32.9 C
Patiāla
Monday, April 29, 2024

ਗੈਂਗਸਟਰ ਭੂਪੀ ਰਾਣਾ ਨੂੰ ਮਾਰਨ ਆਏ ਲਾਰੈਂਸ ਬਿਸ਼ਨੋਈ ਗੈਂਗ ਦੇ ਤਿੰਨ ਮੈਂਬਰ ਗ੍ਰਿਫ਼ਤਾਰ – Punjabi Tribune

Must read


ਆਤਿਸ਼ ਗੁਪਤਾ

ਚੰਡੀਗੜ੍ਹ, 28 ਫਰਵਰੀ

ਚੰਡੀਗੜ੍ਹ ਪੁਲੀਸ ਦੀ ਕ੍ਰਾਈਮ ਬ੍ਰਾਂਚ ਦੀ ਟੀਮ ਨੇ ਦਿੱਲੀ ਪੁਲੀਸ ਦੇ ਕਾਉੂਂਟਰ ਇੰਟੇੈਲੀਜੈਂਸ ਸਪੈਸ਼ਲ ਸੈਲ ਦੇ ਸਹਿਯੋਗ ਨਾਲ ਚੰਡੀਗੜ੍ਹ ਵਿੱਚ ਗੈਂਗਸਟਰ ਭੂਪੀ ਰਾਣਾ ਦੀ ਹੱਤਿਆ ਕਰਨ ਦੀ ਫਿਰਾਕ ’ਚ ਫਿਰਦੇ ਲਾਰੈਂਸ ਬਿਸ਼ਨੋਈ ਗੈਂਗ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਨ੍ਹਾਂ ਤੋਂ ਪੁਲੀਸ ਨੇ ਦੋ ਪਿਸਤੌਲ ਤੇ 6 ਕਾਰਤੂਸ ਬਰਾਮਦ ਕੀਤੇ ਹਨ। ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿੱਚ ਸੰਨੀ (27), ਉਮੰਗ (25) ਵਾਸੀਆਨ ਰੋਹਤਕ ਅਤੇ ਕੈਲਾਸ਼ ਚੌਹਾਨ (23) ਵਾਸੀ ਫਰੀਦਾਬਾਅਦ ਵਜੋਂ ਹੋਈ ਹੈ। ਇਸ ਗੱਲ ਦਾ ਪ੍ਰਗਟਾਵਾ ਚੰਡੀਗੜ੍ਹ ਪੁਲੀਸ ਦੇ ਐੱਸਪੀ ਕੇਤਨ ਬਾਂਸਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਚੰਡੀਗੜ੍ਹ ਪੁਲੀਸ ਨੇ ਸੈਕਟਰ-43 ਵਿੱਚ ਜ਼ਿਲ੍ਹਾ ਅਦਾਲਤ ਕੰਪਲੈਕਸ ਦੇ ਨਜ਼ਦੀਕ ਨਾਕੇਬੰਦੀ ਦੌਰਾਨ ਐਕਟਿਵਾ ’ਤੇ ਸਵਾਰ ਤਿੰਨ ਨੌਜਵਾਨਾਂ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਤਲਾਸ਼ੀ ਲਈ ਤਾਂ ਦੋ ਪਿਸਤੌਲ ਤੇ 6 ਕਾਰਤੂਸ ਬਰਾਮਦ ਕੀਤੇ। ਪੁਲੀਸ ਨੇ ਤਿੰਨਾਂ ਨੂੰ ਕਾਬੂ ਕਰਕੇ ਪੁੱਛਗਿਛ ਕੀਤੀ ਤਾਂ ਸਾਹਮਣੇ ਆਇਆ ਕਿ ਉਹ ਲਾਰੈਂਸ ਬਿਸ਼ਨੋਈ ਗੈਂਗ ਨਾਲ ਸਬੰਧਤ ਹਨ ਅਤੇ ਚੰਡੀਗੜ੍ਹ ਵਿੱਚ ਗੈਂਗਸਟਰ ਭੂਪੀ ਰਾਣਾ ਦੀ ਹੱਤਿਆ ਕਰਨ ਲਈ ਆਏ ਹਨ। ਇਸ ਲਈ ਉਹ ਰਣਨੀਤੀ ਤਿਆਰ ਕਰ ਰਹੇ ਹਨ।

ਪੁਲੀਸ ਅਨੁਸਾਰ ਤਿੰਨੋਂ ਮੁਲਜ਼ਮ ਚੰਡੀਗੜ੍ਹ ਵਿੱਚ ਗੈਂਗਸਟਰ ਭੂਪੀ ਰਾਣਾ ਦੀ ਹੱਤਿਆ ਕਰਨ ਲਈ 10 ਫਰਵਰੀ ਤੋਂ ਰਹਿ ਰਹੇ ਸਨ ਜਿਨ੍ਹਾਂ ਵੱਲੋਂ ਚੰਡੀਗੜ੍ਹ, ਪੰਚਕੂਲਾ ਤੇ ਮੁਹਾਲੀ ਅਦਾਲਤ ਵਿੱਚ ਰੇਕੀ ਕੀਤੀ ਗਈ ਅਤੇ ਉਹ ਵਕੀਲ ਦੇ ਭੇਸ ਵਿੱਚ ਭੂਪੀ ਰਾਣਾ ਦੀ ਹੱਤਿਆ ਕਰਨ ਦੀ ਸਾਜ਼ਿਸ਼ ਰਚ ਰਹੇ ਸਨ ਜਿਨ੍ਹਾਂ ਨੂੰ ਚੰਡੀਗੜ੍ਹ ਪੁਲੀਸ ਨੇ ਦੋ ਪਿਸਤੌਲ ਤੇ ਇਕ ਕਾਰਤੂਸ ਸਣੇ ਗ੍ਰਿਫ਼ਤਾਰ ਕਰ ਲਿਆ ਹੈ। ਪੁਲੀਸ ਦੀ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਕਿ ਮੁਲਜ਼ਮਾਂ ਨੇ ਏਲਾਂਤੇ ਮਾਲ ਤੋਂ ਦੋ ਵਕੀਲਾਂ ਦੀ ਡਰੈਸਾਂ ਖਰੀਦੀਆਂ ਸਨ। ਚੰਡੀਗੜ੍ਹ ਪੁਲੀਸ ਨੇ ਤਿੰਨਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

 



News Source link

- Advertisement -

More articles

- Advertisement -

Latest article