30.3 C
Patiāla
Wednesday, May 8, 2024

ਖੁੱਡੀਆਂ ਨੇ ਚੋਣ ਪ੍ਰਚਾਰ ਵਿੱਚ ਤੇਜ਼ੀ ਲਿਆਂਦੀ – Punjabi Tribune

Must read


ਧਰਮਪਾਲ ਸਿੰਘ ਤੂਰ

ਸੰਗਤ ਮੰਡੀ, 30 ਮਾਰਚ

ਬਠਿੰਡਾ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਖੇਤੀਬਾੜੀ ਮੰਤਰੀ ਜਥੇਦਾਰ ਗੁਰਮੀਤ ਸਿੰਘ ਖੁੱਡੀਆਂ ਨੇ ਹਲਕਾ ਬਠਿੰਡਾ ਦਿਹਾਤੀ ਦੇ ਵਾਲੰਟੀਅਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਮੁਕਾਬਲਾ ਜਰਵਾਣਿਆਂ ਨਾਲ ਹੈ ਜਿਨ੍ਹਾਂ ਕੋਲ ਪੈਸਿਆਂ ਦੀ ਤਾਕਤ ਹੈ ਪਰ ਉਨ੍ਹਾਂ ਕੋਲ ਗੁਰੂ ਦਾ ਓਟ ਆਸਰਾ ਅਤੇ ਲੋਕਾਂ ਦੀ ਤਾਕਤ ਹੈ। ਇਸ ਲਈ ਬਠਿੰਡਾ ਲੋਕ ਸਭਾ ਹਲਕੇ ਤੋਂ ਵੱਡੀ ਜਿੱਤ ਪ੍ਰਾਪਤ ਹੋਵੇਗੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਹਲਕੇ ਦੇ ਲੋਕਾਂ ’ਤੇ ਮਾਣ ਹੈ ਕਿ ਜੇਕਰ ਲੋਕ ਸਿਆਸਤ ਦੇ ਬੋਹੜ ਤੇ ਪੰਜ ਵਾਰ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਹਰਾ ਸਕਦੇ ਹਨ ਤਾਂ ਨੰਨ੍ਹੀ ਛਾਂ ਭਾਵ ਬੀਬੀ ਹਰਸਿਮਰਤ ਕੌਰ ਬਾਦਲ ਨੂੰ ਵੀ ਹਰਾਉਣਗੇ। ਹਲਕੇ ਦੇ ਕੁੱਝ ਪਿੰਡਾਂ ਵਿੱਚ ਪਿਛਲੇ ਦਿਨੀਂ ਹੋਈ ਗੜੇਮਾਰੀ ਕਾਰਨ ਹੋਏ ਨੁਕਸਾਨ ਸਬੰਧੀ ਉਨ੍ਹਾਂ ਕਿਸਾਨਾਂ ਨੂੰ ਵਿਸ਼ਵਾਸ ਦਿਵਾਉਦਿਆਂ ਕਿਹਾ ਕਿ ਬਹੁਤੇ ਪਿੰਡਾਂ ਵਿੱਚ ਗਿਰਦਾਵਰੀ ਹੋ ਚੁੱਕੀ ਹੈ ਤੇ ਹੁਣ ਚੋਣ ਜ਼ਾਬਤਾ ਲੱਗਣ ਕਾਰਨ ਮੁਆਵਜ਼ਾ ਰੁਕ ਗਿਆ ਹੈ। ਇਸ ਮੌਕੇ ਆਮ ਆਦਮੀ ਪਾਰਟੀ ਬਠਿੰਡਾ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਜਤਿੰਦਰ ਭੱਲਾ ਨੇ ਧੰਨਵਾਦ ਕੀਤਾ। ਇਸ ਮੌਕੇ ਹਲਕਾ ਦਿਹਾਤੀ ਦੇ ਆਪ ਵਿਧਾਇਕ ਅਮਿਤ ਰਤਨ ਗੈਰਹਾਜ਼ਰ ਰਹੇ।



News Source link

- Advertisement -

More articles

- Advertisement -

Latest article