25 C
Patiāla
Monday, April 29, 2024

ਪੰਜਾਬ ਰੋਡਵੇਜ਼/ਪੀਆਰਟੀਸੀ ਵਰਕਰਜ਼ ਵੱਲੋਂ 12 ਤੇ 13 ਮਾਰਚ ਨੂੰ ਚੱਕਾ ਜਾਮ ਕਰਨ ਦਾ ਐਲਾਨ

Must read


ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 11 ਮਾਰਚ

ਪੰਜਾਬ ਰੋਡਵੇਜ਼ ਪਨਬਸ/ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ 25/11 ਨੇ ਕੰਟਰੈਕਟ ਵਰਕਰਾਂ ਨੂੰ ਪੱਕਾ ਕਰਨ ਤੇ ਹੋਰਨਾਂ ਮੰਗਾਂ ਨੂੰ ਲੈ ਕੇ 12 ਤੇ 13 ਮਾਰਚ ਨੂੰ ਸੂਬੇ ਭਰ ਵਿੱਚ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਜਥੇਬੰਦੀ ਦੇ ਸੂਬਾ ਪ੍ਰਧਾਨ ਹਰਕੇਸ਼ ਕੁਮਾਰ ਵਿੱਕੀ, ਚੇਅਰਮੈਨ ਸੁਲਤਾਨ ਸਿੰਘ, ਸੈਕਟਰੀ ਜਸਦੀਪ ਸਿੰਘ ਲਾਲੀ ਨੇ ਕਿਹਾ ਕਿ ਜਥੇਬੰਦੀ ਦੇ ਆਗੂਆਂ ਵੱਲੋਂ 12 ਮਾਰਚ ਨੂੰ ਦੁਪਹਿਰ ਤੋਂ ਸਰਕਾਰੀ ਬੱਸਾਂ ਦੀ ਸਰਵਿਸ ਬੰਦ ਕਰ ਦਿੱਤੀ ਜਾਵੇਗੀ ਤੇ ਚੱਕਾ ਜਾਮ ਕੀਤਾ ਜਾਵੇਗਾ। ਉਸ ਤੋਂ ਬਾਅਦ ਬੱਸ ਕਾਮਿਆਂ ਵੱਲੋਂ 13 ਮਾਰਚ ਨੂੰ ਮੁਹਾਲੀ ’ਚ ਵੱਡਾ ਇਕੱਠ ਕੀਤਾ ਜਾਵੇਗਾ ਜਿੱਥੇ ਬੱਸ ਕਾਮੇ ਇਕੱਠੇ ਹੋ ਕੇ ਪੰਜਾਬ ਵਿਧਾਨ ਸਭਾ ਚੰਡੀਗੜ੍ਹ ਵੱਲ ਰੋਸ ਮਾਰਚ ਕਰਨਗੇ ਤੇ ਧਰਨਾ ਦਿੱਤਾ ਜਾਵੇਗਾ।



News Source link

- Advertisement -

More articles

- Advertisement -

Latest article