22.1 C
Patiāla
Tuesday, April 30, 2024

ਭੂ-ਮਾਫੀਆ ਤੋਂ ਪੀੜਤ ਕਿਸਾਨ ਦੇ ਹੱਕ ਵਿਚ ਆਵਾਜ਼ ਬੁਲੰਦ – Punjabi Tribune

Must read


ਪੱਤਰ ਪ੍ਰੇਰਕ

ਭਵਾਨੀਗੜ੍ਹ, 3 ਮਾਰਚ

ਇੱਥੋਂ ਨੇੜਲੇ ਪਿੰਡ ਜੌਲੀਆਂ ਵਿਚ ਭੂ-ਮਾਫੀਆ ਤੋਂ ਦੁਖੀ ਹੋ ਕੇ ਫੌਤ ਹੋਏ ਕਿਸਾਨ ਅਵਤਾਰ ਸਿੰਘ ਨਮਿਤ ਭੋਗ ਮੌਕੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਧੱਕੇਸ਼ਾਹੀ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਦਾ ਐਲਾਨ ਕੀਤਾ ਗਿਆ। ਇਸ ਮੌਕੇ ਯੂਨੀਅਨ ਦੇ ਬਲਾਕ ਪ੍ਰਧਾਨ ਅਜੈਬ ਸਿੰਘ ਲੱਖੇਵਾਲ ਅਤੇ ਮਨਜੀਤ ਸਿੰਘ ਘਰਾਚੋਂ ਨੇ ਕਿਹਾ ਕਿ ਅਵਤਾਰ ਸਿੰਘ ਦੀ ਜ਼ਮੀਨ ਹੜੱਪਣ ਦੀ ਕੋਸ਼ਿਸ਼ ਕਰਨ ਵਾਲੇ ਭੂਮੀ ਮਾਫੀਆ ਨੇ ਖੇਤ ਵਿੱਚ ਆ ਕੇ ਅਵਤਾਰ ਸਿੰਘ ਨੂੰ ਧਮਕੀਆਂ ਦਿੱਤੀਆਂ, ਜਿਸ ਤੋਂ ਪ੍ਰੇਸ਼ਾਨ ਹੋਣ ਕਾਰਨ ਅਵਤਾਰ ਸਿੰਘ ਦੀ ਘਰ ਜਾ ਕੇ ਮੌਤ ਹੋ ਗਈ। ਇਸ ਮੌਕੇ ਅਵਤਾਰ ਸਿੰਘ ਦੇ ਖੇਤ ਵਿੱਚ ਚੱਲ ਰਹੇ ਪੱਕੇ ਮੋਰਚੇ ਵਿੱਚ ਸ਼ਾਮਲ ਹੋਏ ਕਿਸਾਨਾਂ ਨੇ ਕਿਹਾ ਕਿ ਇਸ ਮੋਰਚੇ ਵਿੱਚ ਗਤੀਵਿਧੀਆਂ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਕਿਸੇ ਵੀ ਹਾਲ ਅਵਤਾਰ ਸਿੰਘ ਦੀ ਜ਼ਮੀਨ ’ਤੇ ਭੂਮੀ ਮਾਫੀਆ ਨੂੰ ਕਬਜ਼ਾ ਨਹੀਂ ਕਰਨ ਦਿੱਤਾ ਜਾਵੇਗਾ।



News Source link

- Advertisement -

More articles

- Advertisement -

Latest article