32.5 C
Patiāla
Tuesday, May 7, 2024

ਪੰਜਾਬੀ ਦੇ ਉੱਘੇ ਸਾਹਿਤਕਾਰ ਡਾ. ਕਰਨਜੀਤ ਸਿੰਘ ਦਾ ਦੇਹਾਂਤ

Must read


ਪੱਤਰ ਪ੍ਰੇਰਕ

ਨਵੀਂ ਦਿੱਲੀ, 11 ਮਾਰਚ

ਪੰਜਾਬੀ ਦੇ ਉੱਘੇ ਸਾਹਿਤਕਾਰ, ਕਵੀ ਤੇ ਅਨੁਵਾਦਕ ਡਾ. ਕਰਨਜੀਤ ਸਿੰਘ ਦਾ ਅੱਜ ਸਵੇਰੇ ਦਿੱਲੀ ਦੇ ਵਸੰਤ ਕੁੰਜ ਵਿਚਲੇ ਘਰ ਵਿਚ ਦੇਹਾਂਤ ਹੋ ਗਿਆ। ਉਨ੍ਹਾਂ ਦਾ ਜਨਮ 12 ਅਪਰੈਲ, 1930 ਨੂੰ ਪੱਟੀ, ਜ਼ਿਲ੍ਹਾ ਤਰਨ ਤਾਰਨ ਵਿੱਚ ਹੋਇਆ ਸੀ। ਉਨ੍ਹਾਂ ਦੀ ਮੌਤ ’ਤੇ ਡਾ. ਰੇਣੂਕਾ ਸਿੰਘ, ਬਲਬੀਰ ਮਾਧੋਪੁਰੀ, ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ, ਡਾ. ਰਵੇਲ ਸਿੰਘ, ਡਾ. ਸਵਰਾਜਬੀਰ ਸਿੰਘ, ਅੰਮੀਆ ਕੰਵਰ, ਡਾ. ਕੁਲਦੀਪ ਕੌਰ ਪਾਹਵਾ, ਡਾ. ਕਮਲਜੀਤ ਸਿੰਘ, ਡਾ. ਮਨਜੀਤ ਸਿੰਘ ਤੇ ਹੋਰ ਲੇਖਕਾਂ, ਬੁੱਧੀਜੀਵੀਆਂ ਨੇ ਦੁੱਖ ਪ੍ਰਗਟ ਕੀਤਾ ਹੈ। ਡਾ. ਕਰਨਜੀਤ ਸਿੰਘ ਦਾ ਸਸਕਾਰ ਲੋਧੀ ਰੋਡ ਸ਼ਮਸ਼ਾਨਘਾਟ ਵਿੱਚ ਪਰਿਵਾਰਕ ਮੈਂਬਰਾਂ ਤੇ ਨੇੜਲਿਆਂ ਦੀ ਹਾਜ਼ਰੀ ਵਿੱਚ ਕਰ ਦਿੱਤਾ ਗਿਆ।

ਡਾ. ਕਰਨਜੀਤ ਸਿੰਘ ਨੇ ਸਾਰਾ ਜੀਵਨ ਪੰਜਾਬੀ ਸਾਹਿਤ ਦੀ ਸੇਵਾ ਦੇ ਲੇਖੇ ਲਾਇਆ। ਉਹ 1957 ਤੋਂ ਲੈ ਕੇ 1961 ਤੱਕ ਲੋਕ ਲਿਖਾਰੀ ਸਭਾ ਅੰਮ੍ਰਿਤਸਰ ਦੇ ਜਨਰਲ ਸਕੱਤਰ ਰਹੇ ਅਤੇ ਬਾਅਦ ਵਿਚ ਪੰਜਾਬੀ ਲੇਖਕ ਸਭਾ ਦਿੱਲੀ ਦੇ ਸੰਸਥਾਪਕਾਂ ਵਿੱਚ ਵੀ ਸ਼ੁਮਾਰ ਰਹੇ। ਉਹ ਲੰਮਾ ਸਮਾਂ ਪੰਜਾਬੀ ਭਵਨ ਦਿੱਲੀ ਦੇ ਡਾਇਰੈਕਟਰ ਤੇ ਕਈ ਸਾਲ ਸਮਕਾਲੀ ਸਾਹਿਤ ਦੇ ਸੰਪਾਦਕ ਰਹੇ। ਪੰਜਾਬੀ ਅਦਬ ਦੀ ਝੋਲੀ ਵਿੱਚ ਉਨ੍ਹਾਂ ਨੇ ਪਹਿਲਾਂ ਦੋ ਕਾਵਿ ਸੰਗ੍ਰਹਿ ‘ਰਿਸ਼ਤੇ’ ਅਤੇ ‘ਫੁੱਲ ਵੀ ਅੰਗਿਆਰ’ ਪਾਏ। ਇਸ ਤੋਂ ਇਲਾਵਾ ਉਨ੍ਹਾਂ ਦੀਆਂ ਸਾਹਿਤਕ ਹਸਤੀਆਂ ਨਾਲ ਮੁਲਾਕਾਤਾਂ ਦੀਆਂ ਦੋ ਕਿਤਾਬਾਂ ‘ਕਲਮ ਦੀ ਅੱਖ’ ਅਤੇ ‘ਜਿਨ੍ਹਾ ਪਛਾਤਾ ਸੱਚ’ ਬਹੁਤ ਮਕਬੂਲ ਹੋਈਆਂ। ਆਖਰੀ ਸਾਲਾਂ ਵਿੱਚ ਉਨ੍ਹਾਂ ਨੇ ਆਪਣੀ ਜੀਵਨ ਕਹਾਣੀ ਨੂੰ ਤਿੰਨ ਹਿੱਸਿਆਂ ਵਿੱਚ ਵੰਡ ਕੇ ਲਿਖਿਆ ਜਿਨ੍ਹਾਂ ਦੇ ਨਾਂ ‘ਮੈਂ ਭੋਲਾਵਾ ਪਗ ਦਾ’,’ ‘ਹਾਸ਼ੀਏ ਦੀ ਇਬਾਰਤ’ ‘ਅਤੇ ‘ਏਨੀ ਮੇਰੀ ਬਾਤ’ ਹਨ। ਇਸ ਸਮੇਂ ਉਨ੍ਹਾਂ ਦੀ ਸਾਹਿਤਕ ਸਵੈ-ਜੀਵਨੀ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿੱਚ ਪ੍ਰਕਾਸ਼ਨ ਅਧੀਨ ਹੈ।



News Source link

- Advertisement -

More articles

- Advertisement -

Latest article