27.4 C
Patiāla
Wednesday, May 1, 2024

ਡਿਬਰੂਗੜ੍ਹ ਜੇਲ੍ਹ ’ਚ ਨਜ਼ਰਬੰਦ ਸਿੱਖਾਂ ਨੂੰ ਪੰਜਾਬ ਦੀ ਜੇਲ੍ਹ ਵਿਚ ਤਬਦੀਲ ਕਰਨ ਬਾਰੇ ਸ਼੍ਰੋਮਣੀ ਕਮੇਟੀ ਵਲੋਂ ਮੁੱਖ ਮੰਤਰੀ ਨੂੰ ਪੱਤਰ – Punjabi Tribune

Must read


ਟ੍ਰਿਬਿਉੂਨ ਨਿਉੂਜ਼ ਸਰਵਿਸ

ਅੰਮ੍ਰਿਤਸਰ, 26 ਫਰਵਰੀ

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਭੇਜ ਕੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਨਜ਼ਰਬੰਦ ਅੰਮ੍ਰਿਤਪਾਲ ਸਿੰਘ ਅਤੇ ਹੋਰ ਸਿੱਖ ਨੌਜਵਾਨਾਂ ਨੂੰ ਪੰਜਾਬ ਦੀ ਜੇਲ੍ਹ ਵਿਚ ਤਬਦੀਲ ਕਰਨ ਦੀ ਅਪੀਲ ਕੀਤੀ ਹੈ। ਇਸ ਮੰਗ ਨੂੰ ਲੈ ਕੇ ਉਨ੍ਹਾਂ ਦੇ ਪਰਿਵਾਰਾਂ ਵੱਲੋਂ ਅੰਮ੍ਰਿਤਸਰ ਵਿਖੇ ਪਿਛਲੇ ਚਾਰ ਦਿਨਾਂ ਤੋਂ ਭੁੱਖ ਹੜਤਾਲ ਕੀਤੀ ਜਾ ਰਹੀ ਹੈ। ਇਸ ਭੁੱਖ ਹੜਤਾਲ ਦੌਰਾਨ ਬੀਤੇ ਕੱਲ੍ਹ ਇਕ ਬੀਬੀ ਹਰਦੀਪ ਕੌਰ ਬੇਹੋਸ਼ ਵੀ ਹੋ ਗਈ ਸੀ ਅਤੇ ਅੰਮ੍ਰਿਤਪਾਲ ਸਿੰਘ ਦੀ ਮਾਤਾ ਦਾ ਬਲੱਡ ਪ੍ਰੈ਼ਸ਼ਰ ਘੱਟ ਗਿਆ ਸੀ। ਐਡਵੋਕੇਟ ਧਾਮੀ ਨੇ ਮੁੱਖ ਮੰਤਰੀ ਨੂੰ ਆਖਿਆ ਕਿ ਡਿਬਰੂਗੜ੍ਹ ’ਚ ਨਜ਼ਰਬੰਦ ਸਿੱਖ ਨੌਜਵਾਨਾਂ ਦੇ ਮਨੁੱਖੀ ਅਧਿਕਾਰ ਅਤੇ ਉਨ੍ਹਾਂ ਦੇ ਨਿੱਜਤਾ ਦੇ ਹੱਕ ਯਕੀਨੀ ਬਣਾਏ ਜਾਣ। ਆਪਣੇ ਪੱਤਰ ਵਿੱਚ ਉਨ੍ਹਾਂ ਕਿਹਾ ਕਿ ਪਰਿਵਾਰਾਂ ਵੱਲੋਂ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਸਿੱਖ ਨੌਜਵਾਨਾਂ ਨੂੰ ਜੇਲ੍ਹ ਅੰਦਰ ਜਾਣਬੁੱਝ ਕੇ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਇਨ੍ਹਾਂ ਦੀਆਂ ਬੈਰਕਾਂ ਅੰਦਰ ਨਿੱਜਤਾ ਦੇ ਹੱਕ ਦੀ ਉਲੰਘਣਾ ਕਰਦਿਆਂ ਕੈਮਰੇ ਅਤੇ ਰਿਕਾਰਡਰ ਲਗਾਏ ਜਾਣ ਦੀ ਗੱਲ ਵੀ ਸਾਹਮਣੇ ਆ ਰਹੀ ਹੈ। ਪਰਿਵਾਰਾਂ ਅਨੁਸਾਰ ਨਜ਼ਰਬੰਦ ਸਿੱਖਾਂ ਨੂੰ ਲੋੜ ਅਨੁਸਾਰ ਖਾਣਾ ਅਤੇ ਸਿਹਤ ਸਹੂਲਤਾਂ ਮੁਹੱਈਆ ਨਹੀਂ ਕਰਵਾਈਆਂ ਜਾ ਰਹੀਆਂ ਜਿਸ ਕਾਰਨ ਸਿੱਖ ਨੌਜਵਾਨਾਂ ਦੇ ਪਰਿਵਾਰਾਂ ਵੱਲੋਂ ਅੰਮ੍ਰਿਤਸਰ ਵਿਖੇ ਪਿਛਲੇ ਚਾਰ ਦਿਨਾਂ ਤੋਂ ਰੋਸ ਪ੍ਰਦਰਸ਼ਨ ਕਰਦਿਆਂ ਭੁੱਖ ਹੜਤਾਲ ਸ਼ੁਰੂ ਕੀਤੀ ਹੋਈ ਹੈ ਅਤੇ ਉਨ੍ਹਾਂ ਦੀ ਸਿਹਤ ਵੀ ਵਿਗੜਨੀ ਸ਼ੁਰੂ ਹੋ ਗਈ ਹੈ। ਉਨ੍ਹਾਂ ਖਦਸ਼ਾ ਪ੍ਰਗਟਾਇਆ ਕਿ ਇੰਝ ਮਹਿਸੂਸ ਹੁੰਦਾ ਹੈ ਕਿ ਜਿਵੇਂ ਜੇਲ੍ਹ ਅੰਦਰ ਇਨ੍ਹਾਂ ਨੌਜਵਾਨਾਂ ਵਿਰੁੱਧ ਕੋਈ ਸਾਜ਼ਿਸ਼ ਘੜੀ ਜਾ ਰਹੀ ਹੋਵੇ। ਇਨ੍ਹਾਂ ਦੇ ਮਾਨਵੀ ਅਧਿਕਾਰਾਂ ਦਾ ਉਲੰਘਣ ਪ੍ਰਵਾਨ ਨਹੀਂ ਕੀਤਾ ਜਾ ਸਕਦਾ, ਇਸ ਲਈ ਸਿੱਖਾਂ ਦੀ ਨੁਮਾਇੰਦਾ ਸੰਸਥਾ ਸ਼੍ਰੋਮਣੀ ਕਮੇਟੀ ਵਲੋਂ ਮੁੱਖ ਮੰਤਰੀ ਨੂੰ ਇਸ ਮਾਮਲੇ ਪ੍ਰਤੀ ਸੰਜੀਦਗੀ ਨਾਲ ਵਿਚਾਰ ਕਰਨ ਲਈ ਕਿਹਾ।



News Source link

- Advertisement -

More articles

- Advertisement -

Latest article