20 C
Patiāla
Wednesday, May 1, 2024

ਗੁਜਰਾਤ ਦੇ ਮੁੱਖ ਮੰਤਰੀ ਨੇ 1990 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

Must read


ਗਾਂਧੀਨਗਰ, 3 ਮਾਰਚ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਗੁਜਰਾਤ ’ਚ ਸਰਕਾਰੀ ਨੌਕਰੀਆਂ ਲਈ ਨਿਯੁਕਤ ਹੋਏ ਉਮੀਦਵਾਰਾਂ ਨੂੰ ਵਧਾਈ ਦਿੱਤੀ। ਉਨ੍ਹਾਂ ਇਸ ਮੌਕੇ ਨੌਕਰੀਆਂ ਪ੍ਰਾਪਤ ਕਰਨ ਵਾਲੇ ਉਮੀਦਵਾਰਾਂ ਨੂੰ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਨ ਵਿੱਚ ਮਦਦ ਕਰਨ ਦੀ ਅਪੀਲ ਕੀਤੀ। ਸੁੂਬੇ ਦੀ ਰਾਜਧਾਨੀ ਗਾਂਧੀਨਗਰ ਵਿੱਚ ਇੱਕ ਸਮਾਗਮ ਦੌਰਾਨ ਮੁੱਖ ਮੰਤਰੀ ਭੂਪਿੰਦਰ ਪਟੇਲ ਨੇ ਰਾਜ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚ ਸਿੱਧੀ ਭਰਤੀ ਰਾਹੀਂ ਚੁਣੇ ਗਏ 1,990 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ। ਸਮਾਗਮ ਵਿੱਚ ਮੋਦੀ ਦੇ ਪੜ੍ਹੇ ਗਏ ਵਧਾਈ ਸੰਦੇਸ਼ ’ਚ ਨਵ-ਨਿਯੁਕਤ ਉਮੀਦਵਾਰਾਂ ਨੂੰ ਸਰਕਾਰੀ ਸੇਵਾ ਵਿੱਚ ਸ਼ਾਮਲ ਹੋਣ ’ਤੇ ਵਧਾਈ ਦਿੱਤੀ। ਸੰਦੇਸ਼ ’ਚ ਉਨ੍ਹਾਂ ਕਿਹਾ ਕਿ ਦੇਸ਼ ਦੀ ਸੇਵਾ ਕਰਨ ਦਾ ਇਹ ਇੱਕ ਵਧੀਆ ਮੌਕਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਤਰਜੀਹ ਲੋਕਾਂ ਦੀਆਂ ਮੁਸ਼ਕਲਾਂ ਨੂੰ ਦੂਰ ਕਰਨਾ ਹੋਣੀ ਚਾਹੀਦੀ ਹੈ।



News Source link

- Advertisement -

More articles

- Advertisement -

Latest article