22.1 C
Patiāla
Tuesday, April 30, 2024

ਚੇਅਰਮੈਨ ਬਾਲ ਮੁਕੰਦ ਸ਼ਰਮਾ ਨੇ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਿਆ

Must read


ਜਗਤਾਰ ਸਿੰਘ ਲਾਂਬਾ

ਅੰਮ੍ਰਿਤਸਰ , 21 ਮਾਰਚ

ਪੰਜਾਬ ਦੇ ਫੂਡ ਕਮਿਸ਼ਨ ਦੇ ਨਵੇਂ ਚੇਅਰਮੈਨ ਬਾਲ ਮੁਕੰਦ ਸ਼ਰਮਾ ਨੇ ਅੱਜ ਸ਼ੁਕਰਾਨੇ ਵਜੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਉਹ ਆਪਣੀ ਪਤਨੀ ਸ੍ਰੀਮਤੀ ਕੰਚਨ ਸ਼ਰਮਾ ਨਾਲ ਪੁੱਜੇ, ਜਿਸ ਦੌਰਾਨ ਉਨ੍ਹਾਂ ਨੂੰ ਸੂਚਨਾ ਕੇਂਦਰ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਸੂਚਨਾ ਅਧਿਕਾਰੀ ਅੰਮ੍ਰਿਤਪਾਲ ਸਿੰਘ ਤੇ ਹੋਰਨਾਂ ਵੱਲੋਂ ਸਨਮਾਨਿਤ ਕੀਤਾ ਗਿਆ। ਉਨ੍ਹਾਂ ਸ੍ਰੀ ਦੁਰਗਿਆਣਾ ਮੰਦਿਰ ਵਿਖੇ ਵੀ ਮੱਥਾ ਟੇਕਿਆ। ਗੁਰੂ ਘਰ ਨਤਮਸਤਕ ਹੋਣ ਅਤੇ ਸ਼ੁਕਰਾਨੇ ਤੇ ਸਰਬੱਤ ਦੇ ਭਲੇ ਦੀ ਅਰਦਾਸ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਸ੍ਰੀ ਸ਼ਰਮਾ ਨੇ ਆਖਿਆ ਕਿ ਉਹ ਖੁਰਾਕ ਦੀ ਗੁਣਵੱਤਾ ਅਤੇ ਸਪਲਾਈ ਨੂੰ ਬਿਹਤਰ ਬਣਾਉਣ ਵਾਸਤੇ ਵਿਚੋਲਿਆਂ ਦੇ ਰੋਲ ਨੂੰ ਘੱਟ ਕਰਨ ਅਤੇ ਚੋਰ ਮੋਰੀਆਂ ਨੂੰ ਖਤਮ ਕਰਨ ਨੂੰ ਤਰਜੀਹ ਦੇਣਗੇ।

ਉਨ੍ਹਾਂ ਅੰਮ੍ਰਿਤਸਰ ਵਿੱਚ ਖੁਰਾਕ ਦੀ ਗੁਣਵੱਤਾ ਸਬੰਧੀ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਭੋਜਨ ਦੀ ਕੋਈ ਕਮੀ ਨਹੀਂ ਹੈ ਅਤੇ ਸੂਬਾ ਦੇਸ਼ ਦੀਆਂ ਅਨਾਜ ਲੋੜਾਂ ਪੂਰੀਆਂ ਕਰ ਰਿਹਾ ਹੈ ਪਰ ਖੁਰਾਕ ਦੀ ਮਿਕਦਾਰ ਦੇ ਨਾਲ ਨਾਲ ਇਸ ਦੀ ਗੁਣਵੱਤਾ ਵੱਲ ਧਿਆਨ ਦੇਣ ਦੀ ਵਧੇਰੇ ਲੋੜ ਹੈ। ਇਸ ਸਬੰਧ ਵਿੱਚ ਸਾਰੇ ਵਿਭਾਗ ਮਿਲ ਕੇ ਕੰਮ ਕਰਨ। ਇਸ ਮੌਕੇ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ, ਜ਼ਿਲ੍ਹਾ ਖੁਰਾਕ ਸਪਲਾਈ ਅਫ਼ਸਰ ਸਰਤਾਜ ਸਿੰਘ ਤੇ ਡੀਐੱਮ ਮਾਰਕਫੈੱਡ ਗੁਰਪ੍ਰੀਤ ਸਿੰਘ ਤੇ ਹੋਰ ਅਧਿਕਾਰੀ ਹਾਜ਼ਰ ਸਨ।



News Source link

- Advertisement -

More articles

- Advertisement -

Latest article