34.9 C
Patiāla
Saturday, April 27, 2024

ਕੇਂਦਰ ਐੱਮਐੱਸਪੀ ਬਾਰੇ ਆਰਡੀਨੈਂਸ ਲਿਆਏ, ਤਦ ਹੀ ਗੱਲਬਾਤ ਅੱਗੇ ਤੁਰੇਗੀ: ਪੰਧੇਰ – Punjabi Tribune

Must read


ਚੰਡੀਗੜ੍ਹ, 17 ਫਰਵਰੀ

ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਅੱਜ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਦੀ ਕਾਨੂੰਨੀ ਗਾਰੰਟੀ ਦੇਣ ਲਈ ਆਰਡੀਨੈਂਸ ਲਿਆਂਦਾ ਜਾਵੇ। ਪੰਜਾਬ ਅਤੇ ਹਰਿਆਣਾ ਦੀ ਸਰਹੱਦ ‘ਤੇ ਸਥਿਤ ਸ਼ੰਭੂ ਅਤੇ ਖਨੌਰੀ ‘ਚ ਕਿਸਾਨ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਧਰਨੇ ‘ਤੇ ਬੈਠੇ ਹਨ ਅਤੇ ਉਨ੍ਹਾਂ ਦੀ ਮੁੱਖ ਮੰਗ ਹੈ ਕਿ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਦਿੱਤੀ ਜਾਵੇ| ਕਿਸਾਨ ਆਗੂ ਪੰਧੇਰ ਦਾ ਇਹ ਬਿਆਨ ਅਜਿਹੇ ਸਮੇਂ ਆਇਆ ਹੈ ਜਦੋਂ ਕਿਸਾਨ ਆਗੂ ਤੇ ਕੇਂਦਰੀ ਮੰਤਰੀਆਂ ਵਿਚਾਲੇ ਐਤਵਾਰ ਨੂੰ ਚੌਥੇ ਦੌਰ ਦੀ ਗੱਲਬਾਤ ਹੋਣੀ ਹੈ। ਪੰਧੇਰ ਨੇ ਸ਼ੰਭੂ ਸਰਹੱਦ ’ਤੇ ਪੱਤਰਕਾਰਾਂ ਨੂੰ ਕਿਹਾ, ‘ਜੇ ਕੇਂਦਰ ਸਰਕਾਰ ਚਾਹੇ ਤਾਂ ਰਾਤੋ-ਰਾਤ ਆਰਡੀਨੈਂਸ ਲਿਆ ਸਕਦੀ ਹੈ। ਜੇ ਸਰਕਾਰ ਕਿਸਾਨ ਅੰਦੋਲਨ ਦਾ ਕੋਈ ਹੱਲ ਚਾਹੁੰਦੀ ਹੈ ਤਾਂ ਉਹ ਆਰਡੀਨੈਂਸ ਲਿਆਵੇ ਕਿ ਉਹ ਘੱਟੋ-ਘੱਟ ਸਮਰਥਨ ਮੁੱਲ ‘ਤੇ ਕਾਨੂੰਨ ਲਾਗੂ ਕਰੇਗੀ। ਇਸ ਤੋਂ ਬਾਅਦ ਗੱਲਬਾਤ ਅੱਗੇ ਵਧ ਸਕਦੀ ਹੈ।



News Source link

- Advertisement -

More articles

- Advertisement -

Latest article