27.2 C
Patiāla
Monday, April 29, 2024

ਚੰਡੀਗੜ੍ਹ ਦੇ ਸੀਨੀਅਰ ਡਿਪਟੀ ਮੇਅਰ ਸਣੇ ਡਿਪਟੀ ਮੇਅਰ ਲਈ ਮੁੜ ਹੋਵੇਗੀ ਚੋਣ

Must read


 

ਖੇਤਰੀ ਪ੍ਰਤੀਨਿਧ

ਚੰਡੀਗੜ੍ਹ, 23 ਫਰਵਰੀ

ਚੰਡੀਗੜ੍ਹ ਮੇਅਰ ਚੋਣ ਸਬੰਧੀ ਸੁਪਰੀਮ ਕੋਰਟ ਦੇ ਫ਼ੈਸਲੇ ਤੋਂ ਬਾਅਦ ਹੁਣ ਸ਼ਹਿਰ ਦੇ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀਆਂ ਚੋਣਾਂ ਦੁਬਾਰਾ ਹੋਣਗੀਆਂ। ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੀ ਚੋਣ ਰੱਦ ਕਰ ਦਿੱਤੀ ਹੈ। ਇਸ ਤੋਂ ਬਾਅਦ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀਆਂ ਚੋਣਾਂ ਦੁਬਾਰਾ ਕਰਵਾਈਆਂ ਜਾਣਗੀਆਂ। ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ ਵੱਲੋਂ ਇਹ ਚੋਣਾਂ 27 ਫਰਵਰੀ ਨੂੰ ਕਰਵਾਉਣ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਨੋਟੀਫਿਕੇਸ਼ਨ ਅਨੁਸਾਰ ਇਹ ਚੋਣਾਂ ਨਵੇਂ ਮੇਅਰ ਕੁਲਦੀਪ ਕੁਮਾਰ ਟੀਟਾ ਦੀ ਪ੍ਰਧਾਨਗੀ ਹੇਠ 27 ਫਰਵਰੀ ਨੂੰ ਸਵੇਰੇ 10 ਵਜੇ ਨਗਰ ਨਿਗਮ ਦੇ ਅਸੈਂਬਲੀ ਹਾਲ ਵਿੱਚ ਹੋਣਗੀਆਂ। ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਲਈ ਉਮੀਦਵਾਰਾਂ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਜਾ ਸਕਦੀ। ਸਿਰਫ਼ ਉਹੀ ਉਮੀਦਵਾਰ ਚੋਣ ਲੜਨਗੇ ਜਿਨ੍ਹਾਂ ਨੇ ਪਹਿਲਾਂ ਨਾਮਜ਼ਦਗੀ ਭਰੀ ਸੀ। ਅਜਿਹੇ ਵਿੱਚ ਸੀਨੀਅਰ ਡਿਪਟੀ ਮੇਅਰ ਲਈ ਭਾਜਪਾ ਵੱਲੋਂ ਕੁਲਦੀਪ ਸਿੰਘ ਸੰਧੂ ਅਤੇ ‘ਇੰਡੀਆ’ ਗਠਜੋੜ ਵੱਲੋਂ ਗੁਰਪ੍ਰੀਤ ਸਿੰਘ ਗਾਬੀ ਉਮੀਦਵਾਰ ਹੋਣਗੇ। ਡਿਪਟੀ ਮੇਅਰ ਲਈ ਭਾਜਪਾ ਦੇ ਰਾਜਿੰਦਰ ਸਿੰਘ ਅਤੇ ‘ਇੰਡੀਆ’ ਗਠਜੋੜ ਦੀ ਨਿਰਮਲਾ ਦੇਵੀ ਉਮੀਦਵਾਰ ਹੋਣਗੇ।



News Source link

- Advertisement -

More articles

- Advertisement -

Latest article