25.1 C
Patiāla
Friday, May 3, 2024

‘ਇੰਡੀਆ’ ਗੱਠਜੋੜ ਦੇ ਸੱਤਾ ’ਚ ਆਉਣ ’ਤੇ ਚੋਣ ਕਮਿਸ਼ਨ ਆਜ਼ਾਦ ਹੋ ਜਾਵੇਗਾ: ਅਬਦੁੱਲਾ

Must read


ਮੁੰਬਈ (ਮਹਾਰਾਸ਼ਟਰ), 17 ਮਾਰਚ

ਭਾਰਤੀ ਜਨਤਾ ਪਾਰਟੀ ’ਤੇ ਨਿਸ਼ਾਨਾ ਸੇਧਦਿਆਂ ਜੰਮੂ ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਅਤੇ ਨੈਸ਼ਨਲ ਕਾਂਗਰਸ ਦੇ ਮੁਖੀ ਫਾਰੁੂਖ਼ ਅਬਦੁੱਲਾ ਨੇ ਕਿਹਾ ਕਿ ‘ਇੰਡੀਆ’ ਗੱਠਜੋੜ ਦੀ ਸਰਕਾਰ ਬਣਨ ’ਤੇ ਭਾਰਤੀ ਚੋਣ ਕਮਿਸ਼ਨ ਆਜ਼ਾਦ ਹੋ ਜਾਵੇਗਾ। ਐਤਵਾਰ ਨੂੰ ਕਾਂਗਰਸੀ ਆਗੂ ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਨਿਆਏ ਯਾਤਰਾ’ ’ਚ ਬੋਲਦਿਆਂ ਨੈਸ਼ਨਲ ਕਾਨਫਰੰਸ ਆਗੂ ਨੇ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ ਨੂੰ ‘ਚੋਰ’ ਕਰਾਰ ਦਿੱਤਾ। ਉਨ੍ਹਾਂ ਵੋਟਰਾਂ ਨੂੰ ਜ਼ੋਰ ਦੇ ਕੇ ਕਿਹਾ, ‘‘ਜਦੋਂ ਤੁਸੀਂ ਆਪਣੀ ਵੋਟ ਪਾਉਂਦੇ ਹੋ ਤਾਂ ਕਾਗਜ਼ ਚੈੱਕ ਕਰੋ ਤੇ ਆਪਣੀ ਵੋਟ ਦੀ ਪੁਸ਼ਟੀ ਕਰੋ… ਜਦੋਂ ‘ਇੰਡੀਆ’ ਗੱਠਜੋੜ ਦੀ ਸਰਕਾਰ ਬਣੇਗੀ ਤਾਂ ਇਹ ਮਸ਼ੀਨ ਖਤਮ ਹੋ ਜਾਵੇਗੀ। ਇਸ ਦੇ ਨਾਲ ਹੀ ਚੋਣ ਕਮਿਸ਼ਨ ਆਜ਼ਾਦ ਹੋ ਜਾਵੇਗਾ।’’ ਵਿਰੋਧੀ ਧਿਰਾਂ ਦੇ ਗੱਠਜੋੜ ‘ਇੰਡੀਆ’ ਨੇ ਅੱਜ ਮੁੰਬਈ ਦੇ ਸ਼ਿਵਾਜੀ ਪਾਰਕ ਤੋਂ ਆਪਣੀ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ਪੀਡੀਪੀ ਮੁਖੀ ਮਹਿਬੂਬਾ ਮੁਫ਼ਤੀ ਨੇ ਸੰਬੋਧਨ ਕੀਤਾ। ਏਐਨਆਈ



News Source link

- Advertisement -

More articles

- Advertisement -

Latest article