32.3 C
Patiāla
Sunday, April 28, 2024

ਨਾਂਦੇੜ ਐਕਟ 1956 ਬਹਾਲ ਰੱਖਣ ਲਈ ਪ੍ਰਧਾਨ ਮੰਤਰੀ ਨੂੰ ਦਖ਼ਲ ਦੇਣ ਦੀ ਅਪੀਲ

Must read


ਪੱਤਰ ਪ੍ਰੇਰਕ

ਅੰਮ੍ਰਿਤਸਰ, 11 ਫਰਵਰੀ

ਅੰਮ੍ਰਿਤਸਰ ਵਿਕਾਸ ਮੰਚ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਬੇਨਤੀ ਕੀਤੀ ਹੈ ਕਿ ਗੁਰਦੁਆਰਾ ਸੱਚਖੰਡ ਬੋਰਡ ਨਾਂਦੇੜ ਐਕਟ 1956 ਵਿੱਚ ਕੋਈ ਤਬਦੀਲੀ ਨਾ ਕਰਨ ਬਾਰੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਨੂੰ ਹਦਾਇਤਾਂ ਜਾਰੀ ਕੀਤੀਆਂ ਜਾਣ। ਮੰਚ ਦੇ ਸਰਪ੍ਰਸਤ ਪ੍ਰਿੰਸੀਪਲ ਕੁਲਵੰਤ ਸਿੰਘ ਅਣਖੀ, ਡਾ. ਚਰਨਜੀਤ ਸਿੰਘ ਗੁਮਟਾਲਾ ਅਤੇ ਮਨਮੋਹਣ ਸਿੰਘ ਬਰਾੜ ਨੇ ਵਿਚ ਕਿਹਾ ਕਿ ਮੁਲਕ ਦੇ ਕਿਸੇ ਵੀ ਹਿੱਸੇ ਵਿੱਚ ਸਿੱਖ ਧਰਮ ਅਤੇ ਸਿੱਖ ਗੁਰਧਾਮਾਂ ਦੇ ਪ੍ਰਬੰਧ ਵਿੱਚ ਕੇਂਦਰ ਸਰਕਾਰ ਜਾਂ ਕਿਸੇ ਪ੍ਰਦੇਸ਼ਿਕ ਸਰਕਾਰ ਵੱਲੋਂ ਕੀਤੀ ਬੇਲੋੜੀ ਦਖ਼ਲਅੰਦਾਜ਼ੀ ਦਾ ਸਿੱਧਾ ਅਸਰ ਧਾਰਮਿਕ, ਭਾਈਚਾਰਕ ਅਤੇ ਸਭਿਆਚਾਰਕ ਫ਼ਿਜ਼ਾ ’ਤੇ ਪੈਂਦਾ ਹੈ, ਕਿਉਂਕਿ ਅੰਮ੍ਰਿਤਸਰ ਸਿੱਖਾਂ ਦਾ ਕੇਂਦਰੀ ਅਸਥਾਨ ਹੈ। ਸਿੱਖ ਮਰਿਆਦਾ ਅਨੁਸਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ’ਤੇ ਪਾਬੰਦ ਹੋਣਾ ਹਰੇਕ ਸਿੱਖ ਲਈ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਸਾਰੀਆਂ ਸੂਬਾ ਸਰਕਾਰਾਂ ਨੂੰ ਇਹ ਹਦਾਇਤਾਂ ਜਾਰੀ ਕੀਤੀਆਂ ਜਾਣ ਕਿ ਜ਼ਿੰਮੇਵਾਰ ਸਿੱਖ ਧਾਰਮਿਕ ਆਗੂਆਂ ਦੀ ਸਹਿਮਤੀ ਬਗੈਰ ਸਿੱਖ ਧਾਰਮਿਕ ਅਸਥਾਨਾਂ ਦੀ ਮਰਿਆਦਾ ਅਤੇ ਪ੍ਰਬੰਧ ਵਿੱਚ ਕੋਈ ਵੀ ਦਖ਼ਲ ਅੰਦਾਜ਼ੀ ਨਾ ਕੀਤੀ ਜਾਵੇ। ਅੰਮ੍ਰਿਤਸਰ ਵਿਕਾਸ ਮੰਚ ਨੇ ਪ੍ਰਧਾਨ ਮੰਤਰੀ ਤੋਂ ਦਖਲ ਮੰਗਿਆ ਹੈ।



News Source link

- Advertisement -

More articles

- Advertisement -

Latest article