38.1 C
Patiāla
Sunday, April 28, 2024

ਪਾਕਿਸਤਾਨ ’ਚ ਗਠਜੋੜ ਸਰਕਾਰ ਬਣਾਉਣ ਲਈ ਸਮਝੌਤਾ ਸਿਰੇ ਚੜ੍ਹਿਆ: ਸ਼ਾਹਬਾਜ਼ ਪ੍ਰਧਾਨ ਮੰਤਰੀ ਤੇ ਜ਼ਰਦਾਰੀ ਰਾਸ਼ਟਰਪਤੀ ਬਣਨਗੇ

Must read


ਇਸਲਾਮਾਬਾਦ, 21 ਫਰਵਰੀ

ਪਾਕਿਸਤਾਨ ਮੁਸਲਿਮ ਲੀਗ-ਨਵਾਜ਼ ਅਤੇ ਪਾਕਿਸਤਾਨ ਪੀਪਲਜ਼ ਪਾਰਟੀ ਵਿਚਾਲੇ ਸਰਕਾਰ ਕਾਇਮ ਕਰਨ ਬਾਰੇ ਗੱਲਬਾਤ ਆਖਰਕਾਰ ਸਫਲ ਹੋ ਗਈ ਅਤੇ ਨਵੀਂ ਗਠਜੋੜ ਸਰਕਾਰ ਬਣਾਉਣ ਲਈ ਦੋਵਾਂ ਪਾਰਟੀਆਂ ਵਿਚਾਲੇ ਸਮਝੌਤਾ ਹੋ ਗਿਆ ਹੈ। ਪਾਕਿਸਤਾਨ ਪੀਪਲਜ਼ ਪਾਰਟੀ (ਪੀਪੀਪੀ) ਦੇ ਚੇਅਰਮੈਨ ਬਿਲਾਵਲ ਭੁੱਟੋ-ਜ਼ਰਦਾਰੀ ਨੇ ਦੇਰ ਰਾਤ ਸਾਂਝੀ ਪ੍ਰੈਸ ਕਾਨਫਰੰਸ ਵਿੱਚ ਇਹ ਐਲਾਨ ਕੀਤਾ ਕਿ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀਐੱਮਐੱਲ-ਐੱਨ) ਦੇ ਪ੍ਰਧਾਨ ਸ਼ਾਹਬਾਜ਼ ਸ਼ਰੀਫ਼ (72) ਪ੍ਰਧਾਨ ਮੰਤਰੀ ਵਜੋਂ ਅਹੁਦਾ ਸੰਭਾਲਣਗੇ, ਜਦੋਂ ਕਿ ਪੀਪੀਪੀ ਦੇ ਉਪ ਚੇਅਰਮੈਨ ਆਸਿਫ਼ ਜ਼ਰਦਾਰੀ (68) ਦੂਜੀ ਵਾਰ ਦੇਸ਼ ਦੇ ਰਾਸ਼ਟਰਪਤੀ ਬਣਨਗੇ। ਬਿਲਾਵਲ ਨੇ ਪੱਤਰਕਾਰਾਂ ਨੂੰ ਕਿਹਾ, ‘ਪੀਪੀਪੀ ਅਤੇ ਪੀਐੱਮਐੱਲ-ਐੱਨ ਕੋਲ ਕਾਫ਼ੀ ਤਾਕਤ ਹੈ ਅਤੇ (ਹੁਣ) ਅਸੀਂ ਸਰਕਾਰ ਬਣਾਉਣ ਦੀ ਸਥਿਤੀ ਵਿੱਚ ਹਾਂ।’  ਉਨ੍ਹਾਂ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਪਾਰਟੀ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਅਤੇ ਸੁੰਨੀ ਇਤੇਹਾਦ ਕੌਂਸਲ (ਐੱਸਆਈਸੀ) ਵੱਲੋਂ ਸਮਰਥਨ ਪ੍ਰਾਪਤ ਉਮੀਦਵਾਰ ਕੇਂਦਰ ਵਿੱਚ ਸਰਕਾਰ ਬਣਾਉਣ ਲਈ ਸੰਸਦ ਵਿੱਚ ਬਹੁਮਤ ਹਾਸਲ ਨਹੀਂ ਕਰ ਸਕੇ। ਇਸ ਦੌਰਾਨ ਸਾਬਕਾ ਪ੍ਰਧਾਨ ਮੰਤਰੀ ਖਾਨ ਦੀ ਪਾਰਟੀ ਪੀਟੀਆਈ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਪੋਸਟ ਵਿੱਚ ਪੀਪੀਪੀ ਅਤੇ ਪੀਐੱਮਐੱਲ-ਐੱਨ ਗਠਜੋੜ ਨੂੰ ਨਿਸ਼ਾਨਾ ਬਣਾਇਆ ਹੈ।



News Source link

- Advertisement -

More articles

- Advertisement -

Latest article