41 C
Patiāla
Saturday, May 4, 2024

ਚੰਡੀਗੜ੍ਹ ਦੇ ਸੀਨੀਅਰ ਡਿਪਟੀ ਮੇਅਰ ‘ਤੇ ਡਿਪਟੀ ਮੇਅਰ ਦੀ ਚੋਣ 4 ਨੂੰ

Must read


ਮੁਕੇਸ਼ ਕੁਮਾਰ

ਚੰਡੀਗੜ੍ਹ, 27 ਫ਼ਰਵਰੀ

ਚੰਡੀਗੜ੍ਹ ਦੇ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀਆਂ ਚੋਣਾਂ ਹੁਣ 4 ਮਾਰਚ ਨੂੰ ਹੋਣਗੀਆਂ। ਸ਼ਹਿਰ ਦੇ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀਆਂ ਅੱਜ ਮੰਗਲਵਾਰ ਨੂੰ ਹੋਣ ਵਾਲੀਆਂ ਚੋਣਾਂ ‘ਤੇ ਰੋਕ ਲਗਾਉਣ ਸਬੰਧੀ ‘ਆਪ-ਕਾਂਗਰਸ’ ਗਠਜੋੜ ‘ਇੰਡੀਆ’ ਦੇ ਉਮੀਦਵਾਰ ਕੌਂਸਲਰ ਗੁਰਪ੍ਰੀਤ ਸਿੰਘ ਗਾਬੀ ਅਤੇ ਨਿਰਮਲ ਦੇਵੀ ਵੱਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਦਾਇਰ ਪਟੀਸ਼ਨ ‘ਤੇ ਸੁਣਵਾਈ ਕੀਤੀ। ਚੋਣਾਂ ਲਈ ਪੋਲਿੰਗ ਕਰਵਾਉਣ ਲਈ ਨਿਰਧਾਰਿਤ ਅਥਾਰਟੀ ਵਜੋਂ ਆਪਣੀ ਭੂਮਿਕਾ ਨਿਭਾਉਂਦੇ ਹੋਏ ਡਿਪਟੀ ਕਮਿਸ਼ਨਰ ਚੰਡੀਗੜ੍ਹ ਵੱਲੋਂ 27 ਤਰੀਕ ਨੂੰ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਕਰਵਾਉਣ ਲਈ 23 ਫਰਵਰੀ ਨੂੰ ਜਾਰੀ ਕੀਤਾ ਗਿਆ ਨੋਟਿਸ ਅੱਜ ਵਾਪਿਸ ਲੈ ਲਿਆ ਗਿਆ। ਅੱਜ ਚੋਣ ਕਰਵਾਉਣ ਨੂੰ ਲੈਕੇ ਜਾਰੀ ਨੋਟੀਫਿਕੇਸ਼ਨ ਰੱਦ ਕਰਦਿਆਂ ਡਿਪਟੀ ਕਮਿਸ਼ਨਰ ਨੇ ਨਵੇਂ ਸਿਰੇ ਤੋਂ ਇਹ ਚੋਣ 4 ਮਾਰਚ ਨੂੰ ਕਰਵਾਉਣ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਅੱਜ ਹੋਈ ਸੁਣਵਾਈ ਦੌਰਾਨ ਹਾਈ ਕੋਰਟ ਨੇ ਸ਼ਹਿਰ ਦੇ ਨਵ-ਨਿਯੁਕਤ ਮੇਅਰ ਨੂੰ 28 ਫ਼ਰਵਰੀ ਨੂੰ ਨਗਰ ਨਿਗਮ ਵਿੱਚ ਆਪਣਾ ਅਹੁਦਾ ਸੰਭਾਲਣ ਅਤੇ ਚਾਰ ਮਾਰਚ ਨੂੰ ਬਤੌਰ ਪਰਿਜਾਈਡਿੰਗ ਅਧਿਕਾਰੀ ਚੋਣਾਂ ਕਰਵਾਉਣ ਦੇ ਹੁਕਮ ਦਿੱਤੇ ਹਨ। ਦੂਜੇ ਪਾਸੇ ਚੰਡੀਗੜ੍ਹ ਮੇਅਰ ਮਾਮਲੇ ਵਿੱਚ ਸੁਪਰੀਮ ਕੋਰਟ ਦੇ 20 ਫਰਵਰੀ ਦੇ ਫੈਸਲੇ ਨੂੰ ਲਾਗੂ ਕਰਨ ਲਈ ਡਿਪਟੀ ਕਮਿਸ਼ਨਰ ਵੱਲੋਂ ਨਵੇਂ ਸਿਰੇ ਤੋਂ ਚੋਣ ਕਰਵਾਉਣ ਲਈ ਅੱਜ ਨਵਾਂ ਨੋਟਿਸ ਜਾਰੀ ਕੀਤਾ ਗਿਆ ਹੈ। ਨਵੇਂ ਨੋਟਿਸ ਵਿੱਚ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੇ ਅਹੁਦੇ ਲਈ ਨਾਮਜ਼ਦਗੀਆਂ ਦਾਖ਼ਲ ਕਰਨ ਦੀ ਮਿਤੀ 28 ਅਤੇ 29 ਫਰਵਰੀ ਰੱਖੀ ਗਈ ਹੈ। ਹੁਣ ਇਨ੍ਹਾਂ ਦੋਵਾਂ ਅਹੁਦਿਆਂ ਲਈ ਚੋਣ 4 ਮਾਰਚ ਨੂੰ ਨਗਰ ਨਿਗਮ ਹਾਊਸ ਵਿੱਚ ਹੋਵੇਗੀ।



News Source link

- Advertisement -

More articles

- Advertisement -

Latest article