41.4 C
Patiāla
Monday, May 6, 2024

ਸ਼ਾਨਨ ਹਾਈਡ੍ਰੋ ਪਾਵਰ ਪ੍ਰਾਜੈਕਟ ਹਿਮਾਚਲ ਦੇ ਹੱਥਾਂ ’ਚ ਜਾਣ ਤੋਂ ਰੋਕਣ ਲਈ ਪੰਜਾਬ ਸਰਕਾਰ ਸੁਪਰੀਮ ਕੋਰਟ ਪੁੱਜੀ – Punjabi Tribune

Must read


ਸਤਿਆ ਪ੍ਰਕਾਸ਼

ਨਵੀਂ ਦਿੱਲੀ, 1 ਮਾਰਚ

ਪੰਜਾਬ ਸਰਕਾਰ ਨੇ ਇਸ ਮਹੀਨੇ ਖਤਮ ਹੋਣ ਵਾਲੀ 99 ਸਾਲ ਦੀ ਲੀਜ਼ ਦੀ ਮਿਆਦ ਖਤਮ ਹੋਣ ‘ਤੇ ਸ਼ਾਨਨ ਹਾਈਡ੍ਰੋ ਪਾਵਰ ਪ੍ਰਾਜੈਕਟ ਦਾ ਕੰਟਰੋਲ ਉਸ ਤੋਂ ਲੈਣ ਦੀ ਹਿਮਾਚਲ ਪ੍ਰਦੇਸ਼ ਸਰਕਾਰ ਦੀ ਕੋਸ਼ਿਸ਼ ਵਿਰੁੱਧ ਆਪਣੇ ਮੁਕੱਦਮੇ ਦੀ ਤੁਰੰਤ ਸੁਣਵਾਈ ਲਈ ਅੱਜ ਸੁਪਰੀਮ ਕੋਰਟ ਦਾ ਰੁਖ ਕੀਤਾ ਹੈ। ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੇ ਅਗਵਾਈ ਵਾਲੇ ਬੈਂਚ ਨੇ ਸੋਮਵਾਰ ਨੂੰ ਇਸ ਮਾਮਲੇ ’ਤੇ ਸੁਣਵਾਈ ਲਈ ਸਹਿਮਤੀ ਦਿੱਤੀ ਹੈ। ਪੰਜਾਬ ਨੇ ਕਿਹਾ ਕਿ ਸ਼ਾਨਨ ਹਾਈਡ੍ਰੋ ਪਾਵਰ ਪ੍ਰਾਜੈਕਟ ਲਈ 99 ਸਾਲ ਦੀ ਲੀਜ਼ ਦੀ ਮਿਆਦ ਖਤਮ ਹੋ ਰਹੀ ਹੈ ਅਤੇ ਜੇ ਇਸ ਮਾਮਲੇ ਨੂੰ ਤੁਰੰਤ ਨਾ ਲਿਆ ਗਿਆ ਤਾਂ ਹਿਮਾਚਲ ਪ੍ਰਦੇਸ਼ ਸਰਕਾਰ ਇਸ ਨੂੰ ਆਪਣੇ ਹੱਥਾਂ ਵਿੱਚ ਲੈ ਲਵੇਗੀ। ਹਿਮਾਚਲ ਪ੍ਰਦੇਸ਼ ਦੇ ਪਾਲਮਪੁਰ ਤੋਂ 40 ਕਿਲੋਮੀਟਰ ਦੂਰ ਜੋਗਿੰਦਰਨਗਰ ਵਿਖੇ ਅੰਗਰੇਜ਼ਾਂ ਦੇ ਸਮੇਂ ਦੇ ਸ਼ਾਨਨ ਪਣ-ਬਿਜਲੀ ਪ੍ਰਾਜੈਕਟ ਦਾ ਨਿਰਮਾਣ 1925 ਵਿੱਚ ਉਸ ਸਮੇਂ ਦੇ ਮੰਡੀ ਰਾਜ ਦੇ ਸ਼ਾਸਕ ਰਾਜਾ ਜੋਗਿੰਦਰ ਸੇਨ ਅਤੇ ਬਰਤਾਨਵੀ ਨੁਮਾਇੰਦੇ ਕਰਨਲ ਬੀਸੀ ਬੈਟੀ ਵਿਚਕਾਰ ਲੀਜ਼ ਦੇ ਤਹਿਤ ਕੀਤਾ ਗਿਆ ਸੀ।



News Source link

- Advertisement -

More articles

- Advertisement -

Latest article