36.3 C
Patiāla
Thursday, May 2, 2024

ਕਸ਼ਮੀਰ ਵਿੱਚ ਦੋ ਪੰਜਾਬੀਆਂ ਦੀ ਹੱਤਿਆ ਵਿਰੁੱਧ ਰੋਸ ਪ੍ਰਦਰਸ਼ਨ – Punjabi Tribune

Must read


ਜੰਮੂ, 8 ਫਰਵਰੀ

ਸ੍ਰੀਨਗਰ ’ਚ ਅਤਿਵਾਦੀਆਂ ਦੇ ਹਮਲੇ ’ਚ ਮਾਰੇ ਗਏ ਦੋ ਪੰਜਾਬੀ ਵਰਕਰਾਂ ਦੇ ਰੋਸ ਵਜੋਂ ਰਾਸ਼ਟਰੀ ਬਜਰੰਗ ਦਲ (ਆਰਬੀਡੀ) ਵੱਲੋਂ ਇਥੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਤੋਂ ਪਹਿਲਾਂ ਕਈ ਸਿਆਸੀ ਪਾਰਟੀਆਂ ਵੱਲੋਂ ਇਸ ਹਮਲੇ ਦੀ ਜ਼ੋਰਦਾਰ ਨਿੰਦਾ ਕੀਤੀ ਗਈ ਅਤੇ ਇਸ ਘਟਨਾ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ। ਜਥੇਬੰਦੀ ਵੱਲੋਂ ਕਸ਼ਮੀਰ ’ਚ ਘੱਟ ਗਿਣਤੀਆਂ ਦੀ ਸੁਰੱਖਿਆ ਵਧਾਉਣ ਦੀ ਵੀ ਮੰਗ ਕੀਤੀ। ਇਸ ਸਾਲ ਦੇ ਸ਼ੁਰੂ ’ਚ ਘੱਟ ਗਿਣਤੀਆਂ ’ਤੇ ਹਮਲੇ ਦਾ ਇਹ ਪਹਿਲਾ ਮਾਮਲਾ ਹੈ। ਅੰਮਿ੍ਤਸਰ ਦੇ ਵਾਸੀ ਅੰਮਿ੍ਤਪਾਲ ਸਿੰਘ ਨੂੰ ਅਤਿਵਾਦੀਆਂ ਵੱਲੋਂ ਗੋਲੀ ਮਾਰੀ ਗਈ ਸੀ ਜਿਸ ਦੀ ਥਾਏਂ ਮੌਤ ਹੋ ਗਈ ਸੀ ਜਦੋਂ ਕਿ ਰੋਹਿਤ (25) ਨੂੰ ਜ਼ਖਮੀ ਹਾਲਤ ’ਚ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ ਜਿਸ ਦੀ ਬਾਅਦ ’ਚ ਹਸਪਤਾਲ ’ਚ ਇਲਾਜ ਦੌਰਾਨ ਮੌਤ ਹੋ ਗਈ। ਬਜਰੰਗ ਦਲ ਨੇ ਇਥੇ ਰਾਕੇਸ਼ ਬਜਰੰਗੀ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਜਥੇਬੰਦੀ ਦੇ ਕਾਰਕੁਨਾਂ ਨੇ ਪਾਕਿਸਤਾਨ ਵਿਰੋਧੀ ਸਲੋਗਨ ਫੜੇ ਹੋਏ ਸਨ ਜੋ ਪਾਕਿਸਤਾਨ ਦੀਆਂ ਅਤਿਵਾਦੀ ਗਤੀਵਿਧੀਆਂ ਵਿਰੁੱਧ ਨਾਅਰੇਬਾਜ਼ੀ ਕਰ ਰਹੇ ਸਨ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਪਾਕਿਸਤਾਨ ਦਾ ਝੰਡਾ ਵੀ ਫੂਕਿਆ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਸੀ ਕਿ ਘਟਨਾ ’ਚ ਇਕ ਸਿੱਖ ਅਤੇ ਇਕ ਹਿੰਦੂ ਦੀ ਹੱਤਿਆ ਕਾਰਨ ਇਲਾਕੇ ’ਚ ਸਹਿਮ ਦਾ ਮਾਹੌਲ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਕੇਸ਼ ਕੁਮਾਰ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਦਾ ਮਕਸਦ ਕਸ਼ਮੀਰ ’ਚ ਗੈਰ ਸਥਾਨਕ ਲੋਕਾਂ ’ਚ ਡਰ ਪੈਦਾ ਕਰਨਾ ਹੈ। ਘਟਨਾ ਦੀ ਨਿੰਦਾ ਕਰਦਿਆਂ ਉਨ੍ਹਾਂ ਕਿਹਾ ਕਿ ਗੈਰ ਸਮਾਜੀ ਅਨਸਰਾਂ ਨੂੰ ਅਜਿਹੇ ਮਨਸੂਬਿਆਂ ’ਚ ਕਦੇ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। -ਪੀਟੀਆਈ

 

ਲੋਕਾਂ ਨੂੰ ਸੁਰੱਖਿਆ ਮੁਹੱਈਆ ਕਰਵਾਉਣ ’ਚ ਸਰਕਾਰ ਫੇਲ੍ਹ: ਉਮਰ ਅਬਦੁੱਲਾ

ਜੰਮੂ: ਨੈਸ਼ਨਲ ਕਾਨਫਰੰਸ ਦੇ ਆਗੂ ਉਮਰ ਅਬਦੁੱਲਾ ਨੇ ਇਸ ਦਿਲ ਕੰਬਾਊ ਘਟਨਾ ’ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ‘ਟਾਰਗੇਟ ਕਿਲਿੰਗ’ ਦੀ ਇਹ ਘਟਨਾ ਸ੍ਰੀਨਗਰ ਦੇ ਦਿਲ ਵਜੋਂ ਜਾਣੇ ਜਾਂਦੇ ਇਲਾਕੇ ’ਚ ਵਾਪਰੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਸੁਰੱਖਿਆ ਢਾਂਚਾ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋਇਆ ਹੈ ਜਦੋਂ ਕਿ ਸਰਕਾਰ ਦੇਸ਼ ’ਚ ਸੁਰੱਖਿਆ ਪੱਖੋਂ ਆਮ ਜਿਹੇ ਹਾਲਾਤ ਦੇ ਦਮਗਜੇ ਮਾਰ ਰਹੀ ਹੈ। ਉਨ੍ਹਾਂ ਇਸ ਅਤਿਵਾਦੀ ਹਮਲੇ ਦੀ ਨਿੰਦਾ ਕਰਦਿਆਂ ਮਿ੍ਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ।

 



News Source link

- Advertisement -

More articles

- Advertisement -

Latest article