24.2 C
Patiāla
Monday, April 29, 2024

ਈਡੀ ਦੀ ਅਰਜ਼ੀ ’ਤੇ ਅਦਾਲਤ ਵੱਲੋਂ ਕੇਜਰੀਵਾਲ 16 ਮਾਰਚ ਲਈ ਤਲਬ

Must read


ਨਵੀਂ ਦਿੱਲੀ (ਪੱਤਰ ਪ੍ਰੇਰਕ): ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਈਡੀ ਦੀ ਤਾਜ਼ਾ ਸ਼ਿਕਾਇਤ ਤੋਂ ਬਾਅਦ ਅਦਾਲਤ ਨੇ ਨੋਟਿਸ ਜਾਰੀ ਕੀਤਾ ਹੈ। ਤਾਜ਼ਾ ਮਾਮਲੇ ਵਿੱਚ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਕਥਿਤ ਸ਼ਰਾਬ ਨੀਤੀ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਮਨ ਦੀ ਪਾਲਣਾ ਨਾ ਕਰਨ ’ਤੇ ਈਡੀ ਦੀ ਦੂਜੀ ਸ਼ਿਕਾਇਤ ਮਗਰੋਂ ਅਰਵਿੰਦ ਕੇਜਰੀਵਾਲ ਨੂੰ ਨਵਾਂ ਸੰਮਨ ਜਾਰੀ ਕਰਦਿਆਂ 16 ਮਾਰਚ ਨੂੰ ਹਾਜ਼ਰ ਹੋਣ ਲਈ ਕਿਹਾ ਹੈ। ਸੰਮਨ ਜਾਰੀ ਕਰਦਿਆਂ ਵਧੀਕ ਮੁੱਖ ਮੈਟਰੋਪੋਲਿਟਨ ਮੈਜਿਸਟਰੇਟ ਦਿਵਿਆ ਮਲਹੋਤਰਾ ਨੇ ਮਾਮਲੇ ਦੀ ਅਗਲੀ ਸੁਣਵਾਈ 16 ਮਾਰਚ ਲਈ ਸੂਚੀਬੱਧ ਕਰ ਦਿੱਤੀ ਹੈ। ਈਡੀ ਦੀ ਪਹਿਲੀ ਸ਼ਿਕਾਇਤ ’ਤੇ ਅਦਾਲਤ ਨੇ ਕੇਜਰੀਵਾਲ ਨੂੰ ਪੇਸ਼ ਹੋਣ ਦਾ ਹੁਕਮ ਦਿੱਤਾ ਸੀ।



News Source link

- Advertisement -

More articles

- Advertisement -

Latest article