24 C
Patiāla
Friday, May 3, 2024

ਪੰਜਾਬੀ ਸਣੇ 13 ਖੇਤਰੀ ਭਾਸ਼ਾਵਾਂ ਵਿੱਚ ਹੋਵੇਗੀ ਕੇਂਦਰੀ ਬਲਾਂ ਦੀ ਕਾਂਸਟੇਬਲ ਭਰਤੀ ਪ੍ਰੀਖਿਆ – Punjabi Tribune

Must read


ਨਵੀਂ ਦਿੱਲੀ, 11 ਫਰਵਰੀ

ਕੇਂਦਰੀ ਰਿਜ਼ਰਵ ਪੁਲੀਸ ਬਲ (ਸੀਆਰਪੀਐੱਫ), ਬਾਰਡਰ ਸਕਿਉਰਿਟੀ ਫੋਰਸ (ਬੀਐੱਸਐੱਫ) ਅਤੇ ਕੇਂਦਰੀ ਉਦਯੋਗਿਕ ਸੁਰੱਖਿਆ ਬਲ (ਸੀਆਈਐੱਸਐੱਫ) ਵਰਗੇ ਕੇਂਦਰੀ ਹਥਿਆਰਬੰਦ ਪੁਲੀਸ ਬਲਾਂ ਵਿੱਚ ਪਹਿਲੀ ਵਾਰ ਕਾਂਸਟੇਬਲ ਭਰਤੀ ਪ੍ਰੀਖਿਆ ਹਿੰਦੀ ਤੇ ਅੰਗਰੇਜ਼ੀ ਤੋਂ ਇਲਾਵਾ ਪੰਜਾਬੀ ਸਮੇਤ 13 ਖੇਤਰੀ ਭਾਸ਼ਾਵਾਂ ਵਿੱਚ ਕਰਵਾਈ ਜਾਵੇਗੀ। ਇੱਕ ਅਧਿਕਾਰਿਤ ਬਿਆਨ ਮੁਤਾਬਕ ਇਹ ਪ੍ਰੀਖਿਆ 10 ਫਰਵਰੀ ਤੋਂ 7 ਮਾਰਚ ਤੱਕ ਕਰਵਾਈ ਜਾਵੇਗੀ ਅਤੇ ਦੇਸ਼ ਦੇ 128 ਸ਼ਹਿਰਾਂ ਦੇ ਲਗਪਗ 48 ਲੱਖ ਉਮੀਦਵਾਰ ਪ੍ਰੀਖਿਆ ਵਿੱਚ ਸ਼ਾਮਲ ਹੋਣਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਗਵਾਈ ਵਿੱਚ ਗ੍ਰਹਿ ਮੰਤਰਾਲੇ ਨੇ ਪਹਿਲੀ ਜਨਵਰੀ 2024 ਤੋਂ ਸੀਏਪੀਐੱਫ ਵਿੱਚ ਭਰਤੀ ਲਈ ਕਾਂਸਟੇਬਲ (ਜਨਰਲ ਡਿਊਟੀ) ਪ੍ਰੀਖਿਆ ਹਿੰਦੀ ਤੇ ਅੰਗਰੇਜ਼ੀ ਤੋਂ ਇਲਾਵਾ 13 ਖੇਤਰੀ ਭਾਸ਼ਾਵਾਂ ਵਿੱਚ ਕਰਨ ਦਾ ਫ਼ੈਸਲਾ ਕੀਤਾ ਹੈ। ਹੁਣ ਇਸ ਸਬੰਧੀ ਪ੍ਰਸ਼ਨੋਤਰੀ ਪੰਜਾਬੀ, ਅਸਾਮੀ, ਬੰਗਾਲੀ, ਗੁਜਰਾਤੀ, ਮਰਾਠੀ, ਮਲਿਆਲਮ, ਕੰਨੜ, ਤਮਿਲ, ਤੇਲਗੂ, ਉੜੀਆ, ਉਰਦੂ, ਮਨੀਪੁਰੀ ਅਤੇ ਕੋਂਕਣੀ ਭਾਸ਼ਾਵਾਂ ਵਿੱਚ ਵੀ ਤਿਆਰ ਕੀਤੀ ਜਾਵੇਗੀ।



News Source link

- Advertisement -

More articles

- Advertisement -

Latest article