23.9 C
Patiāla
Friday, May 3, 2024

ਕੈਨੇਡਾ ’ਚ ਗੁਰਪਤਵੰਤ ਪੰਨੂ ਨਾਲ ਜੁੜੇ ਵੱਖਵਾਦੀ ਦੇ ਘਰ ’ਤੇ ਗੋਲੀਬਾਰੀ – Punjabi Tribune

Must read


ਟੋਰਾਂਟੋ, 13 ਫਰਵਰੀ

ਕੈਨੇਡਾ ਦੇ ਓਨਟਾਰੀਓ ਸੂਬੇ ਵਿੱਚ ਖਾਲਿਸਤਾਨ ਪੱਖੀ ਆਗੂ ਗੁਰਪਤਵੰਤ ਸਿੰਘ ਪੰਨੂ ਨਾਲ ਜੁੜੇ ਸਿੱਖ ਵੱਖਵਾਦੀ ਦੇ ਘਰ ਗੋਲੀਬਾਰੀ ਕੀਤੀ ਗਈ। ਬ੍ਰਿਟਿਸ਼ ਕੋਲੰਬੀਆ ਵਿੱਚ ਖਾਲਿਸਤਾਨ ਟਾਈਗਰ ਫੋਰਸ ਦੇ ਨੇਤਾ ਹਰਦੀਪ ਸਿੰਘ ਨਿੱਝਰ ਦੇ ਮਿੱਤਰ ਸਿਮਰਨਜੀਤ ਸਿੰਘ ਦੇ ਸਰੀ ਦੇ ਘਰ ‘ਤੇ ਕਈ ਗੋਲੀਆਂ ਚਲਾਏ ਜਾਣ ਤੋਂ ਕੁਝ ਦਿਨ ਬਾਅਦ ਇਹ ਘਟਨਾ ਵਾਪਰੀ ਹੈ। ਬਰੈਂਪਟਨ ਵਿੱਚ ਖਾਲਿਸਤਾਨ ਸਮਰਥਕ ਇੰਦਰਜੀਤ ਸਿੰਘ ਗੋਸਲ ਦੇ ਅਧੂਰੇ ਘਰ ਦੀ ਖਿੜਕੀ ਵਿੱਚ ਗੋਲੀ ਲੱਗਣ ਦਾ ਨਿਸ਼ਾਨ ਮਿਲਿਆ ਹੈ। ਕਿਸੇ ਦੇ ਜ਼ਖਮੀ ਹੋਣ ਦੀ ਖਬਰ ਨਹੀਂ ਹੈ। ਪੁਲੀਸ ਦਾ ਕਹਿਣਾ ਹੈ ਕਿ ਘਰ ’ਤੇ ਕਈ ਗੋਲੀਆਂ ਚਲਾਈਆਂ ਹੋ ਸਕਦੀਆਂ ਹਨ।



News Source link

- Advertisement -

More articles

- Advertisement -

Latest article