23.9 C
Patiāla
Friday, May 3, 2024

ਸਮੱਸਿਆਵਾਂ ਹੱਲ ਕਰਵਾਉਣ ਲਈ ਲੋਕਾਂ ਦੇ ਦਰਾਂ ’ਤੇ ਪੁੱਜੀ ਸਰਕਾਰ: ਕੁਲਵੰਤ ਸਿੰਘ

Must read


ਦਰਸ਼ਨ ਸਿੰਘ ਸੋਢੀ

ਐਸ.ਏ.ਐਸ. ਨਗਰ (ਮੁਹਾਲੀ), 6 ਫਰਵਰੀ

‘ਆਪ ਸਰਕਾਰ ਲੋਕਾਂ ਦੇ ਦੁਆਰ’ ਤਹਿਤ ਅੱਜ ਵਿਧਾਇਕ ਕੁਲਵੰਤ ਸਿੰਘ ਨੇ ਪਿੰਡ ਜਗਤਪੁਰਾ ਅਤੇ ਕੰਡਾਲਾ ਵਿੱਚ ਵਿਸ਼ੇਸ਼ ਕੈਂਪ ਲਗਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਜ਼ਿਆਦਾਤਰ ਸਮੱਸਿਆਵਾਂ ਦਾ ਮੌਕੇ ’ਤੇ ਹੀ ਹੱਲ ਕੀਤਾ ਗਿਆ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਪਹਿਲਾਂ ਸਰਕਾਰੀ ਦਫ਼ਤਰਾਂ ਵਿੱਚ ਖੱਜਲ-ਖੁਆਰ ਹੋਣਾ ਪੈਂਦਾ ਸੀ ਪਰ ਹੁਣ ਸਰਕਾਰ ਖ਼ੁਦ ਹੀ ਲੋਕਾਂ ਦੇ ਬੂਹੇ ’ਤੇ ਜਾ ਕੇ ਸਮੱਸਿਆ ਸੁਣ ਕੇ ਮੌਕੇ ’ਤੇ ਹੀ ਹੱਲ ਕਰ ਰਹੀ ਹੈ। ਇਸ ਤੋਂ ਪਹਿਲਾਂ ਇੰਤਕਾਲ ਦਰਜ ਕਰਨ ਲਈ ਛੁੱਟੀ ਵਾਲੇ ਦਿਨਾਂ ਵਿੱਚ ਵਿਸ਼ੇਸ਼ ਕੈਂਪ ਲਗਾ ਕੇ ਲੋਕਾਂ ਨੂੰ ਖੁੱਜਲ-ਖੁਆਰ ਹੋਣ ਤੋਂ ਬਚਾਇਆ ਗਿਆ ਹੈ।

ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ‘ਆਪ’ ਵਾਲੰਟੀਅਰਾਂ ਦੀ ਟੀਮ ਵੱਲੋਂ ਲੋਕਾਂ ਦੀ ਸੁਵਿਧਾ ਲਈ ਵੱਖ-ਵੱਖ ਭਲਾਈ ਸਕੀਮਾਂ ਦੇ ਫਾਰਮ ਭਰੇ ਜਾ ਰਹੇ ਹਨ। ਪੰਜਾਬ ਸਰਕਾਰ ਵੱਲੋਂ ਸਿਹਤ ਸੇਵਾਵਾਂ ’ਚ ਸੁਧਾਰ ਲਈ ਉਪਰਾਲੇ ਕੀਤੇ ਜਾ ਰਹੇ ਹਨ। ਇਸ ਤਹਿਤ ਬਲੌਂਗੀ ਵਿੱਚ ਆਮ ਆਦਮੀ ਕਲੀਨਿਕ ਬਣ ਕੇ ਤਿਆਰ ਹੋ ਚੁੱਕਾ ਹੈ ਅਤੇ ਜਗਤਪੁਰਾ ਵਿੱਚ ਵੀ ਛੇਤੀ ਹੀ ਆਮ ਆਦਮੀ ਕਲੀਨਿਕ ਖੋਲ੍ਹਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਮੁਹਾਲੀ ਸ਼ਹਿਰ ਸਣੇ ਸਮੁੱਚੇ ਜ਼ਿਲ੍ਹੇ ਅੰਦਰ ਕਾਰਜਸ਼ੀਲ 34 ਆਮ ਆਦਮੀ ਕਲੀਨਿਕਾਂ ਵਿੱਚ ਹੁਣ ਤੱਕ 7,52,164 ਮਰੀਜ਼ਾਂ ਦਾ ਮੁਫ਼ਤ ਇਲਾਜ ਕੀਤਾ ਗਿਆ ਹੈ ਅਤੇ ਕਰੀਬ 1,10,624 ਮਰੀਜ਼ਾਂ ਦੇ ਮੁਫ਼ਤ ਟੈੱਸਟ ਕੀਤੇ ਗਏ ਹਨ।

ਇਸ ਮੌਕੇ ‘ਆਪ’ ਆਗੂ ਕੁਲਦੀਪ ਸਿੰਘ ਸਮਾਣਾ, ਰਣਜੀਤ ਸਿੰਘ ਜਗਤਪੁਰਾ, ਹਰਮੇਸ਼ ਸਿੰਘ ਕੁੰਭੜਾ, ਸਾਬਕਾ ਕੌਂਸਲਰ ਆਰਪੀ ਸ਼ਰਮਾ, ਨੰਬਰਦਾਰ ਹਰਸੰਗਤ ਸਿੰਘ, ਅਕਵਿੰਦਰ ਸਿੰਘ ਗੋਸਲ, ਗੁਰਜੀਤ ਸਿੰਘ, ਜਗਬੀਰ ਸਿੰਘ, ਅਮਰਿੰਦਰ ਸਿੰਘ, ਮਨਦੀਪ ਸਿੰਘ ਅਤੇ ਜਸਵੀਰ ਸਿੰਘ ਵੀ ਹਾਜ਼ਰ ਸਨ।



News Source link

- Advertisement -

More articles

- Advertisement -

Latest article