29.6 C
Patiāla
Monday, April 29, 2024

ਸਾਬਕਾ ਵਿਧਾਇਕ ਜੋਗਿੰਦਰ ਪਾਲ ਜੈਨ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ

Must read


ਮਹਿੰਦਰ ਸਿੰਘ ਰੱਤੀਆਂ

ਮੋਗਾ, 13 ਮਾਰਚ

ਮੋਗਾ ਦੇ ਸਾਬਕਾ ਵਿਧਾਇਕ ਜੋਗਿੰਦਰ ਪਾਲ ਜੈਨ ਅਤੇ ਉਨ੍ਹਾਂ ਦੇ ਸਪੁੱਤਰ ਮੋਗਾ ਦੇ ਸਾਬਕਾ ਮੇਅਰ ਅਕਸ਼ਿਤ ਜੈਨ ਜੀ ਨੇ ਆਪਣੇ ਸਮਰਥਕਾਂ ਨਾਲ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ’ਚ ਮੁੜ ਆਪਣੀ ਪੁਰਾਣੀ ਪਾਰਟੀ ਸ਼੍ਰੋਮਣੀ ਅਕਾਲੀ ਦਲ ’ਚ ਘਰ ਵਾਪਸੀ ਕੀਤੀ। ਉਨ੍ਹਾਂ ਦਾ ਸਵਾਗਤ ਕਰਦਿਆਂ ਸੁਖਬੀਰ ਸਿੰਘ ਜੀ ਬਾਦਲ ਨੇ ਉਨ੍ਹਾਂ ਨੂੰ ਬਣਦਾ ਮਾਣ ਸਤਿਕਾਰ ਦੇਣ ਦਾ ਭਰੋਸਾ ਦਿੱਤਾ ਅਤੇ ਕਿਹਾ ਕਿ ਉਨ੍ਹਾਂ ਦੇ ਪਾਰਟੀ ‘ਚ ਘਰ ਵਾਪਸੀ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਮੋਗਾ ‘ਚ ਬਲ ਮਿਲਿਆ ਹੈ। ਇਸ ਮੌਕੇ ਮੋਗਾ ਦੇ ਹਲਕਾ ਇੰਚਾਰਜ ਸੰਜੀਤ ਸਿੰਘ ਸੰਨੀ ਗਿੱਲ ਜੀ ਅਤੇ ਬਾਘਾਪੁਰਾਣਾ ਦੇ ਹਲਕਾ ਇੰਚਾਰਜ ਤੀਰਥ ਸਿੰਘ ਮਾਹਲਾ ਜੀ ਵੀ ਹਾਜ਼ਰ ਸਨ।



News Source link

- Advertisement -

More articles

- Advertisement -

Latest article