20.5 C
Patiāla
Thursday, May 2, 2024

ਵਿਜੀਲੈਂਸ ਨੇ ਰੂਪਨਗਰ ਦਾ ਸੇਵਾਮੁਕਤ ਸਿਵਲ ਸਰਜਨ ਗ੍ਰਿਫ਼ਤਾਰ ਕੀਤਾ

Must read


ਜਗਮੋਹਨ ਸਿੰਘ

ਰੂਪਨਗਰ, 15 ਮਾਰਚ

ਪੰਜਾਬ ਵਿਜੀਲੈਂਸ ਬਿਊਰੋ ਨੇ ਸਿਵਲ ਸਰਜਨ (ਸੇਵਾਮੁਕਤ), ਰੂਪਨਗਰ ਡਾਕਟਰ ਪਰਮਿੰਦਰ ਕੁਮਾਰ ਨੂੰ ਆਪਣੇ ਅਧੀਨ ਕੰਮ ਕਰਨ ਵਾਲੇ ਡਾਕਟਰਾਂ ਨੂੰ ਨਗਦ ਜਾਂ ਕਿਸੇ ਹੋਰ ਰੂਪ ਵਿੱਚ ਰਿਸ਼ਵਤ ਦੇਣ ਵਾਸਤੇ ਮਜਬੂਰ ਕਰਨ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਕੇਸ ਡਾ. ਨਰੇਸ਼ ਕੁਮਾਰ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ‘ਤੇ ਦਰਜ ਕਰਵਾਈ ਗਈ ਸ਼ਿਕਾਇਤ ਦੀ ਪੜਤਾਲ ਉਪਰੰਤ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸ਼ਿਕਾਇਤ ਦੀ ਜਾਂਚ ਦੌਰਾਨ ਵਿਜੀਲੈਂਸ ਬਿਊਰੋ ਨੇ ਇਹ ਪਾਇਆ ਕਿ ਸਿਵਲ ਸਰਜਨ ਆਪਣੇ ਅਧੀਨ ਡਾਕਟਰਾਂ ਤੋਂ ਕਥਿਤ ਰਿਸ਼ਵਤ ਲੈਣ ਲਈ ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਕੇ ਅਤੇ ਡੈਪੂਟੇਸ਼ਨ ਲਈ ਅਣਅਧਿਕਾਰਤ ਆਦੇਸ਼ਾਂ ਰਾਹੀਂ ਕਥਿਤ ਤੰਗ-ਪ੍ਰੇਸ਼ਾਨ ਕਰਦਾ ਸੀ। ਪੜਤਾਲ ਦੌਰਾਨ ਇਹ ਵੀ ਪਤਾ ਲੱਗਿਆ ਗਿਆ ਹੈ ਕਿ ਮੁਲਜ਼ਮ ਨੇ 21.10.2021 ਨੂੰ ਮੀਟਿੰਗ ਦੌਰਾਨ ਡਾਕਟਰਾਂ ਤੋਂ ਰਿਸ਼ਵਤ ਮੰਗੀ ਸੀ, ਜਿਸ ਉਪਰੰਤ ਡਾਕਟਰ ਤਰਸੇਮ ਸਿੰਘ ਨੇ ਉਸ ਨੂੰ 10,000 ਰੁਪਏ ਵੀ ਕਥਿਤ ਤੌਰ ’ਤੇ ਦਿੱਤੇ ਸਨ। ਇਸ ਤੋਂ ਇਲਾਵਾ ਮੁਲਜ਼ਮ ਨੇ ਡਾ. ਸਤਵਿੰਦਰ ਪਾਲ ਅਤੇ ਡਾ. ਵਿਕਰਾਂਤ ਸਰੋਆ ਜ਼ਰੀਏ 20-20 ਹਜ਼ਾਰ ਰੁਪਏ ਰਿਸ਼ਵਤ ਵੀ ਲਈ ਅਤੇ ਸ਼ਿਕਾਇਤਕਰਤਾ ਨੂੰ ਉਸ ਦੇ ਰਿਹਾਇਸ਼ੀ ਕੁਆਰਟਰ ਦਾ 2764 ਰੁਪਏ ਦਾ ਬਿਜਲੀ ਬਿੱਲ ਭਰਨ ਲਈ ਵੀ ਕਥਿਤ ਤੌਰ ’ਤੇ ਕਿਹਾ। ਇਸ ਸਬੰਧੀ ਥਾਣਾ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਵਿਖੇ ਡਾ. ਪਰਮਿੰਦਰ ਕੁਮਾਰ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ।



News Source link

- Advertisement -

More articles

- Advertisement -

Latest article