ਤੇ ਗੋਲੀਆਂ ਚਲਾਉਣ ਦੇ ਮਾਮਲੇ ’ਚ ਚੰਡੀਗੜ੍ਹ ਪੁਲੀਸ ਪਹਿਲਾਂ ਛੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ ਅਤੇ ਸਰਬਜੀਤ ਸਿੰਘ ਗੋਲਡੀ ਬਰਾੜ ਦਾ 7ਵਾਂ ਸਾਥੀ ਹੈ, ਜਿਸ ਨੂੰ ਪੁਲੀਸ ਨੇ ਗ੍ਰਿਫਤਾਰ ਕੀਤਾ ਹੈ।



News Source link

- Advertisement -

More articles

- Advertisement -

Latest article