20.4 C
Patiāla
Thursday, May 2, 2024

ਮੀਤ ਹੇਅਰ ਦਾ ਸੰਗਰੂਰ ਵਿੱਚ ਦਾਖਲ ਹੋਣ ’ਤੇ ਭਰਵਾਂ ਸਵਾਗਤ

Must read


ਮੇਜਰ ਸਿੰਘ ਮੱਟਰਾਂ

ਭਵਾਨੀਗੜ੍ਹ, 17 ਮਾਰਚ

ਲੋਕ ਸਭਾ ਚੋਣਾਂ ਵਿੱਚ ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਵੱਲੋਂ ਟਿਕਟ ਮਿਲਣ ਉਪਰੰਤ ਗੁਰਮੀਤ ਸਿੰਘ ਮੀਤ ਹੇਅਰ ਦਾ ਜ਼ਿਲ੍ਹਾ ਸੰਗਰੂਰ ਦੀ ਹੱਦ ਵਿਚ ਦਾਖਲ ਹੋਣ ਸਮੇਂ ਇੱਥੋਂ ਨੇੜਲੇ ਪਿੰਡ ਚੰਨੋਂ ਵਿਖੇ ਪਾਰਟੀ ਵਰਕਰਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਨਰਿੰਦਰ ਕੌਰ ਭਰਾਜ ਵਿਧਾਇਕ ਸੰਗਰੂਰ ਅਤੇ ਲਾਭ ਸਿੰਘ ਉੱਗੋਕੇ ਸਿੰਘ ਵਿਧਾਇਕ ਭਦੌੜ ਵੀ ਹਾਜ਼ਰ ਸਨ। ਆਪ ਦੇ ਉਮੀਦਵਾਰ ਮੀਤ ਹੇਅਰ ਵੱਲੋਂ ਆਪਣੇ ਸਾਥੀਆਂ ਸਮੇਤ ਗੁਰਦੁਆਰਾ ਸਾਹਿਬ ਚੰਨੋਂ ਵਿਖੇ ਮੱਥਾ ਟੇਕਣ ਉਪਰੰਤ ਮੀਡੀਆ ਨਾਲ ਗੱਲਬਾਤ ਕੀਤੀ ਗਈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪਿਛਲੇ ਦੋ ਸਾਲਾਂ ਵਿੱਚ ਕੀਤੇ ਕੰਮਾਂ ਦੇ ਅਧਾਰ ’ਤੇ ਵੋਟ ਮੰਗੀ ਜਾਵੇਗੀ।



News Source link

- Advertisement -

More articles

- Advertisement -

Latest article