26.6 C
Patiāla
Sunday, April 28, 2024

ਦਿੱਲੀ ਸ਼ਰਾਬ ਨੀਤੀ: ਕੇਜਰੀਵਾਲ ਈਡੀ ਅੱਗੇ ਪੇਸ਼ ਨਹੀਂ ਹੋਣੇ, ਸੰਮਨ ਗ਼ੈਰ-ਕਾਨੂੰਨੀ: ‘ਆਪ

Must read


ਨਵੀਂ ਦਿੱਲੀ, 19 ਫਰਵਰੀ

ਆਮ ਆਦਮੀ ਪਾਰਟੀ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਬਕਾਰੀ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਪੁੱਛ ਪੜਤਾਲ ਲਈ ਅੱਜ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਸਾਹਮਣੇ ਪੇਸ਼ ਨਹੀਂ ਹੋਣਗੇ। ਪਾਰਟੀ ਨੇ ਏਜੰਸੀ ਵੱਲੋਂ ਆਪਣੇ ਕੌਮੀ ਕਨਵੀਨਰ ਨੂੰ ਜਾਰੀ ਛੇਵੇਂ ਸੰਮਨ ਨੂੰ ‘ਗੈਰ-ਕਾਨੂੰਨੀ’ ਕਰਾਰ ਦਿੱਤਾ ਅਤੇ ਕਿਹਾ ਕਿ ਈਡੀ ਨੂੰ ਕੇਜਰੀਵਾਲ ਨੂੰ ਵਾਰ-ਵਾਰ ਸੰਮਨ ਭੇਜਣ ਦੀ ਬਜਾਏ ਅਦਾਲਤ ਦੇ ਫੈਸਲੇ ਦੀ ਉਡੀਕ ਕਰਨੀ ਚਾਹੀਦੀ ਹੈ। ਕਈ ਵਾਰ ਸੰਮਨ ਜਾਰੀ ਕਰਨ ਤੋਂ ਬਾਅਦ ਵੀ ਕੇਜਰੀਵਾਲ ਪੁੱਛ ਪੜਤਾਲ ‘ਚ ਸ਼ਾਮਲ ਨਹੀਂ ਹੋਏ ਤਾਂ ਈਡੀ ਨੇ ਅਦਾਲਤ ‘ਚ ਸ਼ਿਕਾਇਤ ਦਰਜ ਕਰਵਾਈ।

ਅਦਾਲਤ ਨੇ ਸ਼ਨਿਚਰਵਾਰ ਨੂੰ ਕੇਂਦਰੀ ਏਜੰਸੀ ਵੱਲੋਂ ਦਾਇਰ ਸ਼ਿਕਾਇਤ ਦੇ ਸਬੰਧ ਵਿੱਚ ਕੇਜਰੀਵਾਲ ਨੂੰ ਨਿੱਜੀ ਪੇਸ਼ੀ ਤੋਂ ਰਾਹਤ ਦਿੱਤੀ ਸੀ। ਕੇਜਰੀਵਾਲ ਦੇ ਵਕੀਲ ਵੱਲੋਂ ਦਾਇਰ ਅਰਜ਼ੀ ਵਿੱਚ ਕਿਹਾ ਗਿਆ ਹੈ ਕਿ ਦਿੱਲੀ ਵਿਧਾਨ ਸਭਾ ਦਾ ਬਜਟ ਸੈਸ਼ਨ 15 ਫਰਵਰੀ ਤੋਂ ਸ਼ੁਰੂ ਹੋ ਗਿਆ ਹੈ ਅਤੇ ਮਾਰਚ ਦੇ ਪਹਿਲੇ ਹਫ਼ਤੇ ਤੱਕ ਚੱਲੇਗਾ। ਇਸ ਵਿਚ ਕਿਹਾ ਗਿਆ ਹੈ ਕਿ ਉਹ 16 ਮਾਰਚ ਨੂੰ ਸੁਣਵਾਈ ਦੀ ਅਗਲੀ ਤਰੀਕ ਨੂੰ ਵਿਅਕਤੀਗਤ ਤੌਰ ‘ਤੇ ਅਦਾਲਤ ਵਿਚ ਪੇਸ਼ ਹੋਣਗੇ।



News Source link

- Advertisement -

More articles

- Advertisement -

Latest article