39 C
Patiāla
Saturday, April 27, 2024

ਮੁਹਾਲੀ: ਕੇਜਰੀਵਾਲ ਨੇ ਰੰਗਲਾ ਪੰਜਾਬ ਬਣਾਉਣ ਲਈ ਸੂਬਾ ਵਾਸੀਆਂ ਤੋਂ ਸਹਿਯੋਗ ਮੰਗਿਆ – Punjabi Tribune

Must read


ਦਰਸ਼ਨ ਸਿੰਘ ਸੋਢੀ

ਮੁਹਾਲੀ, 11 ਮਾਰਚ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ ਇਥੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਹਮੇਸ਼ਾ ਹੀ ਪਿਆਰ ਦਿੱਤਾ ਹੈ ਅਤੇ ਅੱਜ ਬੱਚਾ-ਬੱਚਾ ਬੋਲਣ ਲੱਗਿਆ ਹੈ ਕਿ ਪੰਜਾਬ ਦੇ ਇਤਿਹਾਸ ਵਿੱਚ ਹੁਣ ਤੱਕ 75 ਸਾਲਾਂ ਵਿੱਚ ਅਜਿਹੀ ਲੋਕ ਪੱਖੀ ਸਰਕਾਰ ਨਹੀਂ ਦੇਖੀ ਹੈ। ਪੰਜਾਬ ਦੇ ਲੋਕਾਂ ਨੂੰ 24 ਘੰਟੇ ਬਿਜਲੀ ਮਿਲ ਰਹੀ ਹੈ। ਬੇਸ਼ੱਕ ਪਿਛਲੇ ਦੋ ਸਾਲਾਂ ਵਿੱਚ ਕਾਫੀ ਕੰਮ ਹੋਇਆ ਹੈ ਪਰ ਹਾਲੇ ਬਹੁਤ ਕੁੱਝ ਕਰਨਾ ਬਾਕੀ ਹੈ। ਸ੍ਰੀ ਕੇਜਰੀਵਾਲ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਦੇ 92 ਉਮੀਦਵਾਰਾਂ ਨੂੰ ਜਿਤਾ ਕੇ ਇਤਿਹਾਸ ਸਿਰਜਿਆ ਸੀ ਅਤੇ ਹੁਣ ਦੂਜਾ ਵੱਡਾ ਚੋਣ ਮੁਕਾਬਲਾ ਹੋ ਰਿਹਾ ਹੈ। ਇਸ ਵਿੱਚ ਵੀ ਪਹਿਲਾਂ ਵਾਂਗ ਸੂਬੇ ਦੇ ਲੋਕਾਂ ਦੇ ਪਿਆਰ ਅਤੇ ਸਹਿਯੋਗ ਦੀ ਬਹੁਤ ਲੋੜ ਹੈ। ਉਹ ਆਪਣੇ ਲਈ ਕੁੱਝ ਵੀ ਨਹੀਂ ਮੰਗ ਰਹੇ ਬਲਕਿ ਰੰਗਲਾ ਪੰਜਾਬ ਬਣਾਉਣ ਅਤੇ ਵਿਕਾਸ ਦੀ ਗੱਡੀ ਨੂੰ ਲੀਹ ’ਤੇ ਤੋਰਨ ਦਾ ਯਤਨ ਕਰ ਰਹੇ ਹਨ। ਮੌਜੂਦਾ ਸਮੇਂ ਵਿੱਚ ਕੇਂਦਰ ਦੀ ਭਾਜਪਾ ਸਰਕਾਰ ਪੰਜਾਬ ਨਾਲ ਮਤਭੇਦ ਕਰ ਰਹੀ ਹੈ। ਦਿੱਲੀ ਵਿੱਚ ਵੀ ਅਜਿਹਾ ਕੁੱਝ ਹੋ ਰਿਹਾ ਹੈ। ਕੇਂਦਰ ਸਰਕਾਰ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਤੰਗ ਪ੍ਰੇਸ਼ਾਨ ਕਰਨ ਲਈ ਜਾਂਚ ਏਜੰਸੀਆਂ ਨੂੰ ਨਿੱਜੀ ਹਿੱਤਾਂ ਲਈ ਵਰਤਿਆ ਜਾ ਰਿਹਾ ਹੈ। ਭਾਜਪਾ ਹੁਣ ਅਪਰੇਸ਼ਨ ਲੋਟਸ ਤਹਿਤ ਪੰਜਾਬ ਸਰਕਾਰ ਨੂੰ ਤੋੜਨ ਲਈ ਹਰ ਹੀਲਾ ਵਰਤ ਰਹੀ ਹੈ।



News Source link

- Advertisement -

More articles

- Advertisement -

Latest article