24.2 C
Patiāla
Monday, April 29, 2024

ਦੇਸ਼ ਭਗਤ ਯੂਨੀਵਰਸਿਟੀ ਨੇ ਐਲੂਮਨੀ ਮੀਟ ਕਰਵਾਈ

Must read


ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 15 ਫਰਵਰੀ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਦੇਸ਼ ਭਗਤ ਐਲੂਮਨੀ ਵੇਲਫੇਅਰ ਐਸੋਸੀਏਸ਼ਨ ਦੀ ਅਗਵਾਈ ਹੇਠ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਆਡੀਟੋਰੀਅਮ ਵਿਖੇ ਐਲੂਮਨੀ ਮੀਟ ਕਰਵਾਈ ਗਈ। ਇਸ ਵਿੱਚ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਮੁੱਖ ਮਹਿਮਾਨ ਵਜੋਂ ਪਹੁੰਚੇ, ਜਦੋਂਕਿ ਯੂਨੀਵਰਸਿਟੀ ਦੇ ਚਾਂਸਲਰ ਡਾ. ਜ਼ੋਰਾ ਸਿੰਘ, ਪ੍ਰੋ. ਚਾਂਸਲਰ ਡਾ. ਤੇਜਿੰਦਰ ਕੌਰ ਵਿਸ਼ੇਸ਼ ਤੌਰ ’ਤੇ ਪਹੁੰਚੇ। ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਸਾਰਿਆਂ ਨੂੰ ਸੰਬੋਧਨ ਕਰਦਿਆਂ ਏਕਤਾ ਅਤੇ ਅਖੰਡਤਾ ’ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਰਾਸ਼ਟਰ ਨਿਰਮਾਣ ਵਿੱਚ ਨੌਜਵਾਨਾਂ ਦੀ ਭੂਮਿਕਾ ਬਾਰੇ ਚਾਨਣਾ ਪਾਉਂਦਿਆ ਸਾਰਿਆਂ ਨੂੰ ਇਮਾਨਦਾਰੀ ਤੇ ਸਮਾਜ ਲਈ ਵੱਧ ਚੜ੍ਹ ਕੇ ਕੰਮ ਕਰਨ ਦੀ ਅਪੀਲ ਕੀਤੀ। ਉਨ੍ਹਾਂ ਸਾਲ 2047 ਤੱਕ ਭਾਰਤ ਨੂੰ ਵਿਕਸਤ ਦੇਸ਼ ਬਨਾਉਣ ਲਈ ਨੌਜਵਾਨਾਂ ਨੂੰ ਅੱਗੇ ਆਉਣ ਲਈ ਪ੍ਰੇਰਿਤ ਕੀਤਾ। ਦੇਸ਼ ਭਗਤ ਯੂਨੀਵਰਸਿਟੀ ਦੇ ਮੀਤ ਪ੍ਰਧਾਨ ਡਾ. ਹਰਸ਼ ਸਦਾਵਰਤੀ ਨੇ ਐਲੂਮਨੀ ਮੀਟ ਵਿੱਚ ਆਉਣ ਵਾਲੇ ਸਾਰੇ ਸਾਬਕਾ ਵਿਦਿਆਰਥੀਆਂ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਐਲੂਮਨੀ ਮੀਟ ਰਾਹੀਂ ਸਾਰੇ ਪੁਰਾਣੇ ਸਾਥੀਆਂ ਨੂੰ ਇਕੱਠਾ ਕਰਨਾ ਯੂਨੀਵਰਸਿਟੀ ਦਾ ਮੁੱਖ ਮੰਤਵ ਹੈ। ਇਸ ਮੌਕੇ ਯੂਨੀਵਰਸਿਟੀ ਦੇ ਚਾਂਸਲਰ ਡਾ. ਜ਼ੋਰਾ ਸਿੰਘ ਨੇ ਐਲੂਮਨੀ ਮੀਟ ਵਿੱਚ ਆਏ ਸਾਬਕਾ ਵਿਦਿਆਰਥੀਆਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ।



News Source link
#ਦਸ਼ #ਭਗਤ #ਯਨਵਰਸਟ #ਨ #ਐਲਮਨ #ਮਟ #ਕਰਵਈ

- Advertisement -

More articles

- Advertisement -

Latest article