29.1 C
Patiāla
Sunday, May 5, 2024

ਕਿਸਾਨ ਜਥੇਬੰਦੀਆਂ ਨੇ ਥਾਣਾ ਚੌਕ ਵਿੱਚ ਧਰਨਾ ਦੇ ਕੇ ਆਵਾਜਾਈ ਰੋਕੀ

Must read


ਜਗਜੀਤ ਸਿੰਘ ਸਿੱਧੂ

ਤਲਵੰਡੀ ਸਾਬੋ, 16 ਫਰਵਰੀ

ਦੇਸ਼ ਵਿੱਚ ਕਿਸਾਨੀ ਨੂੰ ਬਚਾਉਣ ਅਤੇ ਪੂੰਜੀਪਤੀਆਂ ਵੱਲੋਂ ਕੀਤੀ ਜਾ ਰਹੀ ਲੁੱਟ ਦੇ ਖ਼ਿਲਾਫ਼ ਟਰੇਡ ਯੂਨੀਅਨਾਂ ਅਤੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ ਭਾਰਤ ਬੰਦ ਦੇ ਸੱਦੇ ’ਤੇ ਜਿੱਥੇ ਵੱਖ ਵੱਖ ਯੂਨੀਅਨਾਂ, ਜਥੇਬੰਦੀਆਂ ਨੇ ਇੱਥੇ ਥਾਣਾ ਚੌਕ ਵਿੱਚ ਧਰਨਾ ਲਾ ਕੇ ਸੜਕੀ ਆਵਾਜਾਈ ਰੋਕੀ, ਉੱਥੇ ਲੋਕਾਂ ਨੇ ਆਪਣੇ ਕਾਰੋਬਾਰ ਬੰਦ ਕਰਕੇ ਭਾਰਤ ਬੰਦ ਦੇ ਸੱਦੇ ਨੂੰ ਭਰਵਾਂ ਹੁੰਗਾਰਾ ਦਿੱਤਾ।

ਧਰਨੇ ਨੂੰ ਸਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਆਜ਼ਾਦੀ ਤੋਂ ਬਾਅਦ ਰਾਜ ਸੱਤਾ ਉੱਤੇ ਉਹ ਮਾੜੇ ਲੋਕ ਕਾਬਜ਼ ਹੋਏ ਜਿਨ੍ਹਾਂ ਨੇ ਦੇਸ਼ ਨੂੰ ਖੂਬ ਲੁੱਟਿਆ ਅਤੇ ਇਸ ਨੂੰ ਪੂੰਜੀਪਤੀਆਂ ਦੇ ਹਵਾਲੇ ਕਰਕੇ ਗਰੀਬ ਤੇ ਦਰਮਿਆਨੇ ਵਰਗ ਦਾ ਦਿਵਾਲਾ ਕੱਢ ਦਿੱਤਾ ਹੈ। ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਦਿੱਲੀ ਜਾ ਰਹੇ ਕਿਸਾਨਾਂ-ਮਜ਼ਦੂਰਾਂ ਨੂੰ ਹਰਿਆਣਾ ਦੀਆਂ ਹੱਦਾਂ ’ਤੇ ਰੋਕ ਕੇ ਕੇਂਦਰ ਤੇ ਹਰਿਆਣਾ ਸਰਕਾਰ ਵੱਲੋਂ ਉਨ੍ਹਾਂ ਉਪਰ ਕੀਤੀਆਂ ਜਾ ਰਹੀਆਂ ਅਣ-ਮਨੁੱਖੀ ਕਾਰਵਾਈਆਂ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਬੁਲਾਰਿਆਂ ਨੇ ਲੋਕਤੰਤਰ ਦਾ ਘਾਣ ਦੱਸਿਆ। ਉਨ੍ਹਾਂ ਦੇਸ਼ ਦੇ ਸਮੂਹ ਵਰਗਾਂ ਨੂੰ ਆਪਸੀ ਮਤਭੇਦ ਭੁਲਾ ਕੇ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਇੱਕ ਝੰਡੇ ਹੇਠ ਇਕੱਠੇ ਹੋਣ ਦਾ ਸੱਦਾ ਦਿੱਤਾ। ਇਸ ਮੌਕੇ ਧਰਨਾਕਾਰੀਆਂ ਨੇ ਕਿਸਾਨ ਸੰਘਰਸ਼ ਵਿੱਚ ਵਧ ਚੜ੍ਹ ਕੇ ਸ਼ਾਮਲ ਹੋਣ ਦਾ ਅਹਿਦ ਲਿਆ। ਧਰਨੇ ਨੂੰ ਕਾਮਰੇਡ ਮੱਖਣ ਸਿੰਘ ਗੁਰੂਸਰ, ਸਰੂਪ ਸਿੰਘ ਰਾਮਾਂ, ਬਲਕਰਨ ਸਿੰਘ ਭਾਗੀਵਾਂਦਰ, ਜਸਪਾਲ ਗਿੱਲ, ਭੁਪਿੰਦਰਜੀਤ ਕੌਰ, ਬਲਦੇਵ ਸਿੰਘ ਤੁੰਗਰਾਲੀ, ਗੁਰਮੇਲ ਸਿੰਘ ਆਦਿ ਬੁਲਾਰਿਆਂ ਨੇ ਸਬੋਧਨ ਕੀਤਾ। ਦੂਜੇ ਪਾਸੇ ਬkਜ਼ਾਰ, ਬੱਸਾਂ, ਪੈਟਰੋਲ ਪੰਪ ਅਤੇ ਨਿੱਜੀ ਅਦਾਰੇ ਬੰਦ ਰਹੇ। ਜਦ ਕਿ ਬੈਂਕ ਖੁੱਲ੍ਹੇ ਰਹੇ।



News Source link

- Advertisement -

More articles

- Advertisement -

Latest article