33.1 C
Patiāla
Sunday, April 28, 2024

ਭਾਕਿਯੂ (ਏਕਤਾ-ਉਗਰਾਹਾਂ) ਵੱਲੋਂ ਪੰਜਾਬ ਦੇ ਤਿੰਨ ਮੁੱਖ ਭਾਜਪਾ ਨੇਤਾਵਾਂ ਦੇ ਦਰਾਂ ਅੱਗੇ ਦਿਨ-ਰਾਤ ਧਰਨੇ ਸ਼ੁਰੂ, ਟੌਲ ਪਰਚੀ ਮੁਕਤ ਕੀਤੇ

Must read


ਜੋਗਿੰਦਰ ਸਿੰਘ ਮਾਨ/ ਸਰਬਜੀਤ ਸਿੰਘ ਭੰਗੂ

ਮਾਨਸਾ/ ਪਟਿਆਲਾ, 17 ਫਰਵਰੀ

ਭਾਰਤੀ ਕਿਸਾਨ ਯੂਨੀਅਨ ਏਕਤਾ-ਉਗਰਾਹਾਂ ਵੱਲੋਂ ਪੰਜਾਬ ਦੇ ਤਿੰਨ ਭਾਜਪਾ ਨੇਤਾਵਾਂ ਦੇ ਘਰਾਂ ਮੂਹਰੇ ਲਗਾਤਾਰ ਦੋ ਦਿਨਾਂ ਲਈ ਦਿਨ ਰਾਤ ਦੇ ਧਰਨੇ ਅਤੇ ਰਾਜ ਦੇ ਟੌਲ ਪਰਚੀ ਮੁਕਤ ਕਰ ਦਿੱਤੇ ਹਨ। ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾ ਨੇ ਦੱਸਿਆ ਭਾਜਪਾ ਦੇ ਤਿੰਨ ਮੁੱਖ ਸੂਬਾ ਆਗੂਆਂ ਸੁਨੀਲ ਜਾਖੜ ਦੇ ਅਬੋਹਰ, ਕੈਪਟਨ ਅਮਰਿੰਦਰ ਸਿੰਘ ਦੇ ਪਟਿਆਲਾ ਅਤੇ ਕੇਵਲ ਸਿੰਘ ਢਿੱਲੋਂ ਦੇ ਬਰਨਾਲਾ ਦਰਾਂ ਅੱਗੇ ਦਿਨ ਰਾਤ ਦੇ ਧਰਨੇ ਸ਼ੁਰੂ ਕਰਨ ਦੇ ਨਾਲ਼ ਹੀ ਪੂਰੇ ਪੰਜਾਬ ਦੇ ਟੌਲ ਪਰਚੀ ਮੁਕਤ ਕਰ ਦਿੱਤੇ ਹਨ।

ਪਟਿਆਲਾ: ਭਾਜਪਾ ਆਗੂ ਵਜੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਟਿਆਲਾ ਸਥਿਤ ਰਿਹਾਇਸ਼ ਨਿਊ ਮੋਤੀ ਬਾਗ਼ ਪੈਲੇਸ ਦੇ ਮੂਹਰੇ ਅੱਜ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਧਰਨਾ ਸ਼ੁਰੂ ਕਰ ਦਿੱਤਾ ਗਿਆ ਹੈ। ਇਹ ਧਰਨਾ ਇੱਕ ਦਿਨ ਪਹਿਲਾਂ ਹੀ ਐਲਾਨਿਆ ਗਿਆ ਸੀ। ਜਥੇਬੰਦੀ ਦਾ ਤਰਕ ਹੈ ਕਿ ਕੇਂਦਰ ਸਰਕਾਰ ਕਿਸਾਨ ਵਿਰੋਧੀ ਕਾਰਵਾਈਆਂ ਨੂੰ ਅੰਜਾਮ ਦੇ ਰਹੀ ਹੈ।



News Source link

- Advertisement -

More articles

- Advertisement -

Latest article