32.9 C
Patiāla
Monday, April 29, 2024

ਭਾਰਤ ਜੋੜੋ ਨਿਆਏ ਯਾਤਰਾ ਵਿੱਚ ਸ਼ਾਮਲ ਹੋਏ ਅਖਿਲੇਸ਼ ਯਾਦਵ

Must read


ਆਗਰਾ, 25 ਫਰਵਰੀ

ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਆਗਰਾ ਵਿੱਚ ਅੱਜ ਕਾਂਗਰਸ ਆਗੂ ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਨਿਆਏ ਯਾਤਰਾ’ ਵਿੱਚ ਸ਼ਾਮਲ ਹੋਏ। ਇਸ ਤੋਂ ਪਹਿਲਾਂ ਬੀਤੇ ਦਿਨ ਦੋਵੇਂ ਪਾਰਟੀਆਂ ਵਿਚ ਉੱਤਰ ਪ੍ਰਦੇਸ਼ ਵਿੱਚ ਲੋਕ ਸਭਾ ਚੋਣਾਂ ਲਈ ਸੀਟਾਂ ਦੀ ਵੰਡ ’ਤੇ ਸਹਿਮਤੀ ਬਣ ਗਈ ਹੈ। ਇਸ ਮੌਕੇ ਸਮਾਜਵਾਦੀ ਪਾਰਟੀ ਅਤੇ ਕਾਂਗਰਸ ਪਾਰਟੀ ਵਰਕਰਾਂ ਨੇ ਉਨ੍ਹਾਂ ਦੇ ਸਮਰਥਨ ਵਿੱਚ ਨਾਅਰੇਬਾਜ਼ੀ ਕੀਤੀ। ਇਸ ਮੌਕੇ ਕਾਂਗਰਸ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਵੀ ਮੌਜੂਦ ਸਨ। ਇਸ ਮੌਕੇ ਅਖਿਲੇਸ਼ ਯਾਦਵ ਨੇ ਸਰਕਾਰ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਅੱਜ ਕਿਸਾਨ ਸਰਕਾਰ ਖਿਲਾਫ ਖੜ੍ਹੇ ਹਨ। ਸਰਕਾਰ ਕਿਸਾਨਾਂ ਦੀ ਤਾਕਤ ਤੋਂ ਡਰੀ ਹੋਈ ਹੈ। ਉਨ੍ਹਾਂ ਵਰਕਰਾਂ ਵਿਚ ਜੋਸ਼ ਭਰਦਿਆਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਭਾਜਪਾ ਨੂੰ ਸੱਤਾ ਤੋਂ ਬਾਹਰ ਕਰ ਦਿੱਤਾ ਜਾਵੇਗਾ ਅਤੇ ਭਾਰਤ ਦੀ ਗੱਠਜੋੜ ਸਰਕਾਰ ਕਿਸਾਨਾਂ ਨੂੰ ਸਨਮਾਨ ਦੇਵੇਗੀ। ਉਨ੍ਹਾਂ ਕਿਹਾ ਕਿ ਭਾਜਪਾ ਨੇ ਪਛੜੇ ਵਰਗਾਂ, ਦਲਿਤਾਂ ਅਤੇ ਘੱਟ ਗਿਣਤੀ ਭਾਈਚਾਰਿਆਂ ਨੂੰ ਬਣਦਾ ਸਨਮਾਨ ਨਹੀਂ ਦਿੱਤਾ।



News Source link

- Advertisement -

More articles

- Advertisement -

Latest article