32.3 C
Patiāla
Sunday, April 28, 2024

ਐੱਸਬੀਆਈ ਚੋਣ ਬਾਂਡ ਸਬੰਧੀ ਕੋਈ ਜਾਣਕਾਰੀ ਨਾ ਲੁਕਾਏ ਤੇ ਸਾਰੇ ਵੇਰਵਿਆਂ ਦਾ ਖ਼ੁਲਾਸਾ ਕਰੇ: ਸੁਪਰੀਮ ਕੋਰਟ – Punjabi Tribune

Must read


ਨਵੀਂ ਦਿੱਲੀ, 18 ਮਾਰਚ

ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਭਾਰਤੀ ਸਟੇਟ ਬੈਂਕ (ਐੱਸਬੀਆਈ) ਚੋਣਵੀਂ ਪਹੁੰਚ ਨਹੀਂ ਅਪਣਾ ਸਕਦਾ ਅਤੇ ਉਸ ਨੂੰ ਚੋਣ ਬਾਂਡਾਂ ਬਾਰੇ ਸਾਰੀਆਂ ਸੰਭਵ ਜਾਣਕਾਰੀਆਂ ਦਾ ਖੁਲਾਸਾ ਕਰਨਾ ਹੋਵੇਗਾ, ਜਿਸ ਵਿੱਚ ਵਿਲੱਖਣ ਬਾਂਡ ਨੰਬਰ ਸ਼ਾਮਲ ਹਨ, ਜਿਸ ਨਾਲ ਖਰੀਦਦਾਰ ਅਤੇ ਪ੍ਰਾਪਤਕਰਤਾ ਸਿਆਸੀ ਪਾਰਟੀਆਂ ਦੇ ਆਪਸੀ ਸਬੰਧਾਂ ਦਾ ਖੁਲਾਸਾ ਹੋਵੇਗਾ। ਭਾਰਤ ਦੇ ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੇ ਪੰਜ ਜੱਜਾਂ ਦੀ ਬੈਂਚ ਨੇ ਕਿਹਾ ਕਿ ਸੁਪਰੀਮ ਕੋਰਟ ਨੇ ਚੋਣ ਬਾਂਡ ਮਾਮਲੇ ਵਿੱਚ ਆਪਣੇ ਫੈਸਲੇ ਵਿੱਚ ਬੈਂਕ ਨੂੰ ਬਾਂਡਾਂ ਦੇ ਸਾਰੇ ਵੇਰਵਿਆਂ ਦਾ ਖੁਲਾਸਾ ਕਰਨ ਲਈ ਕਿਹਾ ਸੀ ਅਤੇ ਉਸ ਇਸ ਸਬੰਧੀ ਹੋਰ ਹੁਕਮਾਂ ਦੀ ਉਡੀਕ ਨਹੀਂ ਕਰਨੀ ਚਾਹੀਦੀ। ਬੈਂਚ ਵਿੱਚ ਜਸਟਿਸ ਸੰਜੀਵ ਖੰਨਾ, ਜਸਟਿਸ ਬੀਆਰ ਗਵਈ, ਜਸਟਿਸ ਜੇਬੀ ਪਾਰਦੀਵਾਲਾ ਅਤੇ ਜਸਟਿਸ ਮਨੋਜ ਮਿਸ਼ਰਾ ਵੀ ਸ਼ਾਮਲ ਹਨ।



News Source link

- Advertisement -

More articles

- Advertisement -

Latest article