29.6 C
Patiāla
Monday, April 29, 2024

ਸੱਤਾ ਵਿੱਚ ਆਉਣ ’ਤੇ ਕਿਸਾਨਾਂ ਨੂੰ ਐੱਮਐੱਸਪੀ ਦਿਆਂਗੇ: ਰਾਹੁਲ

Must read


ਜੈਪੁਰ/ਭੋਪਾਲ, 2 ਮਾਰਚ

ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਅੱਜ ਇੱਥੇ ਕਿਹਾ ਕਿ ਕੇਂਦਰ ਦੀ ਸੱਤਾ ਵਿੱਚ ਆਉਣ ’ਤੇ ਉਨ੍ਹਾਂ ਦੀ ਪਾਰਟੀ ਕਿਸਾਨਾਂ ਨੂੰ ਕਾਨੂੰਨੀ ਤੌਰ ’ਤੇ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਦੇਵੇਗੀ। ‘ਭਾਰਤ ਜੋੜੋ ਨਿਆਏ ਯਾਤਰਾ’ ਦੇ ਮੱਧ ਪ੍ਰਦੇਸ਼ ਵਿੱਚ ਦਾਖ਼ਲ ਹੋਣ ਮਗਰੋਂ ਮੁਰੈਨਾ ਵਿੱਚ ਇੱਕ ਰੈਲੀ ਨੂੰ ਸੰਬੋਧਨ ਕਰਦਿਆਂ ਰਾਹੁਲ ਨੇ ਦੋਸ਼ ਲਾਇਆ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਦਸ ਤੋਂ 15 ਉਦਯੋਗਪਤੀਆਂ ਦੇ 16 ਲੱਖ ਕਰੋੜ ਰੁਪਏ ਦਾ ਵਿਆਜ ਮੁਆਫ ਕੀਤਾ ਪਰ ਕਿਸਾਨਾਂ ਨੂੰ ਐੱਮਐੱਸਪੀ ਦੇਣ ਤੋਂ ਨਾਂਹ ਕਰ ਦਿੱਤੀ। ਪੰਜਾਬ ਅਤੇ ਹਰਿਆਣਾ ਵਿੱਚ ਕਿਸਾਨ ਜਥੇਬੰਦੀਆਂ ਮੌਜੂਦਾ ਸਮੇਂ ਫ਼ਸਲਾਂ ਲਈ ਕਾਨੂੰਨੀ ਤੌਰ ’ਤੇ ਗਾਰੰਟੀਸ਼ੁਦਾ ਐੱਮਐੱਸਪੀ ਲਈ ਅੰਦੋਲਨ ਕਰ ਰਹੀਆਂ ਹਨ। ਰਾਹੁਲ ਨੇ ਦਾਅਵਾ ਕੀਤਾ ਕਿ ਹੋਰ ਪੱਛੜੇ ਵਰਗ, ਦਲਿਤ ਅਤੇ ਆਦਿਵਾਸੀਆਂ ਸਣੇ ਦੇਸ਼ ਦੇ 73 ਫ਼ੀਸਦੀ ਲੋਕਾਂ ਦੀ ਸਰਕਾਰ ਅਤੇ ਹੋਰ ਵੱਖ ਵੱਖ ਖੇਤਰਾਂ ਵਿੱਚ ਕੋਈ ਪ੍ਰਤੀਨਿਧਤਾ ਨਹੀਂ ਹੈ ਅਤੇ ਜਾਤੀ ਜਨਗਣਨਾ ਉਨ੍ਹਾਂ ਲਈ ਨਿਆਂ ਯਕੀਨੀ ਬਣਾਵੇਗੀ।



News Source link
#ਸਤ #ਵਚ #ਆਉਣ #ਤ #ਕਸਨ #ਨ #ਐਮਐਸਪ #ਦਆਗ #ਰਹਲ

- Advertisement -

More articles

- Advertisement -

Latest article