37 C
Patiāla
Tuesday, April 30, 2024

ਪੰਜਾਬ ਸਰਕਾਰ ਵੱਲੋਂ ਹੰਸ ਫਾਊਂਡੇਸ਼ਨ ਨਾਲ ਸਮਝੌਤਾ – Punjabi Tribune

Must read


ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 27 ਫਰਵਰੀ

ਸੂਬੇ ਦੇ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਡਾਇਲਸਿਸ ਸੁਵਿਧਾ ਪ੍ਰਦਾਨ ਕਰਨ ਲਈ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ (ਪੀ.ਐਚ.ਐਸ.ਸੀ.) ਨੇ ਹੰਸ ਫਾਊਂਡੇਸ਼ਨ ਦੇਹਰਾਦੂਨ ਨਾਲ ਸਮਝੌਤਾ ਸਹੀਬੱਧ ਕੀਤਾ। ਅੱਜ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ ਵਿੱਚ ਡਾਇਲਸਿਸ ਪ੍ਰੋਗਰਾਮ ਦੇ ਨੋਡਲ ਅਫ਼ਸਰ ਡਾ. ਰੁਪਿੰਦਰ ਸਿੰਘ ਗਿੱਲ ਅਤੇ ਹੰਸ ਫਾਊਂਡੇਸ਼ਨ ਦੇ ਗਰੁੱਪ ਸੀਨੀਅਰ ਮੈਨੇਜਰ ਸੀਮਾ ਸਿੰਘ ਵੱਲੋਂ ਇਸ ਸਮਝੌਤੇ ’ਤੇ ਹਸਤਾਖਰ ਕੀਤੇ ਗਏ। ਇਸ ਮੌਕੇ ਪੀ.ਐਚ.ਐਸ.ਸੀ. ਦੇ ਮੈਨੇਜਿੰਗ ਡਾਇਰੈਕਟਰ ਵਰਿੰਦਰ ਕੁਮਾਰ ਸ਼ਰਮਾ ਅਤੇ ਪੀ.ਐਚ.ਐਸ.ਸੀ. ਦੇ ਡਾਇਰੈਕਟਰ ਡਾ. ਅਨਿਲ ਗੋਇਲ ਵੀ ਮੌਜੂਦ ਸਨ।

ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਸ ਸਮਝੌਤੇ ਤਹਿਤ ਹੰਸ ਫਾਊਂਡੇਸ਼ਨ ਵੱਲੋਂ ਵਿਭਾਗ ਨੂੰ ਸਿਖਲਾਈ ਪ੍ਰਾਪਤ ਮੈਡੀਕਲ ਅਫਸਰ ਅਤੇ ਹੋਰ ਸਟਾਫ਼, ਦਵਾਈਆਂ, ਡਾਇਲਸਿਸ ਮਸ਼ੀਨਾਂ ਅਤੇ ਆਰ.ਓ. ਪਲਾਂਟ ਮੁਹੱਈਆ ਕਰਵਾਇਆ ਜਾਵੇਗਾ ਅਤੇ ਫਾਊਂਡੇਸ਼ਨ ਵੱਲੋਂ ਇਨ੍ਹਾਂ ਕੇਂਦਰਾਂ ਦੇ ਕੰਮਕਾਜ ਦੀ ਨਿਗਰਾਨੀ ਕੀਤੀ ਜਾਵੇਗੀ। ਸ਼ੁਰੂਆਤ ਵਿੱਚ, ਫਾਊਂਡੇਸ਼ਨ ਵੱਲੋਂ 10 ਡਾਇਲਸਿਸ ਸੈਂਟਰ ਸਥਾਪਿਤ ਕੀਤੇ ਜਾਣਗੇ।



News Source link

- Advertisement -

More articles

- Advertisement -

Latest article