29.3 C
Patiāla
Wednesday, May 1, 2024

ਮੋਦੀ ਨੇ ਦੇਸ਼ ਦੇ 553 ਰੇਲਵੇ ਸਟੇਸ਼ਨਾਂ ਦਾ ਨਵੀਨੀਕਰਨ ਸ਼ੁਰੂ ਕਰਵਾਇਆ, ਪੰਜਾਬ ਦੇ ਤਿੰਨ ਸਟੇਸ਼ਨ ਵੀ ਸ਼ਾਮਲ – Punjabi Tribune

Must read


ਨਵੀਂ ਦਿੱਲੀ, 26 ਫਰਵਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ 41,000 ਕਰੋੜ ਰੁਪਏ ਤੋਂ ਵੱਧ ਦੇ ਕਰੀਬ 2,000 ਰੇਲਵੇ ਬੁਨਿਆਦੀ ਢਾਂਚੇ ਦੇ ਪ੍ਰਾਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ। ਇਸ ਦੌਰਾਨ ਉਨ੍ਹਾਂ ਨੇ ਕੁਝ ਪ੍ਰਾਜੈਕਟ ਰਾਸ਼ਟਰ ਨੂੰ ਸਮਰਪਿਤ ਵੀ ਕੀਤੇ। ਸ੍ਰੀ ਮੋਦੀ ਨੇ ਵੀਡੀਓ ਕਾਨਫਰੰਸ ਰਾਹੀਂ ਪ੍ਰਧਾਨ ਮੰਤਰੀ ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 553 ਰੇਲਵੇ ਸਟੇਸ਼ਨਾਂ ਦੇ ਨਵੀਨੀਕਰਨ ਦਾ ਨੀਂਹ ਪੱਥਰ ਰੱਖਿਆ। ਇਨ੍ਹਾਂ ’ਚ ਪੰਜਾਬ ਦੇ ਤਿੰਨ ਜਲੰਧਰ, ਬਿਆਸ ਅਤੇ ਮੋਗਾ ਰੇਲਵੇ ਸਟੇਸ਼ਨ ਸ਼ਾਮਲ ਹਨ।27 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਸਥਿਤ ਇਨ੍ਹਾਂ ਸਟੇਸ਼ਨਾਂ ਨੂੰ 19,000 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਮੁੜ ਵਿਕਸਤ ਕੀਤਾ ਜਾਵੇਗਾ।



News Source link

- Advertisement -

More articles

- Advertisement -

Latest article