29.1 C
Patiāla
Sunday, May 5, 2024

ਚੰਡੀਗੜ੍ਹ ਦੇ ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੀ ਚੋਣ ਦਾ ਮਾਮਲਾ ਵੀ ਹਾਈ ਕੋਰਟ ਪੁੱਜਾ

Must read


ਮੁਕੇਸ਼ ਕੁਮਾਰ

ਚੰਡੀਗੜ੍ਹ, 6 ਫਰਵਰੀ

ਚੰਡੀਗੜ੍ਹ ਦੇ ਮੇਅਰ ਦੀ ਚੋਣ ਨੂੰ ਲੈ ਕੇ ਸੁਪਰੀਮ ਕੋਰਟ ਦੀਆਂ ਤਲਖ਼ ਟਿੱਪਣੀਆਂ ਤੋਂ ਇਕ ਦਿਨ ਮਗਰੋਂ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਦਾ ਮਾਮਲਾ ਵੀ ਪੰਜਾਬ ਹਰਿਆਣਾ ਹਾਈ ਕੋਰਟ ਪਹੁੰਚ ਗਿਆ ਹੈ। ਇਨ੍ਹਾਂ ਦੋਵਾਂ ਅਹੁਦਿਆਂ ਲਈ ਕਾਂਗਰਸ ਅਤੇ ‘ਆਪ’ ਗੱਠਜੋੜ (ਇੰਡੀਆ) ਦੇ ਉਮੀਦਵਾਰਾਂ ਨੇ ਇਹ ਪਟੀਸ਼ਨ ਦਾਇਰ ਕੀਤੀ ਹੈ। ਹਾਈ ਕੋਰਟ ਜਲਦੀ ਹੀ ਇਸ ਪਟੀਸ਼ਨ ’ਤੇ ਸੁਣਵਾਈ ਕਰ ਸਕਦਾ ਹੈ। ‘ਇੰਡੀਆ’ ਗੱਠਜੋੜ ਦੇ ਉਮੀਦਵਾਰਾਂ ਗੁਰਪ੍ਰੀਤ ਸਿੰਘ ਗਾਬੀ ਅਤੇ ਨਿਰਮਲਾ ਦੇਵੀ ਨੇ ਪਟੀਸ਼ਨਾਂ ’ਚ ਦੋਸ਼ ਲਾਇਆ ਹੈ ਕਿ ਮੇਅਰ ਦੀ ਚੋਣ ਲਈ ਵੋਟਿੰਗ ਪੂਰੀ ਹੋਣ ਤੋਂ ਬਾਅਦ ਪ੍ਰੀਜ਼ਾਈਡਿੰਗ ਅਫ਼ਸਰ ਨੇ ਮਤ-ਪੱਤਰਾਂ (ਬੈਲਟ ਪੇਪਰਾਂ) ਨਾਲ ਛੇੜਛਾੜ ਕੀਤੀ ਅਤੇ ‘ਆਪ’ ਤੇ ਕਾਂਗਰਸ ਗੱਠਜੋੜ ਦੀਆਂ ਅੱਠ ਵੋਟਾਂ ਨੂੰ ਅਯੋਗ ਕਰਾਰ ਦਿੰਦਿਆਂ ਭਾਜਪਾ ਦੇ ਮਨੋਜ ਸੋਨਕਰ ਨੂੰ ਜੇਤੂ ਐਲਾਨ ਦਿੱਤਾ। ਗੱਠਜੋੜ ਦੇ ਕੌਂਸਲਰਾਂ ਨੇ ਇਸ ਦਾ ਵਿਰੋਧ ਕੀਤਾ ਪਰ ਜਦੋਂ ਉਨ੍ਹਾਂ ਦੀ ਪੇਸ਼ ਨਹੀਂ ਚੱਲੀ ਤਾਂ ਉਹ ਸਦਨ ’ਚੋਂ ਵਾਕਆਊਟ ਕਰ ਗਏ ਸਨ। ਇਸ ਮਗਰੋਂ ਭਾਜਪਾ ਦੇ ਮੇਅਰ ਨੇ ਉਨ੍ਹਾਂ ਦੀ ਗੈਰਹਾਜ਼ਰੀ ਵਿੱਚ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਕਰਵਾਈ, ਜੋ ਸਰਾਸਰ ਗਲਤ ਅਤੇ ਗੈਰ-ਜਮਹੂਰੀ ਸੀ। ਪਟੀਸ਼ਨ ਵਿੱਚ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਰੱਦ ਕਰਕੇ ਹਾਈ ਕੋਰਟ ਦੇ ਸੇਵਾਮੁਕਤ ਜੱਜ ਦੀ ਨਿਗਰਾਨੀ ਹੇਠ ਨਵੇਂ ਸਿਰੇ ਤੋਂ ਚੋਣਾਂ ਕਰਵਾਉਣ ਦੀ ਮੰਗ ਕੀਤੀ ਗਈ ਹੈ। ਇਸ ਦੇ ਨਾਲ ਹੀ ਪਟੀਸ਼ਨ ’ਤੇ ਕੋਈ ਫੈਸਲਾ ਸੁਣਾਏ ਜਾਣ ਤੱਕ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀਆਂ ਸੇਵਾਵਾਂ ’ਤੇ ਪਾਬੰਦੀ ਲਗਾਉਣ ਦੀ ਅਪੀਲ ਵੀ ਕੀਤੀ ਗਈ ਹੈ।



News Source link

- Advertisement -

More articles

- Advertisement -

Latest article