29.3 C
Patiāla
Wednesday, May 1, 2024

ਆਬਕਾਰੀ ਨੀਤੀ: ਸਿਸੋਦੀਆ ਦੀ ਨਿਆਂਇਕ ਹਿਰਾਸਤ 28 ਤਕ ਵਧਾਈ

Must read


ਨਵੀਂ ਦਿੱਲੀ, 17 ਫਰਵਰੀ

ਆਬਕਾਰੀ ਨੀਤੀ ਮਾਮਲੇ ਵਿੱਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਤੇ ‘ਆਪ’ ਆਗੂ ਸੰਜੈ ਸਿੰਘ ਨੂੰ ਅੱਜ ਰਾਊਜ਼ ਐਵੇਨਿਊ ਅਦਾਲਤ ਵਿਚ ਪੇਸ਼ ਕੀਤਾ ਗਿਆ ਤੇ ਅਦਾਲਤ ਨੇ ਦੋਵਾਂ ਦੀ ਨਿਆਂਇਕ ਹਿਰਾਸਤ 28 ਫਰਵਰੀ ਤਕ ਵਧਾ ਦਿੱਤੀ ਹੈ। ਦੱਸਣਾ ਬਣਦਾ ਹੈ ਕਿ ਦੋਵਾਂ ਆਗੂਆਂ ਦੀ ਨਿਆਂਇਕ ਹਿਰਾਸਤ ਦੀ ਮਿਆਦ ਅੱਜ ਸਮਾਪਤ ਹੋ ਰਹੀ ਸੀ ਜਿਸ ਕਰ ਕੇ ਦੋਵਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ ਜਿਥੇ ਜਸਟਿਸ ਐਮ ਕੇ ਨਾਗਪਾਲ ਨੇ ਦੋਵਾਂ ਨੂੰ 28 ਫਰਵਰੀ ਤਕ ਨਿਆਂਇਕ ਹਿਰਾਸਤ ਵਿਚ ਰੱਖਣ ਦੇ ਹੁਕਮ ਦਿੱਤੇ। ਦੱਸਣਾ ਬਣਦਾ ਹੈ ਕਿ ਮਨੀਸ਼ ਸਿਸੋਦੀਆ ’ਤੇ ਦੋਸ਼ ਹਨ ਕਿ ਉਨ੍ਹਾਂ ਨੇ ਨਿੱਜੀ ਕੰਪਨੀਆਂ ਨੂੰ ਫਾਇਦਾ ਪਹੁੰਚਾਉਣ ਲਈ ਆਬਕਾਰੀ ਨੀਤੀ ਵਿਚ ਬਦਲਾਅ ਕੀਤੇ।

ਦੂਜੇ ਪਾਸੇ ਅਦਾਲਤ ਨੇ ਸਿਸੋਦੀਆ ਨੂੰ ਜ਼ਮਾਨਤ ਦੇਣ ਬਾਰੇ ਆਪਣਾ ਫੈਸਲਾ 21 ਫਰਵਰੀ ਲਈ ਰਾਖਵਾਂ ਰੱਖ ਲਿਆ ਹੈ। ਅਦਾਲਤ ਇਹ ਦੇਖੇਗੀ ਕਿ ਕੀ ਕਿਊਰੇਟਿਵ ਪਟੀਸ਼ਨ ਸੁਣਵਾਈ ਅਧੀਨ ਹੋਣ ਦੇ ਬਾਵਜੂਦ ਸ੍ਰੀ ਸਿਸੋਦੀਆ ਨੂੰ ਜ਼ਮਾਨਤ ਦਿੱਤੀ ਜਾ ਸਕਦੀ ਹੈ ਕਿ ਨਹੀਂ। ਇਸ ਬਾਰੇ ਅਦਾਲਤ 21 ਫਰਵਰੀ ਨੂੰ ਫੈਸਲਾ ਸੁਣਾਏਗੀ। ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਕਿਹਾ ਹੈ ਕਿ ਸਿਸੋਦੀਆ ਦੀ ਕਿਊਰੇਟਿਵ ਪਟੀਸ਼ਨ ਸਰਵਉਚ ਅਦਾਲਤ ਵਿਚ ਸੁਣਵਾਈ ਅਧੀਨ ਹੈ, ਇਸ ਕਰ ਕੇ ਸਿਸੋਦੀਆ ਦੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ ਨਹੀਂ ਕੀਤੀ ਜਾ ਸਕਦੀ। ਏਐੱਨਆਈ



News Source link
#ਆਬਕਰ #ਨਤ #ਸਸਦਆ #ਦ #ਨਆਇਕ #ਹਰਸਤ #ਤਕ #ਵਧਈ

- Advertisement -

More articles

- Advertisement -

Latest article